ਪੇਂਡੂ ਵਿਕਾਸ ਦੇ ਸੰਯੁਕਤ ਡਾਇਰੈਕਟਰ ਵਲੋਂ ‘ਮਿਸ਼ਨ ਫ਼ਤਿਹ’ ਤਹਿਤ ਛੱਪੜਾਂ ’ਚ ਪਾਣੀ ਤੇ ਮਿੱਟੀ ਕੱਢਣ ਦੇ ਕੰਮ ਦਾ ਜਾਇਜ਼ਾ

ਪੇਂਡੂ ਵਿਕਾਸ ਦੇ ਸੰਯੁਕਤ ਡਾਇਰੈਕਟਰ ਵਲੋਂ ‘ਮਿਸ਼ਨ ਫ਼ਤਿਹ’ ਤਹਿਤ ਛੱਪੜਾਂ ’ਚ ਪਾਣੀ ਤੇ ਮਿੱਟੀ ਕੱਢਣ ਦੇ ਕੰਮ ਦਾ ਜਾਇਜ਼ਾ

ਜਲੰਧਰ 03 ਜੂਨ (ਇੰਦਰਜੀਤ ਚੰਦੜ੍ਹ) – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਸੂਬੇ ਵਿੱਚ ਕੋਵਿਡ-19 ਵਾਇਰਸ ਦੀ ਰੋਕਥਾਮ ਲਈ ਸ਼ੁਰੂ ਕੀਤੇ ਗਏ ‘ਮਿਸ਼ਨ ਫ਼ਤਿਹ’ ਤਹਿਤ ਅੱਜ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਵਲੋਂ ਜ਼ਿਲ੍ਹੇ ਦੇ ਛੱਪੜਾਂ ਵਿਚੋਂ ਪਾਣੀ ਅਤੇ ਮਿੱਟੀ ਕੱਢਣ ਦਾ ਕੰਮ ਸ਼ੁਰੂ ਕੀਤਾ ਗਿਆ ਹੈ। ਵਿਭਾਗ ਦੇ ਸੰਯੁਕਤ ਡਾਇਰੈਕਟਰ ਸ੍ਰੀ ਅਵਤਾਰ ਸਿੰਘ ਭੁੱਲਰ ਵਲੋਂ ਜ਼ਿਲ੍ਹੇ ਦੇ ਪਿੰਡ ਪੱਦੀ ਖਾਲਸਾ, ਝੰਡ, ਸੰਗ ਢੇਸੀਆਂ ਅਤੇ ਹੋਰਨਾਂ ਪਿੰਡਾਂ ਵਿੱਚ ਚੱਲ ਰਹੇ ਕੰਮ ਦਾ ਜਾਇਜ਼ਾ ਲਿਆ ਗਿਆ। ਪਿੰਡਾਂ ਵਿੱਚ ਚੱਲ ਰਹੇ ਕੰਮ ’ਤੇ ਤਸੱਲੀ ਦਾ ਪ੍ਰਗਟਾਵਾ ਸੰਯੁਕਤ ਡਾਇਰੈਕਟਰ ਨੇ ਅਧਿਕਾਰੀਆਂ ਨੂੰ ਕਿਹਾ ਕਿ ਕੰਮ ਨੂੰ ਨਿਰਧਾਰਿਤ ਸਮੇਂ ਵਿੱਚ ਮੁਕੰਮਲ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਵਿਭਾਗ ਪੰਜਾਬ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਸ੍ਰ.ਤ੍ਰਿਪਤ ਰਜਿੰਦਰ ਸਿੰਘ ਬਾਜਵਾ ਵਲੋਂ ਪਿੰਡਾਂ ਦੇ ਛੱਪੜਾਂ ਵਿਚੋਂ ਪਾਣੀ ਤੇ ਮਿੱਟੀ ਕੱਢਣ ਦੇ ਕੰਮ ਨੂੰ 15 ਜੂਨ ਤੱਕ ਨਿਰਧਾਰਿਤ ਕੀਤੇ ਗਏ ਸਮੇਂ ਦੇ ਵਿੱਚ ਵਿੱਚ ਮੁਕੰਮਲ ਕਰਨ ਲਈ ਵਚਨਬੱਧ ਹੈ।
ਸੰਯੁਕਤ ਡਾਇਰੈਕਟਰ ਨੇ ਕਿਹਾ ਕਿ ਮਗਨਰੇਗਾ ਤਹਿਤ ਇਸ ਕੰਮ ਲਈ ਲੋਕਾਂ ਨੂੰ ਲਗਾਇਆ ਜਾਵੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਮਗਨਰੇਗਾ ਤਹਿਤ ਲੋਕਾਂ ਨੂੰ ਕੰਮ ਅਤੇ ਆਮਦਨੀ ਦਾ ਸਾਧਨ ਮੁਹੱਈਆ ਕਰਵਾਉਣ ਵਿੱਚ ਵੱਡੀ ਰਾਹਤ ਪ੍ਰਦਾਨ ਕਰਨ ਲਈ ਵਿਸ਼ੇਸ਼ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ ਹੈ। ਸ੍ਰੀ ਭੁੱਲਰ ਨੇ ਅਧਿਕਾਰੀਆਂ ਨੂੰ ਕਿਹਾ ਕਿ ਪਿੰਡਾਂ ਦੇ ਛੱਪੜਾਂ ਵਿਚੋਂ ਪਾਣੀ ਅਤੇ ਮਿੱਟੀ ਕੱਢਣ ਦੇ ਕੰਮ ਸਬੰਧੀ ਰੋਜ਼ਾਨਾ ਰਿਪੋਰਟ ਉਨਾਂ ਨੂੰ ਭੇਜੀ ਜਾਵੇ। ਜ਼ਿਕਰਯੋਗ ਹੈ ਕਿ ਜ਼ਿਲ੍ਹ ਦੇ 987 ਛੱਪੜਾਂ ਵਿਚੋਂ ਡੀ ਵਾਟਰਿੰਗ ਦੀ ਲੋੜ ਸੀ ਜਿਸ ਵਿਚੋਂ 692 ਛੱਪੜਾਂ ਦਾ ਕੰਮ ਮੁਕੰਮਲ ਹੋ ਚੁੱਕਾ ਹੈ ਜਦਕਿ 264 ਛੱਪੜਾਂ ਵਿਚੋਂ ਅਜੇ ਪਾਣੀ ਕੱਢਿਆ ਜਾ ਰਿਹਾ ਹੈ। ਇਸੇ ਤਰ੍ਹਾਂ 434 ਪਿੰਡਾਂ ਦੇ ਛੱਪੜਾਂ ਵਿਚੋਂ ਮਿੱਟੀ ਕੱਢਣ ਦੀ ਲੋੜ ਸੀ ਜਿਸ ਵਿਚੋਂ 209 ਅਜਿਹੇ ਛੱਪੜਾਂ ’ਤੇ ਕੰਮ ਪਹਿਲਾਂ ਹੀ ਸ਼ੁਰੂ ਕੀਤਾ ਜਾ ਚੁੱਕਾ ਹੈ ਅਤ 79 ਛੱਪੜਾਂ ਦਾ ਕੰਮ ਪੂਰਾ ਹੋ ਚੁੱਕਾ ਹੈ। ਇਸ ਮੌਕੇ ਬਲਾਕ ਵਿਕਾਸ ਅਤੇ ਪੰਚਾਇਤ ਅਫ਼ਸਰ ਰਾਮ ਪਾਲ ਸਿੰਘ, ਗਗਨਦੀਪ ਸਿੰਘ ਅਤੇ ਹੋਰ ਵੀ ਹਾਜ਼ਰ ਸਨ।

super visa