ਜ਼ਿਲ੍ਹਾ ਪ੍ਰਸ਼ਾਸਨ ਵਲੋਂ ‘ਮਿਸ਼ਨ ਫ਼ਤਿਹ’ ਤਹਿਤ 119168 ਲੀਟਰ ਦੁੱਧ, 740 ਕਿਲੋ ਪਨੀਰ, 9479 ਕਿਲੋ ਦਹੀਂ, 18504 ਲੀਟਰ ਲੱਸੀ ਅਤੇ 291 ਕਿਲੋ ਖੀਰ ਲੋਕਾਂ ਦੇ ਘਰਾਂ ਤੱਕ ਪਹੁੰਚਾਈ
ਜਲੰਧਰ 03 ਜੂਨ (ਇੰਦਰਜੀਤ ਚੰਦੜ੍ਹ) – ਜ਼ਿਲ੍ਹਾ ਪ੍ਰਸ਼ਾਸਨ ਵਲੋਂ ਅੱਜ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵਲੋਂ ‘ਮਿਸ਼ਨ ਫ਼ਤਿਹ’ ਤਹਿਤ ਕੋਵਿਡ-19 ਮਹਾਂਮਾਰੀ ਤੋਂ ਬਚਾਅ ਲਈ ਲਗਾਏ ਗਏ ਲਾਕਡਾਊਨ ਦੌਰਾਨ ਲੋਕਾਂ ਦੇ ਘਰਾਂ ਤੱਕ 119168 ਲੀਟਰ ਦੁੱਧ ਅਤੇ ਦੁੱਧ ਤੋਂ ਬਣੇ ਉਤਪਾਦ ਮੁਹੱਈਆ ਕਰਵਾਏ ਗਏ। ਡਿਪਟੀ ਕਮਿਸ਼ਨਰ ਜਲੰਧਰ ਸ੍ਰੀ ਵਰਿੰਦਰ ਕੁਮਾਰ ਸ਼ਰਮਾ ਦੀ ਦੇਖ ਰੇਖ ਵਿੱਚ ਮਿਲਕਫ਼ੈਡ ਅਤੇ ਖ਼ੁਰਾਕ ਤੇ ਸਿਵਲ ਸਪਲਾਈ ਵਿਭਾਗ ਦੀਆਂ ਟੀਮਾਂ ਵਲੋਂ ਜ਼ਿਲ੍ਹਾ ਵਾਸੀਆਂ ਲਈ ਜਰੂਰੀ ਚੀਜਾਂ ਦੀ ਸਪਲਾਈ ਨੂੰ ਯਕੀਨੀ ਬਣਾਇਆ ਜਾ ਰਿਹਾ ਹੈ। ਜਨਰਲ ਮੇਨੈਜਰ ਅਸਿਟ ਸ਼ਰਮਾ ਦੀ ਅਗਵਾਈ ਵਿੱਚ ਮਿਲਕਫ਼ੈਡ ਦੀਆਂ ਟੀਮਾਂ ਵਲੋਂ ਜ਼ਿਲ੍ਹੇ ਵਿੱਚ ਵੱਧ ਤੋਂ ਵੱਧ ਤਰਾਂ ਤੱਕ ਦੁੱਧ ਅਤੇ ਦੁੱਧ ਦੇ ਉਤਪਾਦਾਂ ਦੀ ਸਪਲਾਈ ਕੀਤੀ ਜਾ ਰਹੀ ਹੈ। ਪ੍ਰਾਪਤ ਵੇਰਵਿਆਂ ਅਨੁਸਾਰ ਮਿਲਕਫ਼ੈਡ ਦੀਆਂ ਟੀਮਾਂ ਵਲੋਂ ਅੱਜ 119168 ਲੀਟਰ ਦੁੱਧ, 740 ਕਿਲੋ ਪਨੀਰ, 9479 ਕਿਲੋ ਦਹੀਂ, 18504 ਲੀਟਰ ਲੱਸੀ ਅਤੇ 291 ਕਿਲੋ ਖੀਰ ਵੱਖ-ਵੱਖ ਆਥੋਰਾਈਜ਼ ਡੀਲਰਾਂ ਵਲੋਂ ਲੋਕਾਂ ਦੇ ਘਰਾਂ ਤੱਕ ਪਹੁੰਚਾਈ ਗਈ। ਡਿਪਟੀ ਕਮਿਸ਼ਨਰ ਸ੍ਰੀ ਵਰਿੰਦਰ ਕੁਮਾਰ ਸ਼ਰਮਾ ਨੇ ਦਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵਚਨਬੱਧ ਹੈ ਕਿ ਜ਼ਿਲ੍ਹੇ ਵਿੱਚ ਕਿਸੇ ਨੂੰ ਜਰੂਰੀ ਚੀਜਾਂ ਦੀ ਪ੍ਰਾਪਤੀ ਲਈ ਕੋਈ ਮੁਸ਼ਕਿਲ ਪੇਸ਼ ਨਾ ਆਵੇ। ਕੋਵਿਡ-19 ਵਿਰੁੱਧ ਲੜਾਈ ਨੂੰ ਹੇਠਲੇ ਪੱਧਰ ਤੱਕ ਲੈ ਕੇ ਜਾਣ ਲਈ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਸੋਮਵਾਰ ਨੂੰ ਲੋਕਾਂ ਵਿੱਚ ਕੋਰੋਨਾ ਵਾਇਰਸ ਮਹਾਂਮਾਰੀ ਬਾਰੇ ਜਾਗਰੂਕਤਾ ਪੈਦਾ ਕਰਨ ਲਈ ਇਕ ਮਹੀਨੇ ਤੱਕ ਚੱਲਣ ਵਾਲੀ ‘ਮਿਸ਼ਨ ਫ਼ਤਿਹ’ ਜਾਗਰੂਕਤਾ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ ਹੈ। ਇਸ ਮੁਹਿੰਮ ਦਾ ਮੁੱਖ ਮੰਤਵ ਕੋਰੋਨਾ ਵਾਇਰਸ ਮਹਾਂਮਾਰੀ ਖਿਲਾਫ਼ ਜੰਗ ਨੂੰ ਮੋਹਰਲੀਆਂ ਕਤਾਰਾਂ ਵਿੱਚ ਟਾਕਰਾ ਕਰਨ ਵਾਲਿਆਂ ਤੋਂ ਅੱਗੇ ਲੈ ਕੇ ਇਸ ਖਿਲਾਫ਼ ਪੰਜਾਬ ਦੇ ਹਰ ਵਿਅਕਤੀ ਨੂੰ ਸ਼ਾਮਿਲ ਕਰਕੇ ਕੋਵਿੰਡ ਜੰਗ ਖਿਲਾਫ਼ ਜੰਗ ਨੂੰ ਜਨ ਲਹਿਰ ਬਣਾਉਣਾ ਹੈ।
.jpg)



.jpg)




.jpg)
.jpeg)

.jpeg)

.jpeg)
