‘ਮਿਸ਼ਨ ਫ਼ਤਿਹ’ ਤਹਿਤ ਕਮਿਸ਼ਨਰੇਟ ਪੁਲਿਸ ਵਲੋਂ ਓਵਰ ਲੋਡਿਡ ਚੋਪਹੀਆ ਵਾਹਨਾਂ ਨੂੰ 32000, ਆਟੋਜ ਨੂੰ 8500 ਅਤੇ ਸਮਾਜਿਕ ਦੂਰੀ ਦੀ ਉਲੰਘਣਾ ’ਤੇ 4000 ਜੁਰਮਾਨਾ

‘ਮਿਸ਼ਨ ਫ਼ਤਿਹ’ ਤਹਿਤ ਕਮਿਸ਼ਨਰੇਟ ਪੁਲਿਸ ਵਲੋਂ ਓਵਰ ਲੋਡਿਡ ਚੋਪਹੀਆ ਵਾਹਨਾਂ ਨੂੰ 32000, ਆਟੋਜ ਨੂੰ 8500 ਅਤੇ ਸਮਾਜਿਕ ਦੂਰੀ ਦੀ ਉਲੰਘਣਾ ’ਤੇ 4000 ਜੁਰਮਾਨਾ

ਜਲੰਧਰ 08 ਜੂਨ (ਇੰਦਰਜੀਤ ਚੰਦੜ੍ਹ) -  ਮਾਸਕ ਨਾ ਪਾ ਕੇ ਲੋਕਾਂ ਦੀ ਜਿੰਦਗੀ ਨੂੰ ਖ਼ਤਰੇ ਵਿੱਚ ਪਾਉਣ ਵਾਲਿਆਂ ਵਿਰੁੱਧ ਸ਼ਖਤ ਕਾਰਵਾਈ ਨੂੰ ਜਾਰੀ ਰੱਖਦਿਆਂ ਜਲੰਧਰ ਕਮਿਸ਼ਨਰੇਟ ਪੁਲਿਸ ਵਲੋਂ ਮੁੱਖ ਮੰਤਰੀ ਪੰਜਾਬ ਦੁਆਰਾ ਸ਼ੁਰੂ ਕੀਤੇ ਗਏ ‘ਮਿਸ਼ਨ ਫ਼ਤਿਹ’ ਤਹਿਤ 5166 ਲੋਕਾਂ ਦੇ ਚਲਾਨ ਕਰਕੇ ਉਨਾ ਪਾਸੋਂ 19.28 ਲੱਖ ਰੁਪਏ ਦਾ ਜੁਰਮਾਨਾ ਵਸੂਲ ਕੀਤਾ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੁਲਿਸ ਕਮਿਸ਼ਨਰ ਜਲੰਧਰ ਸ੍ਰੀ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਕਮਿਸ਼ਨਰੇਟ ਪੁਲਿਸ ਵਲੋਂ ਮਾਸਕ ਨਾ ਪਾਉਣ ’ਤੇ 5166 ਵਿਅਕਤੀਆਂ ਨੂੰ 19.28 ਲੱਖ ਰੁਪਏ ਦਾ ਜੁਰਮਾਨਾ ਕਰਨ ਤੋਂ ਇਲਾਵਾ ਹੋਮ ਕੁਆਰੰਟੀਨ ਦੇ ਨਿਯਮਾਂ ਦੀ ਉਲੰਘਣਾ ਕਰਨ ’ਤੇ ਹੁਣ ਤੱਕ 23000 ਰੁਪਏ ਦਾ ਜੁਰਮਾਨਾ ਕੀਤਾ ਜਾ ਚੁੱਕਾ ਹੈ। ਉਨ੍ਹਾਂ ਦੱਸਿਆ ਕਿ ਇਸ ਦੇ ਨਾਲ ਹੀ ਜਨਤਕ ਥਾਵਾਂ ’ਤੇ ਥੁੱਕਣ ਕਰਕੇ 282 ਲੋਕਾਂ ਨੂੰ 30600 ਰੁਪਏ ਦਾ ਜੁਰਮਾਨਾ ਕੀਤਾ ਜਾ ਚੁੱਕਾ ਹੈ। ਸ੍ਰੀ ਭੁੱਲਰ ਨੇ ਦੱਸਿਆ ਕਿ ਇਸੇ ਤਰ੍ਹਾਂ ਹੁਣ ਤੱਕ 31440 ਵਾਹਨਾਂ ਦੇ ਟਰੈਫਿਕ ਚਲਾਨ ਕਰਕੇ 1921 ਵਾਹਨਾਂ ਨੂੰ ਜ਼ਬਤ ਕੀਤਾ ਗਿਆ ਹੈ। ਪੁਲਿਸ ਕਮਿਸ਼ਨਰ ਨੇ ਅੱਗੇ ਦੱਸਿਆ ਕਿ ਪੁਲਿਸ ਕਮਿਸ਼ਨਰੇਟ ਵਲੋਂ 22 ਚੋਪਹੀਆ ਵਾਹਨਾਂ ਨੂੰ ਓਵਰ ਲੋਡਿਡ ਹੋਣ ਕਰਕੇ 32000 ਰੁਪਏ ਅਤੇ 17 ਆਟੋ ਰਿਕਸ਼ਾ ਨੂੰ ਓਵਰ ਲੋਡਿਡ ਹੋਣ ’ਤੇ 8500 ਰੁਪਏ ਰੁਪਏ ਦਾ ਜੁਰਮਾਨਾ ਕੀਤਾ ਗਿਆ ਹੈ ਅਤੇ ਇਸ ਤੋਂ ਇਲਾਵਾ ਦੋ ਵਿਅਕਤੀਆਂ ਨੂੰ ਸਮਾਜਿਕ ਦੂਰੀ ਦੀ ਪਾਲਣਾ ਨਾ ਕਰਨ ’ਤੇ 4000 ਰੁਪਏ ਦਾ ਜੁਰਮਾਨਾ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਪੁਲਿਸ ਵਲੋਂ ਅੱਜ 321 ਟਰੈਫਿਕ ਚਲਾਨ ਜਾਰੀ ਕੀਤੇ ਗਏ ਹਨ ਅਤੇ 213 ਵਿਅਕਤੀਆਂ ਨੂੰ ਮਾਸਕ ਨਾ ਪਹਿਨਣ ’ਤੇ 1.6 ਲੱਖ ਰੁਪਏ ਦਾ ਜੁਰਮਾਨਾ ਠੋਕਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਇਸ ਮੁਹਿੰਮ ਨੂੰ ਆਉਣ ਵਾਲੇ ਦਿਨਾਂ ਵਿੱਚ ਵੀ ਜਾਰੀ ਰੱਖਿਆ ਜਾਵੇਗਾ ਅਤੇ ਉਲੰਘਣਾ ਕਰਨ ਵਾਲਿਆਂ ਖਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਕੋਰੋਨਾ ਵਾਇਰਸ ਨੂੰ ਫੈਲਣ ਤੋਂ ਰੋਕਣ ਲਈ ਲੋਕਾਂ ਵਲੋਂ ਮਹੱਤਵਪੂਰਨ ਭੂਮਿਕਾ ਨਿਭਾਈ ਜਾਣੀ ਹੈ। ਉਨ੍ਹਾਂ ਕਿਹਾ ਕਿ ਲੋਕਾਂ ਦੀ ਇਹ ਨੈਤਿਕ ਜਿੰਮੇਵਾਰੀ ਬਣਦੀ ਹੈ ਕਿ ਕੋਵਿਡ-19 ਮਹਾਂਮਾਰੀ ਤੋਂ ਬਚਾਊ ਲਈ ਸੂਬਾ ਸਰਕਾਰ ਵਲੋਂ ਜਾਰੀ ਹਦਾਇਤਾਂ ਦੀ ਪੂਰੀ ਸਖ਼ਤੀ ਨਾਲ ਪਾਲਣਾ ਕੀਤੀ ਜਾਵੇ।

super visa