‘ਮਿਸ਼ਨ ਫ਼ਤਿਹ’ ਤਹਿਤ ਸਿਹਤ ਵਿਭਾਗ ਦੀਆਂ 88 ਟੀਮਾਂ ਵਲੋਂ ਘਰ-ਘਰ ਸਰਵੇ ਦੌਰਾਨ 5839 ਘਰਾਂ ਦਾ ਦੌਰਾ ਕਰਕੇ 24199 ਲੋਕਾਂ ਦੀ ਜਾਂਚ
ਜਲੰਧਰ 17 ਜੂਨ (ਚੰਦੜ੍ਹ) - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਸ਼ੁਰੂ ਕੀਤੇ ਗਏ ‘ਮਿਸ਼ਨ ਫ਼ਤਿਹ’ ਤਹਿਤ ਘਰ-ਘਰ ਜਾ ਕੇ ਕੀਤੇ ਜਾਣ ਵਾਲੇ ਸਰਵੇ ਤਹਿਤ ਸਿਹਤ ਵਿਭਾਗ ਦੀਆਂ 88 ਵੱਖ-ਵੱਖ ਟੀਮਾਂ ਵਲੋਂ 5839 ਘਰਾਂ ਦਾ ਦੌਰਾ ਕਰਕੇ 24199 ਲੋਕਾਂ ਦੀ ਸਿਹਤ ਜਾਂਚ ਕੀਤੀ ਗਈ। ਸਿਵਲ ਸਰਜਨ ਡਾ.ਗੁਰਿੰਦਰ ਕੌਰ ਚਾਵਲਾ ਅਤੇ ਮੈਡੀਕਲ ਸੁਪਰਡੰਟ ਡਾ.ਹਰਿੰਦਰ ਸਿੰਘ ਨੇ ਦਸਿਆ ਕਿ ਜ਼ਿਲ੍ਹੇ ਵਿੱਚ ਕੋਰੋਨਾ ਵਾਇਰਸ ਨੂੰ ਫੈਲਣ ਤੋਂ ਰੋਕਣ ਲਈ ਸਿਹਤ ਵਿਭਾਗ ਵਲੋਂ ਲਗਾਤਾਰ ਘਰ-ਘਰ ਜਾ ਕੇ ਸਰਵੇ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਜਲੰਧਰ ਨੂੰ ਕੋਰੋਨਾ ਮੁਕਤ ਬਣਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਸਿਵਲ ਸਰਜਨ ਅਤੇ ਮੈਡੀਕਲ ਸੁਪਰਡੰਟ ਨੇ ਦੱਸਿਆ ਕਿ ਹੁਣ ਤੱਕ ਕੋਰੋਨਾ ਪਾਜ਼ੀਟਿਵ ਲੋਕਾਂ ਦੇ ਸੰਪਰਕ ਵਿੱਚ ਆਉਣ ਵਾਲੇ 9775 ਵਿਅਕਤੀਆਂ ਨੂੰ ਹੋਮ ਕੁਆਰੰਟੀਨ ਕੀਤਾ ਗਿਆ ਹੈ ਜਿਨਾਂ ਵਿਚੋਂ 9166 ਲੋਕਾਂ ਵਲੋ 14 ਦਿਨਾਂ ਦਾ ਹੋਮ ਕੁਆਰੰਟੀਨ ਦਾ ਸਮਾਂ ਸਫ਼ਲਤਾ ਪੂਰਵਕ ਪੂਰਾ ਕਰ ਲਿਆ ਹੈ ਅਤੇ 609 ਲੋਕਾਂ ਦਾ ਹੋਮ ਕੁਆਰੰਟੀਨ ਦਾ ਸਮਾਂ ਚੱਲ ਰਿਹਾ ਹੈ। ਸਿਵਲ ਸਰਜਨ ਅਤੇ ਮੈਡੀਕਲ ਸੁਪਰਡੰਟ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਹੁਣ ਤੱਕ 16765 ਸ਼ੱਕੀ ਲੋਕਾਂ ਦੇ ਗਲੇ ਰਾਹੀਂ ਟੈਸਟ ਕੀਤੇ ਗਏ ਹਨ ਜਿਨਾਂ ਵਿਚੋਂ 14503 ਲੋਕਾਂ ਦੀ ਰਿਪੋਰਟ ਨੈਗੇਟਿਵ ਪਾਈ ਗਈ ਹੈ ਜਦਕਿ 1683 ਲੋਕਾਂ ਦੀ ਰਿਪੋਰਟ ਆਉਣੀ ਬਾਕੀ ਹੈ। ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਵਲੋਂ ਜ਼ਿਲ੍ਹੇ ਨੂੰ ਕੋਰੋਨਾ ਮੁਕਤ ਬਣਾਉਣ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ ਅਤੇ ਇਸ ਨੇਕ ਕਾਜ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।
.jpg)



.jpg)




.jpg)
.jpeg)

.jpeg)

.jpeg)
