ਪੰਚਾਇਤ ਵਿਭਾਗ ਵਲੋਂ ਜ਼ਿਲ੍ਹੇ ਦੇ 890 ਪਿੰਡਾਂ ’ਚ ‘ ਮਿਸ਼ਨ ਫ਼ਤਿਹ’ ਤਹਿਤ ਜਨ ਜਾਗਰੂਕਤਾ ਲਹਿਰ

ਪੰਚਾਇਤ ਵਿਭਾਗ ਵਲੋਂ ਜ਼ਿਲ੍ਹੇ ਦੇ 890 ਪਿੰਡਾਂ ’ਚ ‘ ਮਿਸ਼ਨ ਫ਼ਤਿਹ’ ਤਹਿਤ ਜਨ ਜਾਗਰੂਕਤਾ ਲਹਿਰ

ਜਲੰਧਰ 17 ਜੂਨ (ਇੰਦਰਜੀਤ ਚੰਦੜ੍ਹ) - ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵਲੋਂ ਸ਼ੁਰੂ ਕੀਤੇ ਗਏ ‘ਮਿਸ਼ਨ ਫ਼ਤਿਹ’ ਤਹਿਤ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਵਲੋਂ ਅੱਜ ਜ਼ਿਲ੍ਹੇ ਦੇ 890 ਪਿੰਡਾਂ ਵਿੱਚ ਕੋਰੋਨਾ ਵਾਇਰਸ ਮਹਾਂਮਾਰੀ ਤੋਂ ਬਚਾਅ ਲਈ ਅਪਣਾਈਆਂ ਜਾਣ ਵਾਲੀਆਂ ਸਾਵਧਾਨੀਆਂ ਪ੍ਰਤੀ ਲੋਕਾਂ ਨੂੰ ਜਾਗਰੂਕ ਕੀਤਾ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਵਿਕਾਸ ਅਤੇ ਪੰਚਾਇਤ ਅਫ਼ਸਰ ਜਲੰਧਰ ਸ੍ਰੀ ਇਕਬਾਲਜੀਤ ਸਿੰਘ ਨੇ ਕਿਹਾ ਕਿ ‘ਮਿਸ਼ਨ ਫ਼ਤਿਹ’ ਤਹਿਤ ਜ਼ਿਲ੍ਹੇ ਦੇ 890 ਪਿੰਡਾਂ ਵਿੱਚ ਬਲਾਕ ਵਿਕਾਸ ਅਤੇ ਪੰਚਾਇਤ ਅਫ਼ਸਰਾਂ ਅਤੇ ਪਿੰਡਾਂ ਦੇ ਸਰਪੰਚਾਂ ਵਲੋਂ ਲੋਕਾਂ ਨੂੰ ਕੋਰੋਨਾ ਵਾਇਰਸ ਸਬੰਧੀ ਜਾਗਰੂਕ ਕਰਨ ਲਈ ਵੱਖ-ਵੱਖ ਗਤੀਵਿਧੀਆਂ ਕਰਵਾਈਆਂ ਗਈਆਂ। ਉਨ੍ਹਾਂ ਦੱਸਿਆ ਕਿ ਜਾਗਰੂਕਤਾ ਅਭਿਆਨ ਦੌਰਾਨ ਲੋਕਾਂ ਵਿੱਚ ਮੁਫ਼ਤ ਮਾਸਕ ਵੀ ਵੰਡੇ ਗਏ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿੱਚ ਪੈਂਦੇ ਬਲਾਕ ਆਦਮਪੁਰ, ਭੋਗਪੁਰ, ਜਲੰਧਰ ਪੱਛਮੀ, ਜਲੰਧਰ ਪੂਰਬੀ, ਲੋਹੀਆਂ, ਮਹਿਤਪੁਰ, ਨਕੋਦਰ, ਨੂਰਮਹਿਲ, ਫਿਲੌਰ, ਰੁੜਕਾ ਕਲਾਂ ਅਤੇ ਸ਼ਾਹਕੋਟ ਨੂੰ ਇਸ ਮੁਹਿੰਮ ਦੌਰਾਨ ਕਵਰ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਮੁਹਿੰਮ ਦੌਰਾਨ ਸਰਪੰਚਾਂ ਵਲੋਂ ਘਰ-ਘਰ ਜਾ ਕੇ ਲੋਕਾਂ ਨੂੰ ਕੋਰੋਨਾ ਵਾਇਰਸ ਮਹਾਂਮਾਰੀ ਬਾਰੇ ਜਾਗਰੂਕ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਇਸ ਮੌਕੇ ਲੋਕਾਂ ਨੂੰ ਕੋਰੋਨਾ ਵਾਇਰਸ ਨੂੰ ਫੈਲਣ ਤੋਂ ਰੋਕਣ ਲਈ ਦਿਨ-ਬ-ਦਿਨ ਚੰਗੀ ਤਰ੍ਹਾਂ ਹੱਥ ਧੋਣ, ਮਾਸਕ ਪਾਉਣ ਅਤੇ ਸਮਾਜਿਕ ਦੂਰੀ ਦੀ ਪਾਲਣਾ ਕਰਨ ਬਾਰੇ ਦੱਸਿਆ ਗਿਆ। ਉਨ੍ਹਾਂ ਦੱਸਿਆ ਕਿ ‘ਮਿਸ਼ਨ ਫ਼ਤਿਹ’ ਮੁੱਖ ਮੰਤਰੀ ਪੰਜਾਬ ਦੀ ਦੂਰ ਦਰਸ਼ੀ ਸੋਚ ਦਾ ਨਤੀਜਾ ਹੈ । ਉਨ੍ਹਾਂ ਦੱਸਿਆ ਕਿ ਅਨੁਸ਼ਾਸਨ, ਸਹਿਯੋਗ ਅਤੇ ਗ਼ਰੀਬਾਂ ਪ੍ਰਤੀ ਦਇਆ ਨਾਲ ਨੋਵਲ ਕੋਰੋਨਾ ਵਾਇਰਸ ਨੂੰ ਫੈਲਣ ਤੋਂ ਰੋਕਣÎ ਲਈ ਪੰਜਾਬੀਆਂ ਦੇ ਦ੍ਰਿੜ ਸੰਕਲਪ ਵਜੋਂ ਉਭਰੇਗਾ। ਉਨ੍ਹਾਂ ਦੱਸਿਆ ਕਿ ਮਿਸ਼ਨ ਰਾਹੀਂ ਮੁੱਖ ਮੰਤਰੀ ਵਲੋਂ ਲੋਕਾਂ ਨੂੰ ਕੋਰੋਨਾ ਵਾਇਰਸ ਤੋਂ ਬੱਚਣ ਲਈ ਸੁਰੱਖਿਆ ਮਾਪਦੰਡਾ ਦੀ ਸਖ਼ਤੀ ਨਾਲ ਪਾਲਣਾ ’ਤੇ ਵੀ ਜ਼ੋਰ ਦਿੱਤਾ ਜਾ ਰਿਹਾ ਹੈ। ਜ਼ਿਲ੍ਹਾ ਵਿਕਾਸ ਅਤੇ ਪੰਚਾਇਤ ਅਫ਼ਸਰਾਂ ਤੇ ਸਰਪੰਚਾਂ ਨੇ ਦੱਸਿਆ ਕਿ ‘ਮਿਸ਼ਨ ਫ਼ਤਿਹ’ ਹਰ ਔਖੀ ਘੜੀ ਨੂੰ ਜਿੱਤ ਵਿੱਚ ਬਦਲਣ ਲਈ ਪੰਜਾਬੀਆਂ ਦੀ ਚੜ੍ਹਦੀ ਕਲਾ ਦਾ ਪ੍ਰਤੀਬਿੰਬ ਹੈ ।

super visa