ਨਵੇਂ ਡਿਪਟੀ ਕਮਿਸ਼ਨਰ ਵਲੋਂ ਡਵੀਜ਼ਨਲ ਕਮਿਸ਼ਨਰ ਨਾਲ ਮੁਲਾਕਾਤ

ਨਵੇਂ ਡਿਪਟੀ ਕਮਿਸ਼ਨਰ ਵਲੋਂ ਡਵੀਜ਼ਨਲ ਕਮਿਸ਼ਨਰ ਨਾਲ ਮੁਲਾਕਾਤ

ਜਲੰਧਰ 17 ਜੂਨ (ਇੰਦਰਜੀਤ ਚੰਦੜ੍ਹ) - ਜਲੰਧਰ ਵਿਖੇ ਨਵ ਨਿਯਕੁਤ ਡਿਪਟੀ ਕਮਿਸ਼ਨਰ ਸ੍ਰੀ ਘਨਸ਼ਿਆਮ ਥੋਰੀ ਵਲੋਂ ਅੱਜ ਡਵੀਜ਼ਨਲ ਕਮਿਸ਼ਨਰ ਜਲੰਧਰ ਸ੍ਰੀ ਰਾਜ ਕਮਲ ਚੌਧਰੀ ਨਾਲ ਮੁਲਾਕਾਤ ਕੀਤੀ ਗਈ। ਡਿਪਟੀ ਕਮਿਸ਼ਨਰ ਜਿਨਾਂ ਵਲੋਂ ਮੰਗਲਵਾਰ ਨੂੰ ਅਹੁਦਾ ਸੰਭਾਲਿਆ ਗਿਆ ਵਲੋਂ ਡਵੀਜ਼ਨਲ ਕਮਿਸਨਰ ਜਲੰਧਰ ਨਾਲ ਉਨਾਂ ਦੇ ਦਫ਼ਤਰ ਵਿਖੇ ਮੁਲਾਕਾਤ ਕੀਤੀ ਗਈ। ਸ੍ਰੀ ਥੋਰੀ ਵਲੋਂ ਉਚ ਅਧਿਕਾਰੀ ਵਲੋਂ ਪ੍ਰਸ਼ਾਸਕੀ ਤਜਰਬੇ ਅਤੇ ਸਹਿਯੋਗ ਦੀ ਮੰਗ ਕੀਤੀ ਗਈ। ਉਨ੍ਹਾਂ ਕਿਹਾ ਕਿ ਸ੍ਰੀ ਰਾਜ ਕਮਲ ਚੌਧਰੀ ਜਿਨਾਂ ਨੇ ਕਈ ਜਿੰਮੇਵਾਰ ਅਹੁਦਿਆਂ ’ਤੇ ਸੇਵਾਵਾਂ ਨਿਭਾਉਣ ਦਾ ਲੰਬਾ ਤਰਜਬਾ ਹੈ ਨਾਲ ਕੰਮ ਕਰਨਾ ਬਹੁਤ ਮਾਣ ਵਾਲੀ ਗੱਲ ਹੈ। ਜਲੰਧਰ ਦੇ ਨਵ ਨਿਯੁਕਤ ਡਿਪਟੀ ਕਮਿਸ਼ਨਰ ਨੂੰ ਪੂਰਾ ਸਹਿਯੋਗ ਅਤੇ ਮਦਦ ਦੇਣ ਦਾ ਭਰੋਸਾ ਦਿੰਦਿਆਂ ਸ੍ਰੀ ਰਾਜ ਕਮਲ ਚੌਧਰੀ ਵਲੋਂ ਵਧਾਈ ਦਿੱਤੀ ਗਈ। ਉਨ੍ਹਾਂ ਕਿਹਾ ਕਿ ਸ੍ਰੀ ਥੋਰੀ ਵਲੋਂ ਇਸ ਤੋਂ ਪਹਿਲਾਂ ਬਤੌਰ ਡਿਪਟੀ ਕਮਿਸ਼ਨਰ ਬਠਿੰਡਾ, ਬਰਨਾਲਾ ਅਤੇ ਸੰਗਰੂਰ ਸ਼ਾਨਦਾਰ ਸੇਵਾਵਾਂ ਦਿੱਤੀਆਂ ਗਈਆਂ ਹਨ ਅਤੇ ਹੁਣ ਜਲੰਧਰ ਵਿਖੇ ਬਤੌਰ ਡਿਪਟੀ ਕਮਿਸ਼ਨਰ ਪੰਜਾਬ ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਅਤੇ ਵਿਕਾਸ ਨੀਤੀਆਂ ਨੂੰ ਸਫ਼ਲਤਾ ਪੂਰਵਕ ਲਾਗੂ ਕਰਨਗੇ। ਸ੍ਰੀ ਚੌਧਰੀ ਵਲੋਂ ਸ੍ਰੀ ਥੋਰੀ ਨੂੰ ਨਵੀਂ ਜਿੰਮੇਵਾਰੀ ਲਈ ਸ਼ੁਭ ਕਾਮਨਾਵਾਂ ਪੇਸ਼ ਕੀਤੀਆਂ ਗਈਆਂ।

super visa