ਡਿਪਟੀ ਕਮਿਸ਼ਨਰ ਵਲੋਂ ਜਾਣਬੁੱਝ ਕੇ ਅਦਾਇਗੀ ਨਾ ਕਰਨ ਵਾਲੇ ਡਿਫਾਲਟਰਾਂ ਤੋਂ ਰਿਕਵਰੀ ਤੇਜ਼ ਕਰਨ ਦੀਆਂ ਹਦਾਇਤਾਂ
ਜਲੰਧਰ 17 ਜੂਨ - ਡਿਪਟੀ ਕਮਿਸ਼ਨਰ ਜਲੰਧਰ ਸ੍ਰੀ ਘਨਸ਼ਿਆਮ ਥੋਰੀ ਨੇ ਮਾਲ ਅਧਿਕਾਰੀਆਂ ਨੂੰ ਹਦਾਇਤਾਂ ਕੀਤੀਆਂ ਕਿ ਜਾਣਬੁੱਝ ਕੇ ਕਰਜ਼ ਦੀ ਅਦਾਇਗੀ ਨਾ ਕਰਨ ਵਾਲੇ ਵਿੱਲਫੁੱਲ ਡਿਫਾਲਟਰਾਂ ਪਾਸੋਂ ਰਿਕਵਰੀ ਨੂੰ ਤੇਜ਼ ਕਰਕੇ ਆਪਣੀ ਡਿਊਟੀ ਨੂੰ ਪੂਰੀ ਲਗਨ ਨਾਲ ਨਿਭਾਇਆ ਜਾਵੇ। ਜ਼ਿਲ੍ਹਾ ਪ੍ਰਸ਼ਾਸਕੀ ਕੰਪਲੈਕਸ ਜਲੰਧਰ ਵਿੇ ਮਾਲ ਅਫ਼ਸਰਾਂ ਦੇ ਵਫ਼ਦ ਨਾਲ ਗੱਲਬਾਤ ਕਰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਮਾਲ ਵਿਭਾਗ ਸਰਕਾਰ ਦੀ ਆਮਦਨ ਦਾ ਮੁੱਖ ਸਰੋਤ ਹੈ ਅਤੇ ਅਸੀਂ ਸਾਰੇ ਅਪਣੀ ਡਿਊਟੀ ਪੂਰੀ ਲਗਨ ਨਾਲ ਨਿਭਾਉਣ ਲਈ ਵਚਨਬੱਧ ਹਾਂ। ਉਨ੍ਹਾਂ ਕਿਹਾ ਕਿ ਮਾਲੀਆ ਵਧਾਉਣ ਲਈ ਵੱਧ ਤੋਂ ਵੱਧ ਯਤਨ ਕੀਤੇ ਜਾਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਦੇ ਮਾਲੀਏ ਨੂੰ ਵਧਾਉਣ ਲਈ ਮਾਲ ਅਫ਼ਸਰਾਂ ਨੂੰ ਪਹਿਲੀ ਤਰਜੀਹ ਦੇਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਉਹ ਖੁਦ ਰਿਕਵਰੀ ਦੇ ਕੇਸਾਂ ਦੀ ਨਿਗਰਾਨੀ ਕਰਨਗੇ ਤਾਂ ਕਿ ਪ੍ਰਕਿਰਿਆ ਨੂੰ ਤੇਜ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਇਸ ਪ੍ਰਕਿਰਿਆ ਨੂੰ ਬਿਨਾਂ ਕਿਸੇ ਦੇਰੀ ਦੇ ਜਲਦ ਮੁਕੰਮਲ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਵਿੱਲਫੁੱਲ ਡਿਫਾਲਟਰਾਂ ਨੂੰ ਬਿਲਕੁਲ ਬਰਦਾਸ਼ਤ ਨਾ ਕੀਤਾ ਜਾਵੇ ਅਤੇ ਅਜਿਹੇ ਲੋਕਾਂ ਖਿਲਾਫ਼ ਸ਼ਖਤ ਤੋਂ ਸਖ਼ਤ ਕਾਰਵਾਈ ਕਰਨੀ ਚਾਹੀਦੀ ਹੈ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਵਿਲਫੁੱਲ ਡਿਫਾਲਟਰਾਂ ਪਾਸੋਂ ਬਕਾਇਆ ਨੂੰ ਜਲਦ ਤੋਂ ਜਲਦ ਰਿਕਵਰੀ ਨੂੰ ਯਕੀਨੀ ਬਣਾਇਆ ਜਾਵੇ। ਉਨ੍ਹਾਂ ਕਿਹਾ ਕਿ ਵਿਲਫੁੱਲ ਡਿਫਾਲਟਰਾਂ ਨੂੰ ਕਾਨੂੰਨ ਅਪਣੇ ਹੱਥ ਵਿੱਚ ਲੈਣ ਦੀ ਆਗਿਆ ਨਹੀਂ ਦਿੱਤੀ ਜਾਵੇਗੀ ਅਤੇ ਬਕਾਇਆ ਰਾਸ਼ੀ ਦੀ ਰਿਕਵਰੀ ਨੂੰ ਜਲਦ ਤੋਂ ਜਲਦ ਯਕੀਨੀ ਬਣਾਇਆ ਜਾਵੇ। ਸ੍ਰੀ ਥੋਰੀ ਵਲੋਂ ਮਾਲ ਅਧਿਕਾਰੀਆਂ ਨੂੰ ਅਪਣੀ ਤਰਫ਼ੋਂ ਪੂਰਾ ਸਹਿਯੋਗ ਤੇ ਮਦਦ ਦੇਣ ਦਾ ਭਰੋਸਾ ਦਿੱਤਾ ਗਿਆ। ਇਸ ਮੌਕੇ ਮਾਲ ਅਫ਼ਸਰ ਮਨੋਹਰ ਲਾਲ, ਪ੍ਰਦੀਪ ਕੁਮਾਰ, ਤਪਨ ਭਨੋਟ, ਪ੍ਰਗਨ ਸਿੰਘ, ਵਿਜੈ ਕੁਮਾਰ, ਸਵਪਨਦੀਪ ਕੌਰ ਅਤੇ ਹੋਰ ਹਾਜ਼ਰ ਸਨ।
.jpg)



.jpg)




.jpg)
.jpeg)

.jpeg)

.jpeg)
