ਜ਼ਿਲ੍ਹੇ ਦੇ 438 ਸਰਕਾਰੀ ਸਕੂਲਾਂ ਦੇ ਅਧਿਆਪਕਾਂ ਅਤੇ ਅਮਲੇ ਵਲੋਂ ਲੋਕਾਂ ਨੂੰ ਕੋਵਿਡ-19 ਮਹਾਂਮਾਰੀ ਬਾਰੇ ਕੀਤਾ ਗਿਆ ਜਾਗਰੂਕ

ਜ਼ਿਲ੍ਹੇ ਦੇ 438 ਸਰਕਾਰੀ ਸਕੂਲਾਂ ਦੇ ਅਧਿਆਪਕਾਂ ਅਤੇ ਅਮਲੇ ਵਲੋਂ ਲੋਕਾਂ ਨੂੰ ਕੋਵਿਡ-19 ਮਹਾਂਮਾਰੀ ਬਾਰੇ ਕੀਤਾ ਗਿਆ ਜਾਗਰੂਕ

ਜਲੰਧਰ 01 ਜੁਲਾਈ (ਇੰਦਰਜੀਤ ਚੰਦੜ੍ਹ) - ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਪੰਜਾਬ ਵਲੋਂ ਸ਼ੁਰੂ ਕੀਤੇ ਗਏ ‘ਮਿਸ਼ਨ ਫ਼ਹਿਤ’ ਦੀ ਕੜੀ ਵਜੋਂ ਸਿੱਖਿਆ ਵਿਭਾਗ ਦੇ ਸੈਂਕੜੇ ਅਧਿਆਪਕਾਂ ਅਤੇ ਦਫ਼ਤਰੀ ਅਮਲੇ ਵਲੋਂ ਅੱਜ ਲੋਕਾਂ ਨੂੰ ਕੋਵਿਡ-19 ਮਹਾਂਮਾਰੀ ਤੋਂ ਸੁਰੱਖਿਆ ਲਈ ਅਪਣਾਈਆਂ ਜਾਣ ਵਾਲੀਆਂ ਸਾਵਧਾਨੀਆਂ ਪ੍ਰਤੀ ਜਾਗਰੂਕਤਾ ਲਈ ਮੁਹਿੰਮ ਆਰੰਭੀ ਗਈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਸਿੱਖਿਆ ਅਫ਼ਸਰ ਜਲੰਧਰ ਸ੍ਰ.ਹਰਿੰਦਰਪਾਲ ਸਿੰਘ ਨੇ ਦੱਸਿਆ ਕਿ ਜ਼ਿਲ੍ਹੇ ਦੇ ਸਾਰੇ 438 ਸਰਕਾਰੀ ਸਕੂਲਾਂ ਵਲੋਂ ਵੱਖ-ਵੱਖ ਜਾਗਰੂਕਤਾ ਗਤੀਵਿਧੀਆ ਕਰਵਾਈਆਂ ਗਈਆਂ। ਉਨ੍ਹਾਂ ਦੱਸਿਆ ਕਿ ਇਸ ਮੌਕੇ ਅਧਿਆਪਕਾਂ ਅਤੇ ਦਫ਼ਤਰੀ ਅਮਲੇ ਵਲੋਂ ਲੋਕਾਂ ਨੂੰ ਜ਼ਿਲ੍ਹੇ ਨੂੰ ਕੋਰੋਨਾ ਮੁਕਤ ਬਣਾਉਣ ਲਈ ਸਾਵਧਾਨੀਆਂ ਅਪਣਾਉਣ ਦਾ ਸੱਦਾ ਦਿੱਤਾ ਗਿਆ। ਉਨ੍ਹਾਂ ਦੱਸਿਆ ਕਿ ਲੋਕਾਂ ਨੂੰ ਪ੍ਰਸ਼ਾਸਕੀ ਸੁਧਾਰ ਵਲੋਂ ਵਿਸ਼ੇਸ਼ ਵਿਸੇਸ਼ਤਾਵਾਂ ਸਹਿਤ ਤਿਆਰ ਕੀਤੀ ਗਈ ਕੋਵਾ ਐਪ ਵੀ ਮੋਬਾਇਲ ’ਤੇ ਡਾਊਨ ਲੋਡ ਕਰਨ ਲਈ ਕਿਹਾ ਗਿਆ। ਟੀਮਾਂ ਨੇ ਲੋਕਾਂ ਨੂੰ ਦੱਸਿਆ ਕਿ ਕੋਵਾ ਐਪ ਕੋਰੋਨਾ ਵਾਇਰਸ ਬਾਰੇ ਚੌਕਸ ਕਰਦੀ ਹੈ ਅਤੇ ਉਨ੍ਹਾਂ ਦੱਸਿਆ ਕਿ ਕੋਵਾ ਐਪ ਕੋਰੋਨਾ ਵਾਇਰਸ ਤੋਂ ਸੁਚੇਤ ਕਰਦੀ ਹੈ। ਉਨ੍ਹਾਂ ਕਿਹਾ ਕਿ ਇਹ ਦੇਸ ਦੀ ਪਹਿਲੀ ਸਰਕਾਰੀ ਐਪ ਹੈ ਕੋਰੋਨਾ ਵਾਇਰਸ ਦੀ ਨਿਗਰਾਨੀ ਕਰਨ ਅਤੇ ਅਸਲ ਸੂਚਨਾ ਮੁਹੱਈਆ ਕਰਵਾਉਂਦੀ ਹੈ। ਉਨ੍ਹਾਂ ਦੱਸਿਆ ਕਿ ਇਸ ਐਪ ਰਾਹੀਂ ਵਿਅਕਤੀ ਨੂੰ ਸਰਕਾਰ ਵਲੋਂ ਸਮੇਂ-ਸਮੇਂ ਸਿਰ ਕੋਰੋਨਾ ਵਾਇਰਸ ਸਬੰਧੀ ਲੱਛਣਾਂ ਬਾਰੇ ਜਾਣਕਾਰੀ ਅਤੇ ਜਲਦ ਤੋਂ ਜਲਦ ਇਸ ਸਬੰਧੀ ਉਠਾਏ ਜਾਣ ਵਾਲੇ ਕਦਮਾਂ ਬਾਰੇ ਜਾਣਕਾਰੀ ਦਿੱਤੀ ਜਾਂਦੀ ਹੈ।
ਮੁਹਿੰਮ ਦੌਰਾਲ ਅਧਿਆਪਕਾਂ ਅਤੇ ਹੋਰ ਦਫ਼ਤਰੀ ਅਮਲੇ ਵਲੋਂ ਲੋਕਾਂ ਦੇ ਘਰ-ਘਰ ਜਾ ਕੇ ਕੋਵਿਡ-19 ਮਹਾਂਮਾਰੀ ਬਾਰੇ ਜਾਣੂੰ ਕਰਵਾਇਆ ਗਿਆ ਅਤੇ ਇਸ ਦੌਰਾਨ ਲੋਕਾਂ ਨੂੰ ਮੁਕਤ ਮਾਸਕ ਵੰਡਦਿਆਂ ਉਨਾ ਨੂੰ ਹੱਥ ਧੋਣ ਅਤੇ ਸਾਫ਼ ਸੁਥਰੇ ਰਹਿਣ ਬਾਰੇ ਦੱਸਿਆ ਗਿਆ। ਇਸ ਮੌਕੇ ਅਧਿਆਪਕਾਂ ਵਲੋਂ ‘ਮਿਸ਼ਨ ਫ਼ਤਿਹ’ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੀ ਦੂਰ ਅੰਦੇਸ਼ੀ ਸੋਚ ਦਾ ਸਿੱਟਾ ਹੈ ਜੋ ਅਨੁਸ਼ਾਸਨ, ਸਹਿਯੋਗ ਅਤੇ ਗ਼ਰੀਬਾਂ ਪ੍ਰਤੀ ਦਇਆ ਨਾਲ ਨੋਵਲ ਕੋਰੋਨਾ ਵਾਇਰਸ ਨੂੰ ਫੈਲਣ ਤੋਂ ਰੋਕਣÎ ਲਈ ਪੰਜਾਬੀਆਂ ਦੇ ਦ੍ਰਿੜ ਸੰਕਲਪ ਵਜੋਂ ਉਭਰੇਗਾ। ਇਸ ਮੌਕੇ ਟੀਮਾਂ ਵਲੋਂ ਇਸ ਮਿਸ਼ਨ ਰਾਹੀਂ ਸੁਰੱਖਿਆ ਮਾਪਦੰਡਾਂ ਨੂੰ ਅਪਣਾਉਣ, ਸੂਬਾ ਸਰਕਾਰ ਵਲੋਂ ਲਾਕਡਾਊਨ ਸਬੰਧੀ ਪਾਬੰਦੀਆ ਦੀ ਪਾਲਣਾ ਵਿੱਚ ਸਹਿਯੋਗ ਕਰਨ ਅਤੇ ਗ਼ਰੀਬਾਂ ਪ੍ਰਤੀ ਹਮਦਰਦੀ ਅਪਣਾਉਣ ’ਤੇ ਜ਼ੋਰ ਦਿੱਤਾ ਗਿਆ।
             


 

super visa