‘ਮਿਸ਼ਨ ਫ਼ਤਿਹ’ ਤਹਿਤ ਜ਼ਿਲ੍ਹੇ ’ਚ ਗਲੇ ਰਾਹੀਂ ਲਏ ਗਏ 23190 ਟੈਸਟਾਂ ਵਿਚੋਂ 21504 ਨੈਗਟਿਵ
ਜਲੰਧਰ 01 ਜੁਲਾਈ (ਇੰਦਰਜੀਤ ਚੰਦੜ੍ਹ) - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਸ਼ੁਰੂ ਕੀਤੇ ਗਏ ‘ਮਿਸ਼ਨ ਫ਼ਤਿਹ’ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਕੋਰੋਨਾ ਵਾਇਰਸ ਮਹਾਂਮਾਰੀ ਦੀ ਜਾਂਚ ਲਈ 23190 ਲੋਕਾਂ ਦੇ ਗਲੇ ਰਾਹੀਂ ਟੈਸਟ ਕੀਤੇ ਗਏ ਜਿਨਾਂ ਵਿਚੋਂ 21504 ਟੈਸਟਾਂ ਦੀ ਰਿਪੋਰਟ ਨੈਗੇਟਿਵ ਆਈ। ਸਿਵਲ ਸਰਜਨ ਡਾ.ਗੁਰਿੰਦਰ ਕੌਰ ਚਾਵਲਾ ਅਤੇ ਮੈਡੀਕਲ ਸੁਪਰਡੰਟ ਡਾ.ਹਰਿੰਦਰ ਸਿੰਘ ਨੇ ਦਸਿਆ ਕਿ ਜ਼ਿਲ੍ਹੇ ਵਿੱਚ ਕੋਰੋਨਾ ਵਾਇਰਸ ਨੂੰ ਫੈਲਣ ਤੋਂ ਰੋਕਣ ਲਈ ਸਿਹਤ ਵਿਭਾਗ ਵਲੋਂ ਲਗਾਤਾਰ ਜ਼ਿਲ੍ਹੇ ਵਿੱਚ ਇਹ ਟੈਸਟ ਕੀਤੇ ਜਾ ਰਹੇ ਹਨ । ਉਨ੍ਹਾਂ ਕਿਹਾ ਕਿ ਹੁਣ ਤੱਕ ਜਲੰਧਰ ਪ੍ਰਸ਼ਾਸਨ ਵਲੋਂ 23190 ਸ਼ੱਕੀ ਮਰੀਜ਼ਾਂ ਦੇ ਗਲੇ ਰਾਹੀਂ ਟੈਸਟ ਲਏ ਗਏ ਹਨ ਜਿਨਾਂ ਵਿਚੋਂ 21504 ਟੈਸਟਾਂ ਦੀ ਰਿਪੋਰਟ ਨੈਗੇਟਿਵ ਪ੍ਰਾਪਤ ਹੋਈ ਹੈ ਅਤੇ 698 ਟੈਸਟਾਂ ਦੀ ਰਿਪੋਰਟ ਆਉਣੀ ਬਾਕੀ ਹੈ।
ਉਨ੍ਹਾਂ ਦੱਸਿਆ ਕਿ ਸਿਹਤ ਵਿਭਾਗ ਵਲੋਂ ਮਹਾਂਮਾਰੀ ਨੂੰ ਜ਼ਿਲ੍ਹੇ ਵਿੱਚ ਫੈਲਣ ਤੋਂ ਰੋਕਣ ਲਈ ਸੰਜੀਦਾ ਉਪਰਾਲੇ ਕੀਤਾ ਜਾ ਰਹੇ ਹਨ ਅਤੇ ਜ਼ਿਲ੍ਹੇ ਨੂੰ ਕੋਰੋਨਾ ਮੁਕਤ ਬਣਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਸਿਵਲ ਸਰਜਨ ਅਤੇ ਮੈਡੀਕਲ ਸੁਪਰਡੰਟ ਨੇ ਦੱਸਿਆ ਕਿ ਹੁਣ ਤੱਕ ਜ਼ਿਲ੍ਹੇ ਵਿੱਚ 11168 ਵਿਅਕਤੀਆਂ ਨੂੰ ਕੁਆਰੰਟੀਨ ਕੀਤਾ ਗਿਆ ਸੀ ਜਿਨਾਂ ਵਿਚੋਂ 10079 ਲੋਕਾਂ ਵਲੋਂ 14 ਦਿਨਾਂ ਦਾ ਕੁਆਰੰਟੀਨ ਸਮਾਂ ਪੂਰਾ ਕਰ ਲਿਆ ਹੈ ਅਤੇ 1089 ਲੋਕਾਂ ਦਾ ਕੁਆਰੰਟੀਨ ਸਮਾਂ ਚੱਲ ਰਿਹਾ ਹੈ।
.jpg)



.jpg)




.jpg)
.jpeg)

.jpeg)

.jpeg)
