ਡਿਪਟੀ ਕਮਿਸ਼ਨਰ ਪੁਲਿਸ ਵਲੋਂ ਵਾਹਨ ਪਾਰਕਿੰਗ ਵਾਲੀਆਂ ਥਾਵਾਂ ’ਤੇ ਸੀ.ਸੀ.ਟੀ.ਵੀ.ਕੈਮਰੇ ਲਗਾਉਣ ਦੇ ਆਦੇਸ਼ ਜਾਰੀ
ਜਲੰਧਰ 02 ਜੁਲਾਈ, (ਇੰਦਰਜੀਤ ਚੰਦੜ੍ਹ) - ਡਿਪਟੀ ਕਮਿਸਨਰ ਪੁਲਿਸ ਜਲੰਧਰ ਸ੍ਰੀ ਬਲਕਾਰ ਸਿੰਘ ਨੇ ਜਾਬਤਾ ਫੌਜਦਾਰੀ ਸੰਘਤਾ 1973 ਦੀ ਧਾਰਾ 144 ਤਹਿਤ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਪੁਲਿਸ ਕਮਿਸ਼ਨਰੇਟ ਜਲੰਧਰ ਦੀ ਹਦੂਦ ਅੰਦਰ ਪੈਂਦੀਆਂ ਵਾਹਨ ਖੜ੍ਹੀਆਂ ਕਰਨ ਦੀਆਂ ਥਾਵਾਂ ਜਿਵੇਂ ਰੇਲਵੇ ਸਟੇਸ਼ਨ, ਬੱਸ ਸਟੈਂਡ, ਧਾਰਮਿਕ ਥਾਵਾਂ,ਹਸਪਤਾਲ, ਭੀੜ ਵਾਲੇ ਬਜਾਰਾਂ ਅਤੇ ਹੋਰ ਵਾਹਨ ਪਾਰਕ ਕਰਨ ਲਈ ਬਣੀਆਂ ਥਾਵਾਂ ਆਦਿ ਦੇ ਮਾਲਕ/ਪ੍ਰਬੰਧਕ (ਕੰਪਲੈਕਸ ਦੇ ਅੰਦਰ ਜਾਂ ਬਾਹਰ ) ’ਤੇ ਸੀ.ਸੀ.ਟੀ.ਵੀ.ਕੈਮਰੇ ਲਗਾਏ ਬਿਨਾਂ ਵਾਹਨ ਪਾਰਕਿੰਗ ਨਹੀਂ ਚਲਾਉਣਗੇ। ਇਸ ਗੱਲ ਨੂੰ ਯਕੀਨੀ ਬਣਾਇਆ ਜਾਵੇ ਕਿ ਸੀ.ਸੀ.ਟੀ.ਵੀ.ਕੈਮਰੇ ਇਸ ਤਰੀਕੇ ਨਾਲ ਲਗਾਏ ਜਾਣ ਕਿ ਜੋ ਵਾਹਨ ਪਾਰਕਿੰਗ ਦੇ ਅੰਦਰ/ਬਾਹਰ ਆਉਂਦਾ-ਜਾਂਦਾ ਹੈ ਉਸ ਦੀ ਵਾਹਨ ਦੀ ਨੰਬਰ ਪਲੇਟ ਅਤੇ ਵਾਹਨ ਚਲਾਉਣ ਵਾਲੇ ਵਿਅਕਤੀ ਦਾ ਚੇਹਰਾ ਸਾਫ਼ ਨਜ਼ਰ ਆਵੇ ਅਤੇ ਇਸ ਸਬੰਧੀ ਲਗਾਏ ਗਏ ਸੀ.ਸੀ.ਟੀ.ਵੀ.ਕੈਮਰੇ ਦੀ 45 ਦਿਨ ਦੀ ਰਿਕਾਰਡਿੰਗ ਦੀ ਸੀ.ਡੀ.ਤਿਆਰ ਕਰਨ ਉਪਰੰਤ ਹਰ 15 ਦਿਨ ਬਾਅਦ ਸਕਿਉਰਟੀ ਬ੍ਰਾਂਚ ਦਫ਼ਤਰ ਪੁਲਿਸ ਕਮਿਸ਼ਨਰ ਜਲੰਧਰ ਵਿੱਚ ਜਮ੍ਹਾਂ ਕਰਵਾਈ ਜਾਵੇ ਅਤੇ ਵਾਹਨ ਪਾਰਕ ਕਰਨ ਵਾਲੇ ਵਾਹਨ ਮਾਲਕਾਂ ਦਾ ਰਿਕਾਰਡ ਜੇਕਰ ਵਾਹਨ ਇੱਕ ਦਿਨ ਲਈ ਖੜ੍ਹਾ ਕਰਨਾ ਹੋਵੇ ਤਾਂ ਰਜਿਸਟਰ ਵਿੱਚ ਉਸ ਦਾ ਅੰਦਰਾਜ ਵਾਹਨ ਮਾਲਕ ਦਾ ਨਾਮ ,ਮੋਬਾਇਲ ਨੰਬਰ, ਵਾਹਨ ਦੀ ਕਿਸਮ, ਰਜਿਸਟਰੇਸ਼ਨ ਨੰਬਰ, ਚੈਸੀ ਨੰਬਰ,ਇੰਜਣ ਨੰਬਰ, ਵਾਹਨ ਪਾਰਕ ਕਰਨ ਦੀ ਮਿਤੀ ਅਤੇ ਵਾਹਨ ਵਾਪਿਸ ਲੈਣ ਦੀ ਮਿਤੀ ਦਰਜ ਕਰਨ ਤੋਂ ਇਲਾਵਾ ਵਾਹਨ ਮਾਲਕ ਦੇ ਰਜਿਸਟਰ ਉਪਰ ਦਸਤਖਤ ਕਰਵਾਏ ਜਾਣ। ਹੁਕਮਾਂ ਵਿੱਚ ਇਹ ਵੀ ਕਿਹਾ ਗਿਆ ਹੈ ਕਿ ਜੇਕਰ ਵਾਹਨ ਇੱਕ ਦਿਨ ਤੋਂ ਵੱਧ ਸਮੇਂ ਲਈ ਖੜ੍ਹਾ ਕਰਨਾ ਹੋਵੇ ਤਾਂ ਉਸ ਦਾ ਅੰਦਰਾਜ ਰਜਿਸਟਰ ਵਿੱਚ ਉਕਤ ਅਨੁਸਾਰ ਕਰਕੇ ਵਾਹਨ ਮਾਲਕ ਵਲੋਂ ਵਾਹਨ ਦੇ ਰਜਿਸਟਰੇਸ਼ਨ ਅਤੇ ਡਰਾਇਵਿੰਗ ਲਾਇਸੰਸ ਦੀ ਫੋਟੋ ਕਾਪੀ ਲੈ ਕੇ ਬਤੌਰ ਰਿਕਾਰਡ ਰੱਖਿਆ ਜਾਵੇ ਅਤੇ ਇਸ ਤੋਂ ਇਲਾਵਾ ਪਾਰਕਿੰਗ ਦੀਆਂ ਥਾਵਾਂ ’ਤੇ ਕੰਮ ਕਰ ਰਹੇ ਵਿਅਕਤੀਆਂ ਦੀ ਪੁਲਿਸ ਵੈਰੀਫਿਕੇਸ਼ਨ ਸਬੰਧਿਤ ਥਾਣਾਂ ਤੋਂ ਕਰਵਾਈ ਜਾਵੇ।
ਡਿਪਟੀ ਕਮਿਸ਼ਨਰ ਪੁਲਿਸ ਜਲੰਧਰ ਨੇ ਇਕ ਹੋਰ ਹੁਕਮ ਰਾਹੀਂ ਕਮਿਸ਼ਨਰੇਟ ਪੁਲਿਸ ਜਲੰਧਰ ਦੀ ਹਦੂਦ ਅੰਦਰ ਕਿਸੇ ਕਿਸਮ ਦਾ ਹਥਿਆਰ ਜਿਵੇਂ ਕਿ ਬੇਸਬਾਲ, ਤੇਜ਼ ਹਥਿਆਰ, ਨੋਕੀਲਾ ਹਥਿਆਰ ਜਾਂ ਕੋਈ ਵੀ ਜਾਨਲੇਵਾ ਹਥਿਆਰ ਗੱਡੀ ਵਿੱਚ ਰੱਖ ਕੇ ਚੱਲਣ ’ਤੇ ਪਾਬੰਦੀ ਲਗਾ ਦਿੱਤੀ ਹੈ। ਡਿਪਟੀ ਕਮਿਸ਼ਨਰ ਪੁਲਿਸ ਨੇ ਇਕ ਹੋਰ ਹੁਕਮ ਰਾਹੀਂ ਕਮਿਸ਼ਨਰੇਟ ਪੁਲਿਸ ਦੀ ਹਦੂਦ ਅੰਦਰ ਕਿਸੇ ਪ੍ਰਕਾਰ ਦਾ ਜਲੂਸ ਕੱਢਣ, ਜਲੂਸ ਵਿੱਚ ਹਥਿਆਰ ਲੈ ਕੇ ਚੱਲਣ, ਪੰਜ ਜਾਂ ਪੰਜ ਤੋਂ ਵੱਧ ਵਿਅਕਤੀਆਂ ਦੇ ਇਕੱਠੇ ਹੋਣ ਅਤੇ ਕਿਸੇ ਪ੍ਰਕਾਰ ਦੀ ਨਾਅਰੇਬਾਜ਼ੀ ਕਰਨ ’ਤੇ ਪਾਬੰਦੀ ਲਗਾ ਦਿੱਤੀ ਹੈ। ਡਿਪਟੀ ਕਮਿਸ਼ਨਰ ਪੁਲਿਸ ਨੇ ਇਕ ਹੋਰ ਹੁਕਮ ਰਾਹੀਂ ਪੁਲਿਸ ਕਮਿਸ਼ਨਰੇਟ ਦੀ ਹਦੂਦ ਅੰਦਰ ਪੈਂਦੇ ਸਾਰੇ ਮੈਰਿਜ ਪੇਲੈਸਾਂ, ਹੋਟਲਾਂ ਅਤੇ ਬੈਂਕੁਐਟ ਹਾਲਾਂ ਵਿੱਚ ਸੀ.ਸੀ.ਟੀ.ਵੀ.ਕੈਮਰੇ ਲਗਾਉਣ ਦੇ ਆਦੇਸ਼ ਕੀਤੇ ਗਏ ਹਨ। ਇਸ ਤੋਂ ਇਲਾਵਾ ਇਕ ਹੋਰ ਹੁਕਮ ਰਾਹੀਂ ਡਿਪਟੀ ਕਮਿਸ਼ਨਰ ਪੁਲਿਸ ਨੇ ਪੁਲਿਸ ਕਮਿਸ਼ਨਰੇਟ ਦੀ ਹਦੂਦ ਅੰਦਰ ਪੈਂਦੇ ਸਾਰੇ ਪਿੰਡਾਂ ਵਿੱਚ ਰਾਤ 8 ਵਜੇ ਤੋਂ ਸਵੇਰੇ 5 ਵਜੇ ਤੱਕ ਠੀਕਰੀ ਪਹਿਰੇ ਲਗਾਉਣ ਦੇ ਆਦੇਸ਼ ਕੀਤੇ ਗਏ ਹਲ। ਉਨ੍ਹਾਂ ਪੰਚਾਇਤਾਂ ਨੂੰ ਕਿਹਾ ਕਿ ਜਿਹੜੇ ਲੋਕ ਰਾਤ ਨੂੰ ਠੀਕਰੀ ਪਹਿਰੇ ’ਤੇ ਹੋਣਗੇ ਉਸ ਸਬੰਧੀ ਜਾਣਕਾਰੀ ਆਪਣੇ ਇਲਾਕੇ ਦੇ ਸਬੰਧਿਤ ਐਸ.ਐਚ.ਓ.ਨੂੰ ਮੁਹੱਈਆ ਕਰਵਾਈ ਜਾਵੇ। ਉਪਰੋਕਤ ਸਾਰੇ ਹੁਕਮ 02 ਸਤੰਬਰ 2020 ਤੱਕ ਲਾਗੂ ਰਹਿਣਗੇ।
.jpg)



.jpg)




.jpg)
.jpeg)

.jpeg)

.jpeg)
