ਲਾਰਵਾ ਵਿਰੋਧੀ ਸੈਲ ਵਲੋਂ ਸੱਤ ਥਾਵਾਂ ਤੋਂ ਡੇਂਗੂ ਲਾਰਵਾ ਦੀ ਪਹਿਚਾਣ
ਜਲੰਧਰ 02 ਜੁਲਾਈ (ਚੰਦੜ੍ਹ) - ਸੂਬਾ ਸਰਕਾਰ ਵਲੋਂ ਸ਼ੁਰੂ ਕੀਤੇ ਗਏ ‘ਮਿਸ਼ਨ ਫ਼ਤਿਹ’ ਤਹਿਤ ਲੋਕਾਂ ਨੂੰ ਪਾਣੀ ਇਕੱਤਰ ਵਾਲੇ ਸਥਾਨਾਂ, ਕੂਲਰਾਂ ਅਤੇ ਫਾਲਤੂ ਚੀਜਾਂ ਦੀ ਸਾਫ਼ ਸਫ਼ਾਈ ਅਤੇ ਪਾਣੀ ਤੋਂ ਪੈਦਾ ਹੋਣ ਵਾਲੀਆਂ ਬਿਮਾਰੀਆਂ ਪ੍ਰਤੀ ਜਾਗਰੂਕ ਕਰਨ ਲਈ ਸਿਹਤ ਵਿਭਾਗ ਵਲੋਂ ਸ਼ਹਿਰ ਦੇ ਵੱਖ-ਵੱਖ ਖੇਤਰਾਂ ਵਿੱਚ ਜਾਗਰੂਕਤਾ ਮੁਹਿੰਮ ਚਲਾਈ ਗਈ। ਐਪੀਡੀਮੋਲੋਜਿਸਟ ਡਾ.ਸਤੀਸ਼ ਕੁਮਾਰ ਦੀ ਅਗਵਾਈ ਵਿੱਚ ਸਿਹਤ ਵਿਭਾਗ ਦੇ ਲਾਰਵਾ ਵਿਰੋਧੀ ਸੈਲ ਵਲੋਂ ਸ਼ਹਿਰ ਦੀਆਂ ਵੱਖ-ਵੱਖ ਥਾਵਾਂ ਤੋਂ ਸੱਤ ਥਾਵਾਂ ’ਤੇ ਡੇਂਗੂ ਲਾਰਵਾ ਦੀ ਪਹਿਚਾਣ ਕੀਤੀ ਗਈ।ਲਾਰਵਾ ਵਿਰੋਧੀ ਸੈਲ ਜਿਸ ਵਿੱਚ ਜਸਵਿੰਦਰ ਸਿੰਘ, ਹਰਵਿੰਦਰ ਸਿੰਘ, ਤਰਲੋਚਨ ਰਾਮ, ਸੁਮਿਤ, ਰਾਜ ਕੁਮਾਰ, ਡੇਵਿਡ ਮਸੀਹ, ਸ਼ੇਰ ਸਿੰਘ ਅਤੇ ਰਾਮ ਪ੍ਰਕਾਸ਼ ਸ਼ਾਮਿਲ ਸਨ ਵਲੋਂ ਐਨ.ਆਈ.ਟੀ.,ਕਬੀਰ ਨਗਰ, ਮਾਸਟਰ ਮਹਿੰਗਾ ਸਿੰਘ ਕਲੋਨੀ, ਰਾਮਾ ਮੰਡੀ, ਗੋਲਡਨ ਐਵਿਨਿਊ ਅਤੇ ਹੋਰਨਾਂ ਥਾਵਾਂ ਦੀ ਜਾਂਚ ਕੀਤੀ ਗਈ। ਲਾਰਵਾ ਵਿਰੋਧੀ ਟੀਮਾਂ ਵਲੋਂ ਕਬੀਰ ਨਗਰ ਵਿੱਚ 6 ਅਤੇ ਮਾਸਟਰ ਮਹਿੰਗਾ ਸਿੰਘ ਕਲੋਨੀ ਵਿਖੇ ਇਕ ਥਾਂ ’ਤੇ ਡੇਂਗੂ ਦਾ ਲਾਰਵਾ ਪਾਇਆ ਗਿਆ। ਜਾਂਚ ਦੌਰਾਨ ਟੀਮਾਂ ਵਲੋਂ 159 ਘਰਾਂ ਦਾ ਦੌਰਾ ਕਰਕੇ 61 ਕੂਲਰਾਂ ਅਤੇ 166 ਫਾਲਤੂ ਚੀਜਾਂ ਦੀ ਜਾਂਚ ਕੀਤੀ ਗਈ। ਇਸ ਮੌਕੇ ਡਾ.ਸਤੀਸ਼ ਕੁਮਾਰ ਨੇ ਲੋਕਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਇਨ੍ਹਾਂ ਥਾਵਾਂ ’ਤੇ ਮੱਛਰਾਂ ਵਲੋਂ ਡੇਂਗੂ ਲਾਰਵਾ ਪੈਦਾ ਕੀਤਾ ਜਾਂਦਾ ਹੈ ਜਿਸ ਨਾਲ ਡੇਂਗੂ,ਮਲੇਰੀਆ ਆਦਿ ਵਰਗੀਆਂ ਕਈ ਬਿਮਾਰੀਆਂ ਪੈਦਾ ਹੁੰਦੀਆਂ ਹਨ। ਉਨ੍ਹਾਂ ਦੱਸਿਆ ਕਿ ਇਸ ਜਾਂਚ ਦਾ ਮੁੱਖ ਮੰਤਵ ਡੇਂਗੂ ਲਾਰਵਾ ਦੇ ਪੈਦਾ ਹੋਣ ਵਾਲੇ ਸਥਾਨਾਂ ਦੀ ਪਹਿਚਾਣ ਕਰਨਾ ਹੈ।
.jpg)



.jpg)




.jpg)
.jpeg)

.jpeg)

.jpeg)
