'ਮਿਸ਼ਨ ਫ਼ਤਿਹ' ਤਹਿਤ ਜ਼ਿਲ੍ਹੇ 'ਚ ਗਲੇ ਰਾਹੀਂ ਲਏ ਗਏ 24162 ਟੈਸਟਾਂ ਵਿਚੋਂ 22115 ਨੈਗਟਿਵ

'ਮਿਸ਼ਨ ਫ਼ਤਿਹ' ਤਹਿਤ ਜ਼ਿਲ੍ਹੇ 'ਚ ਗਲੇ ਰਾਹੀਂ ਲਏ ਗਏ 24162 ਟੈਸਟਾਂ ਵਿਚੋਂ 22115 ਨੈਗਟਿਵ

ਜਲੰਧਰ 03 ਜੁਲਾਈ  - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਸ਼ੁਰੂ ਕੀਤੇ ਗਏ 'ਮਿਸ਼ਨ ਫ਼ਤਿਹ' ਤਹਿਤ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਕੋਰੋਨਾ ਵਾਇਰਸ ਮਹਾਂਮਾਰੀ ਦੀ ਜਾਂਚ ਲਈ 24162 ਲੋਕਾਂ ਦੇ ਗਲੇ ਰਾਹੀਂ ਟੈਸਟ ਕੀਤੇ ਗਏ ਜਿਨਾਂ ਵਿਚੋਂ 22115 ਟੈਸਟਾਂ ਦੀ ਰਿਪੋਰਟ ਨੈਗੇਟਿਵ ਆਈ।  ਸਿਵਲ ਸਰਜਨ ਡਾ.ਗੁਰਿੰਦਰ ਕੌਰ ਚਾਵਲਾ ਅਤੇ ਮੈਡੀਕਲ ਸੁਪਰਡੰਟ ਡਾ.ਹਰਿੰਦਰ ਸਿੰਘ ਨੇ ਦਸਿਆ ਕਿ ਜ਼ਿਲ੍ਹੇ ਵਿੱਚ ਕੋਰੋਨਾ ਵਾਇਰਸ ਨੂੰ ਫੈਲਣ ਤੋਂ ਰੋਕਣ ਲਈ ਸਿਹਤ ਵਿਭਾਗ ਵਲੋਂ ਲਗਾਤਾਰ ਜ਼ਿਲ੍ਹੇ ਵਿੱਚ ਇਹ ਟੈਸਟ ਕੀਤੇ ਜਾ ਰਹੇ ਹਨ । ਉਨ੍ਹਾਂ ਕਿਹਾ ਕਿ ਹੁਣ ਤੱਕ ਜਲੰਧਰ ਪ੍ਰਸ਼ਾਸਨ ਵਲੋਂ 24162 ਸ਼ੱਕੀ ਮਰੀਜ਼ਾਂ ਦੇ ਗਲੇ ਰਾਹੀਂ ਟੈਸਟ ਲਏ ਗਏ ਹਨ ਜਿਨਾਂ ਵਿਚੋਂ 22115 ਟੈਸਟਾਂ ਦੀ ਰਿਪੋਰਟ ਨੈਗੇਟਿਵ ਪ੍ਰਾਪਤ ਹੋਈ ਹੈ ਅਤੇ 1005 ਟੈਸਟਾਂ ਦੀ ਰਿਪੋਰਟ ਆਉਣੀ ਬਾਕੀ ਹੈ। ਉਨ੍ਹਾਂ ਦੱਸਿਆ ਕਿ ਸਿਹਤ ਵਿਭਾਗ ਵਲੋਂ ਮਹਾਂਮਾਰੀ ਨੂੰ ਜ਼ਿਲ੍ਹੇ ਵਿੱਚ ਫੈਲਣ ਤੋਂ ਰੋਕਣ ਲਈ ਸੰਜੀਦਾ ਉਪਰਾਲੇ ਕੀਤਾ ਜਾ ਰਹੇ ਹਨ ਅਤੇ ਜ਼ਿਲ੍ਹੇ ਨੂੰ ਕੋਰੋਨਾ ਮੁਕਤ ਬਣਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਸਿਵਲ ਸਰਜਨ ਅਤੇ ਮੈਡੀਕਲ ਸੁਪਰਡੰਟ ਨੇ ਦੱਸਿਆ ਕਿ ਹੁਣ ਤੱਕ ਜ਼ਿਲ੍ਹੇ ਵਿੱਚ 11469 ਵਿਅਕਤੀਆਂ ਨੂੰ ਕੁਆਰੰਟੀਨ ਕੀਤਾ ਗਿਆ ਸੀ ਜਿਨਾਂ ਵਿਚੋਂ 10279 ਲੋਕਾਂ ਵਲੋਂ 14 ਦਿਨਾਂ ਦਾ ਕੁਆਰੰਟੀਨ ਸਮਾਂ ਪੂਰਾ ਕਰ ਲਿਆ ਹੈ  ਅਤੇ 1190 ਲੋਕਾਂ ਦਾ ਕੁਆਰੰਟੀਨ ਸਮਾਂ ਚੱਲ ਰਿਹਾ ਹੈ।   

super visa