ਪ੍ਰਸ਼ਾਸਨ ਵਲੋਂ ਜ਼ਿਲ੍ਹੇ ’ਚ ਕੋਵਿਡ ਪ੍ਰਬੰਧਨ ਲਈ ਆਧੁਨਿਕ ਬੁਨਿਆਦੀ ਢਾਂਚਾ ਵਿਕਸਿਤ ਕਰਨ ਦੀਆਂ ਤਿਆਰੀਆਂ ਸ਼ੁਰੂ
ਜਲੰਧਰ 03 ਜੁਲਾਈ (ਚੰਦੜ੍ਹ) - ਡਿਪਟੀ ਕਮਿਸ਼ਨਰ ਜਲੰਧਰ ਸ੍ਰੀ ਘਨਸ਼ਿਆਮ ਥੋਰੀ ਨੇ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵਲੋਂ ਸ਼ੁਰੂ ਕੀਤੇ ਗਏ ‘ਮਿਸ਼ਨ ਫ਼ਤਿਹ’ ਤਹਿਤ ਜ਼ਿਲ੍ਹੇ ਵਿੱਚ ਕੋਵਿਡ ਪ੍ਰਬੰਧਨ ਲਈ ਅਤਿ ਆਧੁਨਿਕ ਬੁਨਿਆਦੀ ਢਾਂਚਾ ਸਥਾਪਿਤ ਕਰਨ ਲਈ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਕੋਵਿਡ ਕੇਅਰ ਸੈਂਟਰਾਂ ਵਿੱਚ ਬੁਨਿਆਦੀ ਢਾਂਚੇ ਵਿੱਚ ਸੁਧਾਰ ਲਈ ਪਹਿਲਾਂ ਹੀ ਕੰਮ ਚੱਲ ਰਿਹਾ ਹੈ। ਉਨ੍ਹਾਂ ਕਿਹਾ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਜ਼ਿਲ੍ਹੇ ਵਿੱਚ ਕੋਵਿਡ-19 ਦੇ ਪ੍ਰਬੰਧਨ ਲਈ ਜਰੂਰੀ ਵਸਤਾਂ ਅਤੇ ਸੇਵਾਵਾਂ ਮੁਹੱਈਆ ਕਰਵਾਉਣ ਲਈ ਆਨਲਾਈਨ ਬੋਲੀ 29 ਜੂਨ ਤੋਂ ਸ਼ੁਰੂ ਕੀਤੀ ਗਈ ਹੈ ਜੋ ਕਿ 9 ਜੁਲਾਈ ਤੱਕ ਚਲੇਗੀ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ 9 ਜੁਲਾਈ ਨੂੰ ਬਾਅਦ ਦੁਪਹਿਰ 3 ਵਜੇ ਟੈਂਡਰ ਖੋਲ੍ਹੇ ਜਾਣਗੇ। ਉਨ੍ਹਾਂ ਕਿਹਾ ਕਿ ਇਸ ਸਬੰਧੀ ਵਧੇਰੇ ਜਾਣਕਾਰੀ ਵੈਬਸਾਈਟ websitehttps://eproc.punjab.gov.in ਤੋਂ ਪ੍ਰਾਪਤ ਕੀਤੀ ਜਾ ਸਕਦੀ ਹੈ। ਸ੍ਰੀ ਥੋਰੀ ਨੇ ਦੱਸਿਆ ਕਿ ਇਸ ਦਾ ਮੁੱਖ ਮੰਤਵ ਕੋਵਿਡ ਕੇਅਰ ਸੈਂਟਰਾਂ ਵਿਚ ਅਤਿ ਆਧੁਨਿਕ ਬੁਨਿਆਦੀ ਢਾਂਚੇ ਨੂੰ ਵਿਕਸਿਤ ਕਰਨਾ ਹੈ ਤਾਂ ਜੋ ਮਰੀਜ਼ਾਂ ਲਈ ਮਿਆਰੀ ਇਲਾਜ ਅਤੇ ਡਾਇਗਨੌਸ ਦੀਆਂ ਸਹੂਲਤਾਂ ਨੂੰ ਯਕੀਨੀ ਬਣਾਇਆ ਜਾ ਸਕੇ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਕੋਵਿਡ ਕੇਅਰ ਸੈਂਟਰਾਂ ਵਿਚ ਆਧੁਨਿਕ ਤਰਜ ’ਤੇ ਬੁਨਿਆਦੀ ਢਾਂਚੇ ਵਿੱਚ ਸੁਧਾਰ ਨੂੰ ੰ ਯਕੀਨੀ ਬਣਾਇਆ ਜਾ ਰਿਹਾ ਹੈ ਤਾਂ ਜੋ ਮਰੀਜ਼ਾਂ ਨੂੰ ਕਿਸੇ ਤਰ੍ਹਾਂ ਦੀ ਕੋਈ ਸਮੱਸਿਆ ਪੇਸ਼ ਨਾ ਆ ਸਕੇ। ਉਨ੍ਹਾਂ ਕਿਹਾ ਕਿ ਵਿਸ਼ਵ ਪੱਧਰੀ ਇਸ ਮਹਾਂਮਾਰੀ ਨਾਲ ਨਿਪਟਣ ਲਈ ਫ਼ੰਡਾਂ ਦੀ ਕੋਈ ਘਾਟ ਨਹੀਂ ਹੈ ਅਤੇ ਲੋਕਾਂ ਦੀਆਂ ਕੀਮਤੀ ਜਾਨਾਂ ਨੂੰ ਬਚਾਉਣ ਵੱਲ ਖਾਸ ਤਵੱਜੋਂ ਦਿੱਤੀ ਜਾ ਰਹੀ ਹੈ। ਸ੍ਰੀ ਥੋਰੀ ਨੇ ਕਿਹਾ ਕਿ ਇਹ ਸਾਡੀ ਸਭ ਦੀ ਨੈਤਿਕ ਜਿੰਮੇਵਾਰੀ ਬਣਦੀ ਹੈ ਕਿ ਸਾਰੇ ਵਿਭਾਗ ਆਪਸ ਵਿੱਚ ਬਿਹਤਰ ਤਾਲਮੇਲ ਨਾਲ ਕੋਰੋਨਾ ਵਾਇਰਸ ਖਿਲਾਫ਼ ਜੰਗ ਨੂੰ ਅਸਰਦਾਰ ਢੰਗ ਨਾਲ ਜਾਰੀ ਰੱਖਣ।
.jpg)



.jpg)




.jpg)
.jpeg)

.jpeg)

.jpeg)
