ਸਿਹਤ ਵਿਭਾਗ ਵਲੋਂ ਮਨਾਇਆ ਗਿਆ ਡਰਾਈ ਡੇਅ
ਜਲੰਧਰ 03 ਜੁਲਾਈ (ਚੰਦੜ੍ਹ) - ਸੂਬਾ ਸਰਕਾਰ ਵਲੋਂ ਸ਼ੁਰੂ ਕੀਤੇ ਗਏ ‘ਮਿਸ਼ਨ ਫ਼ਤਿਹ’ ਤਹਿਤ ਲੋਕਾਂ ਨੂੰ ਪਾਣੀ ਇਕੱਤਰ ਵਾਲੇ ਸਥਾਨਾਂ, ਕੂਲਰਾਂ ਅਤੇ ਫਾਲਤੂ ਚੀਜਾਂ ਦੀ ਰੋਜ਼ਾਨਾ ਸਾਫ਼ ਸਫ਼ਾਈ ਕਰਨ ਪ੍ਰਤੀ ਜਾਗਰੂਕ ਕਰਨ ਲਈ ਡਰਾਈ ਡੇਅ ਮਨਾਇਆ ਗਿਆ ਅਤੇ ਵੱਖ-ਵੱਖ ਖੇਤਰਾਂ ਵਿੱਚ ਸਰਕਾਰੀ ਇਮਾਰਤਾਂ ਅਤੇ ਖੇਤਰਾਂ ਵਿੱਚ ਪਾਣੀ ਤੋਂ ਪੈਦਾ ਹੋਣ ਵਾਲੀਆਂ ਬਿਮਾਰੀਆਂ ਦੀ ਰੋਕਥਾਮ ਪ੍ਰਤੀ ਜਾਗਰੂਕ ਮੁਹਿੰਮ ਵੀ ਚਲਾਈ ਗਈ। ਐਪੀਡੀਮੋਲੋਜਿਸਟ ਡਾ.ਸਤੀਸ਼ ਕੁਮਾਰ ਦੀ ਅਗਵਾਈ ਵਿੱਚ ਸਿਹਤ ਵਿਭਾਗ ਦੇ ਲਾਰਵਾ ਵਿਰੋਧੀ ਸੈਲ ਵਲੋਂ ਸ਼ਹਿਰ ਦੀਆਂ ਵੱਖ-ਵੱਖ ਥਾਵਾਂ ਤੋਂ ਨੌ ਥਾਵਾਂ ’ਤੇ ਡੇਂਗੂ ਲਾਰਵਾ ਦੀ ਪਹਿਚਾਣ ਕੀਤੀ ਗਈ।
ਲਾਰਵਾ ਵਿਰੋਧੀ ਸੈਲ ਜਿਸ ਵਿੱਚ ਸਰਬਜੀਤ , ਅਮਿਤ ਕੁਮਾਰ, ਜਸਵਿੰਦਰ ਸਿੰਘ, ਸ਼ੇਰ ਸਿੰਘ, ਸੰਜੀਵ ਕਮਾਰ, ਪਵਨ ਕੁਮਾਰ, ਗੁਰਪਾਲ ਸਿੰਘ ਅਤੇ ਹਰਵਿੰਦਰ ਸਿੰਘ ਸ਼ਾਮਿਲ ਸਨ ਵਲੋਂ ਗਾਂਧੀ ਵਿਨੀਤਾ ਆਸ਼ਰਮ, ਸਪੋਰਟਸ ਕਾਲਜ, ਕਬੀਰ ਨਗਰ ਅਤੇ ਮਾਸਟਰ ਮਹਿੰਗਾ ਸਿੰਘ ਕਲੋਨੀ ਵਿਖੇ ਜਾਂਚ ਕੀਤੀ ਗਈ। ਜਾਂਚ ਦੌਰਾਨ ਟੀਮਾਂ ਵਲੋਂ 138 ਘਰਾਂ ਦਾ ਦੌਰਾ ਕਰਕੇ 86 ਕੂਲਰਾਂ ਅਤੇ 399 ਫਾਲਤੂ ਚੀਜਾਂ ਦੀ ਜਾਂਚ ਕੀਤੀ ਗਈ। ਇਸ ਮੌਕੇ ਡਾ.ਸਤੀਸ਼ ਕੁਮਾਰ ਨੇ ਲੋਕਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਇਨ੍ਹਾਂ ਥਾਵਾਂ ’ਤੇ ਮੱਛਰਾਂ ਵਲੋਂ ਡੇਂਗੂ ਲਾਰਵਾ ਪੈਦਾ ਕੀਤਾ ਜਾਂਦਾ ਹੈ ਜਿਸ ਨਾਲ ਡੇਂਗੂ, ਮਲੇਰੀਆ ਆਦਿ ਵਰਗੀਆਂ ਕਈ ਬਿਮਾਰੀਆਂ ਪੈਦਾ ਹੁੰਦੀਆਂ ਹਨ। ਉਨ੍ਹਾਂ ਦੱਸਿਆ ਕਿ ਇਸ ਜਾਂਚ ਦਾ ਮੁੱਖ ਮੰਤਵ ਡੇਂਗੂ ਲਾਰਵਾ ਦੇ ਪੈਦਾ ਹੋਣ ਵਾਲੇ ਸਥਾਨਾਂ ਦੀ ਪਹਿਚਾਣ ਕਰਨਾ ਹੈ।
.jpg)



.jpg)




.jpg)
.jpeg)

.jpeg)

.jpeg)
