ਡਿਪਟੀ ਕਮਿਸ਼ਨਰ ਵਲੋਂ ਅਧਿਕਾਰੀਆਂ ਨੂੰ ਸੇਵਾ ਕੇਂਦਰਾਂ ’ਚ ਬਿਨੈਪੱਤਰ ਬਕਾਇਆ ਨਾ ਰੱਖਣ ਦੀਆਂ ਹਦਾਇਤਾਂ
ਜਲੰਧਰ 03 ਜੁਲਾਈ (ਚੰਦੜ੍ਹ) - ਡਿਪਟੀ ਕਮਿਸ਼ਨਰ ਜਲੰਧਰ ਸ੍ਰੀ ਘਨਸ਼ਿਆਮ ਥੋਰੀ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਜ਼ਿਲ੍ਹੇ ਦੇ ਸੇਵਾ ਕੇਂਦਰਾਂ ਵਿੱਚ ਬਿਨੈਪੱਤਰਾਂ ਦਾ ਬਕਾਇਆ ਨਾ ਰਹਿਣ ਨੂੰ ਯਕੀਨੀ ਬਣਾਇਆ ਜਾਵੇ। ਜ਼ਿਲ੍ਹਾ ਪ੍ਰਸ਼ਾਸਕੀ ਕੰਪਲੈਕਸ ਵਿਖੇ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸ੍ਰੀ ਥੋਰੀ ਨੇ ਕਿਹਾ ਕਿ ਸੇਵਾ ਕੇਂਦਰ ਸੂਬਾ ਸਰਕਾਰ ਵਲੋਂ ਲੋਕਾਂ ਨੂੰ ਸਹੂਲਤਾਂ ਮੁਹੱਈਆ ਕਰਵਾਉਣ ਦੇ ਮਕਸਦ ਨਾਲ ਖੋਲ੍ਹੇ ਗਏ ਹਨ ਅਤੇ ਇਸ ਵਿੱਚ ਕਿਸੇ ਵੀ ਪ੍ਰਕਾਰ ਦੀ ਅਣਗਹਿਲੀ ਨੂੰ ਬਿਲਕੁਲ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਜਲੰਧਰ ਵਿਖੇ ਹੁਣ ਤੱਕ 0.13 ਪ੍ਰਤੀਸ਼ਤ ਬਿਨੈਪੱਤਰ ਸੇਵਾ ਕੇਂਦਰਾਂ ਵਿੱਚ ਬਕਾਇਆ ਹਨ। ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਕਿ ਸੇਵਾ ਕੇਂਦਰਾਂ ਵਿੱਚ ਬਿਨੈਪੱਤਰਾਂ ਨੂੰ ਪ੍ਰਾਪਤ ਕਰਕੇ ਲੋਕਾਂ ਨੂੰ ਬਿਨਾਂ ਕਿਸੇ ਮੁਸ਼ਕਿਲ ਦੇ ਇਨਾਂ ਦਾ ਸਮੇਂ ਸਿਰ ਨਿਪਟਾਰਾ ਕੀਤਾ ਜਾਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਭਵਿੱਖ ਵਿੱਚ ਸੇਵਾ ਕੇਂਦਰਾਂ ਵਿੱਚ ਕੋਈ ਬਿਨੈਪੱਤਰ ਬਕਾਇਆ ਨਹੀਂ ਰਹਿਣਾ ਚਾਹੀਦਾ।
ਸ੍ਰੀ ਥੋਰੀ ਨੇ ਕਿਹਾ ਕਿ ਸੇਵਾ ਕੇਂਦਰਾਂ ਨੂੰ ਅਪਣੇ ਕੰਮ ਕਰਵਾਉਣ ਲਈ ਆਉਣ ਵਾਲੇ ਲੋਕਾਂ ਨੂੰ ਸਹੂਲਤਾਂ ਪਹੁੰਚਾਉਣ ਵਜੋਂ ਕੰਮ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਇਸ ਨੂੰ ਤਾਂ ਹੀ ਯਕੀਨੀ ਬਣਾਇਆ ਜਾ ਸਕਦਾ ਹੈ ਜਦੋਂ ਲੋਕਾਂ ਦੀਆਂ ਬਕਾਇਆ ਅਰਜ਼ੀਆਂ ਦਾ ਨਿਪਟਾਰਾ ਜਲਦ ਤੋਂ ਜਲਦ ਬਿਨਾਂ ਕਿਸੇ ਦੇਰੀ ਦੇ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਇਹ ਸੂਬਾ ਸਰਕਾਰ ਦੀ ਇੱਛਾ ਦੇ ਅਨੂਕੁਲ ਹੋਵੇਗਾ ਕਿ ਲੋਕਾਂ ਨੂੰ ਨਾਗਰਿਕ ਸੇਵਾਵਾਂ ਉਨਾਂ ਦੀਆਂ ਬਰੂਹਾਂ ’ਤੇ ਪਹੁੰਚਾਈਆਂ ਜਾਣ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸੇਵਾ ਕੇਂਦਰਾਂ ਵਲੋਂ ਲੋਕਾਂ ਨੂੰ ਬਿਨਾਂ ਕਿਸੇ ਦੇਰੀ ਦੇ ਸਹੂਲਤਾਂ ਮੁਹੱਈਆ ਕਰਵਾਉਣ ਲਈ ਜੀਰੋ ਟੋਲਰੈਂਸ ਨੀਤੀ ਨੂੰ ਅਪਣਾਇਆ ਗਿਆ ਹੈ ਅਤੇ ਸੇਵਾਵਾਂ ਵਿੱਚ ਦੇਰੀ ਲਈ ਸੇਵਾ ਕੇਂਦਰਾਂ ਦੀ ਦੇ ਪ੍ਰਬੰਧਕਾਂ ਖਿਲਾਫ਼ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਉਪ ਮੰਡਲ ਮੈਜਿਸਟਰੇਟਾਂ ਨੂੰ ਕਿਹਾ ਕਿ ਸੇਵਾ ਕੇਂਦਰਾਂ ਦੀ ਕਾਰਜਪ੍ਰਣਾਲੀ ’ਤੇ ਬਾਰੀਕੀ ਨਾਲ ਨਿਗ੍ਹਾ ਰੱਖੀ ਜਾ ਰਹੀ ਹੈ। ਇਸ ਮੌਕੇ ਐਸ.ਪੀ.(ਹੈਡਕੁਆਰਟਰ) ਰਵੀ ਕੁਮਾਰ, ਡੀ.ਐਸ.ਪੀ. (ਐਚ.) ਜਸਪ੍ਰੀਤ ਸਿੰਘ, ਜ਼ਿਲ੍ਹਾ ਈ-ਗਵਰਨੈਂਸ ਕੋਆਰਡੀਨੇਟਰ ਰਣਜੀਤ ਸਿੰਘ, ਸਥਾਨ ਰਜਿਸਟਰਾਰ ਨਗਰ ਨਿਗਮ ਜਲੰਧਰ ਮਧੂ ਭਾਰਦਵਾਜ ਅਤੇ ਹੋਰ ਵੀ ਹਾਜ਼ਰ ਸਨ।
.jpg)



.jpg)




.jpg)
.jpeg)

.jpeg)

.jpeg)
