ਯੂਥ ਕਾਂਗਰਸ ਵਲੋਂ ਜ਼ਿਲ੍ਹਾ ਪ੍ਰਸ਼ਾਸਨ ਨਾਲ ਮਿਲ ਕੇ ‘ਮਿਸ਼ਨ ਫ਼ਤਿਹ’ ਨੂੰ ਵੱਡੇ ਪੱਧਰ ’ਤੇ ਬਣਾਇਆ ਜਾਵੇਗਾ ਸਫ਼ਲ
ਜਲੰਧਰ 04 ਜੁਲਾਈ (ਚੰਦੜ੍ਹ) - ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵਲੋਂ ਸ਼ੁਰੂ ਕੀਤੇ ਗਏ ‘ਮਿਸ਼ਨ ਫ਼ਤਿਹ’ ਨੂੰ ਵੱਡੇ ਪੱਧਰ ’ਤੇ ਸਫ਼ਲ ਬਣਾਉਣ ਲਈ ਯੂਥ ਕਾਂਗਰਸ ਵਲੋਂ ਅੱਜ ਜ਼ਿਲ੍ਹਾ ਪ੍ਰਸ਼ਾਸਨ ਨਾਲ ਮਿਲ ਕੇ ਪੂਰਨ ਸਹਿਯੋਗ ਦੇਣ ਦਾ ਪ੍ਰਗਟਾਵਾ ਕੀਤਾ ਗਿਆ। ਯੂਥ ਕਾਂਗਰਸ ਦੇ ਆਗੂ ਅਰਵਿੰਦ ਮਿਸ਼ਰਾ ਦੀ ਅਗਵਾਈ ਵਿੱਚ ਵਲੰਟੀਅਰਾਂ ਵਲੋਂ ਅੱਜ ਲੋਕਾਂ ਨੂੰ ਕੋਵਿਡ-19 ਬਾਰੇ ਜਾਗਰੂਕ ਕਰਨ ਲਈ ਘਰ-ਘਰ ਜਾਗਰੂਕਤਾ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ। ਜਾਗਰੂਕਤਾ ਮੁਹਿੰਮ ਦੇ ਨੋਡਲ ਅਫ਼ਸਰ ਅਤੇ ਅਸਟੇਟ ਅਫ਼ਸਰ ਪੁੱਡਾ ਨਵਨੀਤ ਕੌਰ ਬੱਲ ਨੇ ਦੱਸਿਆ ਕਿ ‘ਮਿਸ਼ਨ ਫ਼ਤਿਹ’ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵਲੋਂ ਸ਼ੁਰੂ ਕੀਤਾ ਗਿਆ ਇਕ ਅਹਿਮ ਪ੍ਰੋਗਰਾਮ ਹੈ ਜੋ ਕਿ ਪੰਜਾਬੀਆਂ ਦਾ ਕੋਵਿਡ-19 ਮਹਾਂਮਾਰੀ ਖਿਲਾਫ਼ ਦ੍ਰਿੜ ਸੰਕਲਪ ਦਾ ਪ੍ਰਤੀਕ ਹੈ। ਯੂਥ ਕਾਂਗਰਸ ਵਲੋਂ ਸ਼ੁਰੂ ਕੀਤੀ ਗਈ ਇਸ ਮੁਹਿੰਮ ਦੀ ਸ਼ਲਾਘਾ ਕਰਦਿਆਂ ਉਨ੍ਹਾ ਕਿਹਾ ਕਿ ਇਸ ਨਾਲ ਇਸ ਨੂੰ ਲੋਕ ਲਹਿਰ ਵਿੱਚ ਤਬਦੀਲ ਕਰਨ ਵਿੱਚ ਵੱਡੀ ਸਹਾਇਤਾ ਮਿਲੇਗੀ। ਉਨ੍ਹਾਂ ਯੂਥ ਕਾਂਗਰਸ ਦੇ ਵਲੰਟੀਅਰਾਂ ਨੂੰ ਸੱਦਾ ਦਿੱਤਾ ਕਿ ਉਹ ‘ਮਿਸ਼ਨ ਫਤਿਹ’ ਤਹਿਤ ਕੋਵਿਡ-19 ਮਹਾਂਮਾਰੀ ਖਿਲਾਫ਼ ਵੱਧ ਤੋਂ ਵੱਧ ਜਾਗਰੂਕਤਾ ਫੈਲਾਉਣ ਜੋ ਕਿ ਹਰ ਔਖੀ ਘੜੀ ਵਿੱਚ ਜਿੱਤ ਪ੍ਰਾਪਤ ਕਰਨ ਲਈ ਪੰਜਾਬੀਆਂ ਦੀ ਚੜ੍ਹਦੀ ਕਲਾ ਦਾ ਪ੍ਰਤੀਬਿੰਬ ਹੈ। ਇਸ ਮੌਕੇ ਸ੍ਰੀ ਮਿਸ਼ਰਾ ਦੇ ਨਾਲ ਕੌਂਸਲਰ ਰੋਹਨ ਸਹਿਗਲ ਅਤੇ ਰਾਜ ਕੁਮਾਰ ਰਾਜੂ ਰਾਜੀਵ ਟਿੱਕਾ, ਅਨੂਪ ਪਾਠਕ, ਸੁਖਦੇਵ ਸਿੰਘ ਅਤੇ ਹੋਰ ਮੌਜੂਦ ਸਨ ਵਲੋਂ ਲੋਕਾਂ ਨੂੰ ਕੋਵਿਡ-19 ਮਹਾਂਮਾਰੀ ਤੋਂ ਬਚਾਅ ਲਈ ਅਪਣਾਏ ਜਾਣ ਵਾਲੇ ਮੈਡੀਕਲ ਪ੍ਰੋਟੋਕਾਲ ਬਾਰੇ ਜਾਣੂੰ ਕਰਵਾਇਆ ਗਿਆ। ਜਨ ਜਾਗਰੂਕਤਾ ਮੁਹਿੰਮ ਦੌਰਾਨ ਲੋਕਾਂ ਵਿੱਚ ਪੈਂਫਲੇਟ ਵੰਡਦਿਆਂ ਮਾਸਕ ਪਾਉਣ, ਹੱਥ ਧੋਣ ਅਤੇ ਸਮਾਜਿਕ ਦੂਰੀ ਦੇ ਨਿਯਮਾਂ ਦੀ ਪਾਲਣਾ ਕਰਨ ’ਤੇ ਜ਼ੋਰ ਦਿੱਤਾ ਗਿਆ। ਲੋਕਾਂ ਤੋਂ ਪੂਰਨ ਸਹਿਯੋਗ ਦੀ ਮੰਗ ਕਰਦਿਆਂ ਵੁਨ੍ਰਾਂ ਕਿਹਾ ਕਿ ਪੰਜਾਬ ਸਕਰਾਰ ਵਲੋਂ ਲੋਕਾਂ ਨੂੰ ਕੋਰੋਨਾ ਮਹਾਂਮਾਰੀ ਤੋਂ ਬਚਾਉਣ ਲਈ ਸੰਜੀਦਾ ਉਪਰਾਲੇ ਕੀਤੇ ਜਾ ਰਹੇ ਹਨ ਅਤੇ ਕੋਵਿਡ-19 ਖਿਲਾਫ਼ ਜੰਗ ਨੂੰ ਲੋਕਾਂ ਦੇ ਸਰਗਰਮ ਸਹਿਯੋਗ ਤੋਂ ਬਿਨਾ ਨਹੀਂ ਜਿੱਤਿਆ ਜਾ ਸਕਦਾ।
.jpg)



.jpg)




.jpg)
.jpeg)

.jpeg)

.jpeg)
