ਅਸਟੇਟ ਅਫ਼ਸਰ ਪੁੱਡਾ ਨਵਨੀਤ ਕੌਰ ਬੱਲ ਵਲੋਂ ਨੌਜਵਾਨਾਂ ਨੂੰ ਮਿਸ਼ਨ ਫ਼ਤਿਹ ਤਹਿਤ ਕੋਵਿਡ-19 ਜੰਗ ’ਚ ਸ਼ਮੂਲੀਅਤ ਦਾ ਸੱਦਾ

ਅਸਟੇਟ ਅਫ਼ਸਰ ਪੁੱਡਾ ਨਵਨੀਤ ਕੌਰ ਬੱਲ ਵਲੋਂ ਨੌਜਵਾਨਾਂ ਨੂੰ ਮਿਸ਼ਨ ਫ਼ਤਿਹ ਤਹਿਤ ਕੋਵਿਡ-19 ਜੰਗ ’ਚ ਸ਼ਮੂਲੀਅਤ ਦਾ ਸੱਦਾ

ਜਲੰਧਰ 04 ਜੁਲਾਈ (ਚੰਦੜ੍ਹ) - ਅਸਟੇਟ ਅਫ਼ਸਰ ਪੁੱਡਾ ਨਵਨੀਤ ਕੌਰ ਬੱਲ ਨੇ ਨੌਜਵਾਨਾਂ ਨੂੰ ਸੱਦਾ ਦਿੱਤਾ ਕਿ ਕੋਵਿਡ-19 ਖਿਲਾਫ਼ ਜੰਗ ਨੂੰ ਜਿੱਤਣ ਲਈ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵਲੋਂ ਸ਼ੁਰੂ ਕੀਤੇ ਗਏ ‘ਮਿਸ਼ਨ ਫ਼ਤਿਹ’ ਦਾ ਹਿੱਸਾ ਬਣਨ। ਡੀ.ਏ.ਵੀ.ਕਾਲਜ ਤੋਂ ਯੁਵਕ ਸੇਵਾਵਾਂ ਵਿਭਾਗ ਵਲੋਂ ਸ਼ੁਰੂ ਕੀਤੀ ਗਈ ਜਨ ਜਾਗਰੂਕਤਾ ਲਹਿਰ ਨੂੰ ਹਰੀ ਝੰਡੀ ਦਿੰਦਿਆਂ ਉਨ੍ਹਾਂ ਕਿਹਾ ਕਿ ਨੌਜਵਾਨ ਸਾਡੇ ਦੇਸ਼ ਦਾ ਭਵਿੱਖ ਹਨ ਅਤੇ ਕੁਦਰਤ ਨੇ ਇਨਾਂ ਨੂੰ ਅਥਾਹ ਊਰਜਾ ਦੀ ਬਖਸ਼ਿਸ ਕੀਤੀ ਹੈ ਜਿਸ ਨੂੰ ਕੋਵਿਡ-19 ਖਿਲਾਫ਼ ਜੰਗ ਵਿੱਚ ਵਰਤਿਆ ਜਾ ਸਕਦਾ ਹੈ। ਉਨ੍ਹਾਂ ਕਿਹ ਕਿ ਨੌਜਵਾਨ ਲੋਕਾਂ ਨੂੰ ਕੋਵਿਡ-19 ਮਹਾਂਮਾਰੀ ਤੋਂ ਬੱਚਣ ਲਈ ਅਪਣਾਈਆਂ ਜਾਣ ਵਾਲੀਆਂ ਸਾਵਧਾਨੀਆਂ ਪ੍ਰਾਪਤੀ ਜਾਗਰੂਕ ਕਰਨ ਵਿੱਚ ਮਹੱਤਵਪੂਰਨ ਭੂਮਿਕਾ ਨਿਭਾ ਸਕਦੇ ਹਨ। ਉਨ੍ਹਾਂ ਕਿਹਾ ਕਿ ਜਾਗਰੂਕਤਾ ਹੀ ਕੋਵਿਡ-19 ਮਹਾਂਮਾਰੀ ਤੋਂ ਬਚਾ ਸਕਦੀ ਹੈ। ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਅਪਣੇ ਖੇਤਰ ਦੇ ਲੋਕਾਂ ਨੂੰ ਅਪਣਾਈਆਂ ਜਾਣ ਵਾਲੀਆਂ ਸਾਵਧਾਨੀਆਂ ਜਿਸ ਵਿੱਚ ਮਾਸਕ ਪਾਉਣਾ, ਹੱਥ ਧੋਣਾ ਅਤੇ ਘੱਟੋ-ਘੱਟ ਦੋ ਗਜ਼ ਦੀ ਦੂਰੀ ਬਣਾ ਕੇ ਰੱਖਣ ਪ੍ਰਤੀ ਜਾਗਰੂਕ ਕਰਨ ਨੂੰ ਯਕੀਨੀ ਬਣਾਉਣਾ ਚਾਹੀਦਾ ਹੈ। ਅਸਟੇਟ ਅਫ਼ਸਰ ਪੁੱਡਾ ਨੇ ਅੱਗੇ ਦੱਸਿਆ ਕਿ ਲੋਕਾਂ ਨੂੰ ਮੁੱਖ ਮੰਤਰੀ ਪੰਜਾਬ ਵਲੋਂ ਸ਼ੁਰੂ ਗਿਆ ‘ਮਿਸ਼ਨ ਫ਼ਤਿਹ’ ਨੋਵਲ ਕੋਰੋਨਾ ਵਾਇਰਸ ਨੂੰ ਫੈਲਣ ਤੋਂ ਰੋਕਣÎ ਲਈ ਪੰਜਾਬੀਆਂ ਦੇ ਦ੍ਰਿੜ ਸੰਕਲਪ ਦਾ ਪ੍ਰਤੀਕ ਹੈ। ਉਨ੍ਹਾਂ ਦੱਸਿਆ ਕਿ ਇਸ ਮੁਹਿੰਮ ਦੌਰਾਨ ਇਹ ਵੀ ਪ੍ਰਚਾਰ ਕੀਤਾ ਗਿਆ ਕਿ  ‘ਮਿਸ਼ਨ ਫ਼ਤਿਹ’ ਹਰ ਔਖੀ ਘੜੀ ਵਿੱਚ ਜਿੱਤ ਪ੍ਰਾਪਤ ਕਰਨ ਲਈ ਪੰਜਾਬੀਆਂ ਦੀ ਚੜਦੀਕਲਾ ਦਾ ਪ੍ਰਤੀਬਿੰਬ ਹੈ। ਇਸ ਮੌਕੇ ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਸ੍ਰ.ਜਸਪਾਲ ਸਹੋਤਾ ਨੇ ਦੱਸਿਆ ਕਿ ਵਿਭਾਗ ਦੇ ਸੈਂਕੜੇ ਵਲੰਟੀਅਰਾਂ ਵਲੋਂ ਜ਼ਿਲ੍ਹੇ ਦੇ ਵੱਖ-ਵੱਖ ਹਿੱਸਿਆਂ ਵਿੱਚ ਕੋਵਿਡ-19 ਖਿਲਾਫ਼ ਜਨ ਜਾਗਰੂਕਤਾ ਮੁਹਿੰਮ ਚਲਾਈ ਗਈ।   ਉਨ੍ਹਾਂ ਦੱਸਿਆ ਕਿ ਮੁਹਿੰਮ ਦੌਰਾਨ ਲੋਕਾਂ ਵਿੱਚਕਾਰ ਮਾਸਕ ਅਤੇ ਜਾਗਰੂਕਤਾ ਪੈਂਫਲੇਟ ਵੀ ਵੰਡੇ ਗਏ। ਉਨ੍ਹਾਂ ਦੱਸਿਆ ਜਾਗਰੂਕਤਾ ਮੁਹਿੰਮ ਦੌਰਾਨ ਨੂੰ ਨੂੰ ਕੋਵਿਡ-19 ਮਹਾਂਮਾਰੀ ਤੋਂ ਬਚਾਅ ਲਈ ਮਾਸਕ ਪਾਉਣਾ, ਹੱਥ ਧੋਣਾ ਅਤੇ ਸਮਾਜਿਕ ਦੂਰੀ ਦੇ ਨਿਯਮ ਦੀ ਪਾਲਣਾ ਕਰਨ ’ਤੇ ਜ਼ੋਰ ਦਿੱਤਾ ਗਿਆ।

super visa