15 ਹੋਰ ਮਰੀਜ਼ਾਂ ਨੂੰ ਕੋਵਿਡ ਕੇਅਰ ਸੈਂਟਰ,ਸਿਵਲ ਹਸਪਤਾਲ ਅਤੇ ਹੋਮ ਆਈਸੋਲੇਸ਼ਨ ਤੋਂ ਛੁੱਟੀ

15 ਹੋਰ ਮਰੀਜ਼ਾਂ ਨੂੰ ਕੋਵਿਡ ਕੇਅਰ ਸੈਂਟਰ,ਸਿਵਲ ਹਸਪਤਾਲ ਅਤੇ ਹੋਮ ਆਈਸੋਲੇਸ਼ਨ ਤੋਂ ਛੁੱਟੀ

ਜਲੰਧਰ 17 ਜੁਲਾਈ (ਚੰਦੜ੍ਹ) - ਜਲੰਧਰ ਵਿਖੇ ਅੱਜ 15 ਹੋਰ ਕੋਰੋਨਾ ਪ੍ਰਭਾਵਿਤ ਮਰੀਜ਼ਾਂ ਜਿਨਾਂ ਵਿੱਚ ਸਿਵਲ ਹਸਪਤਾਲ ਤੋਂ ਚਾਰ , ਸਰਕਾਰੀ ਮੈਰੀਟੋਰੀਅਸ ਸਕੂਲ ਦੇ ਕੋਵਿਡ ਕੇਅਰ ਸੈਂਟਰ ਤੋਂ ਪੰਜ ਅਤੇ ਛੇ ਮਰੀਜ਼ਾਂ ਨੂੰ ਹੋਮ ਆਈਸੋਲੇਸ਼ਨ ਦਾ ਸਮਾਂ ਪੂਰਾ ਕਰਨ ’ਤੇ ਛੁੱਟੀ ਦਿੱਤੀ ਗਈ। ਇਨ੍ਹਾਂ ਮਰੀਜ਼ਾਂ ਦਾ ਕੋਵਿਡ ਕੇਅਰ ਸੈਂਟਰ ਅਤੇ ਸਿਵਲ ਹਸਪਤਾਲ ਵਿਖੇ ਸੀਨੀਅਰ ਮੈਡੀਕਲ ਅਫ਼ਸਰ ਡਾ.ਕਸ਼ਮੀਰੀ ਲਾਲ ਅਤੇ ਡਾ.ਜਗਦੀਸ਼ ਕੁਮਾਰ ਦੀ ਅਗਵਾਈ ਵਾਲੀਆਂ ਸਮਰਪਿਤ ਟੀਮਾ ਵਲੋਂ ਇਲਾਜ ਕੀਤਾ ਗਿਆ  ਇਲਾਜ ਕੀਤਾ ਗਿਆ। ਇਸੇ ਤਰ੍ਹਾਂ ਛੇ ਮਰੀਜ਼ਾਂ ਵਲੋਂ ਸਿਹਤ ਵਿਭਾਗ ਵਲੋਂ ਹੋਮ ਕੁਆਰੰਟੀਨ ਦੇ ਸਮੇਂ ਦੀ ਨਿਗਰਾਨੀ ਕੀਤੀ ਜਾ ਰਹੀ ਸੀ ਜਿਨਾਂ ਨੇ ਅੱਜ ਸਫ਼ਲਤਾ ਪੂਰਵਕ ਅਪਣਾ ਹੋਮ ਕੁਆਰੰਟੀਨ ਦਾ ਸਮਾਂ ਪੂਰਾ ਕਰ ਲਿਆ ਹੈ। ਛੁੱਟੀ ਮਿਲਣ ਸਮੇਂ ਇਨ੍ਹਾਂ ਮਰੀਜ਼ਾਂ ਵਲੋਂ ਡਾਕਟਰਾਂ, ਨਰਸਿੰਗ ਅਤੇ ਹੋਰ ਸਿਹਤ ਵਰਕਰਾਂ ਵਲੋਂ ਇਲਾਜ ਦੌਰਾਨ ਕੋਵਿਡ ਕੇਅਰ ਸੈਂਟਰ ਅਤੇ ਸਿਵਲ ਹਸਪਤਾਲ ਵਿਖੇ ਨਿਭਾਈਆਂ ਗਈਆਂ ਸ਼ਾਨਦਾਰ ਸੇਵਾਵਾਂ ਦੀ ਸ਼ਲਾਘਾ ਕੀਤੀ ਗਈ। ਉਨ੍ਹਾਂ ਕਿਹਾ ਕਿ ਅਪਣੇ ਆਪ ਨੂੰ ਖ਼ਤਰੇ ਵਿੱਚ ਪਾ ਕੇ ਡਾਕਟਰਾਂ ਅਤੇ ਨਰਸਿੰਗ ਸਟਾਫ਼ ਵਲੋਂ ਉਨ੍ਹਾਂ ਦੀ ਰੋਜ਼ਾਨਾਂ ਸਿਹਤ ਜਾਂਚ ਕੀਤੀ ਜਾਂਦੀ ਸੀ। ਇਸ ਮੌਕੇ ਉਨ੍ਹਾਂ ਵਲੋਂ ਨੋਵਲ ਕੋਰੋਨਾ ਵਾਇਰਸ ਤੋਂ ਪ੍ਰਭਾਵਿਤ ਮਰੀਜ਼ਾਂ ਲਈ ਮਿਆਰੀ ਇਲਾਜ ਮੁਹੱਈਆ ਕਰਵਾਉਣ ਲਈ ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਪੰਜਾਬ ਵਲੋਂ ਕੀਤੇ ਗਏ ਪੁਖ਼ਤਾ ਪ੍ਰਬੰਧਾਂ ’ਤੇ ਤਸਲੀ ਦਾ ਪ੍ਰਗਟਾਵਾ ਕਰਦਿਆਂ ਤਹਿ ਦਿਲੋਂ ਸ਼ਲਾਘਾ ਕੀਤੀ ਗਈ।
ਸਿਵਲ ਸਰਜਨ ਡਾ.ਗੁਰਿੰਦਰ ਕੌਰ ਚਾਵਲਾ ਨੇ ਕਿਹਾ ਕਿ ਕੋਵਿਡ-19 ਮਹਾਂਮਾਰੀ ਖਿਲਾਫ਼ ਜੰਗ ਪ੍ਰਭਾਵਸ਼ਾਲੀ ਢੰਗ ਨਾਲ ਲੜੀ ਜਾ ਰਹੀ ਹੈ ਅਤੇ ਸਿਹਤ ਟੀਮਾਂ ਅਤੇ ਲੋਕਾਂ ਦੇ ਸਰਗਰਮ ਸਹਿਯੋਗ ਨਾਲ ਇਸ ਖਿਲਾਫ਼ ਹਰ ਕੀਮਤ ’ਤੇ ਜਿੱਤ ਪ੍ਰਾਪਤ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਡਿਪਟੀ ਕਮਿਸ਼ਨਰ ਜਲੰਧਰ ਸ੍ਰੀ ਘਨਸ਼ਿਆਮ ਥੋਰੀ ਦੀ ਅਗਵਾਈ ਵਿੱਚ ਸਿਹਤ ਵਿਭਾਗ ਕੋਰੋਨਾ ਵਾਇਰਸ ਮਹਾਂਮਾਰੀ ਖਿਲਾਫ਼ ਜੰਗ ਜਿੱਤਣ ਲਈ ਵਚਨਬੱਧ ਹੈ।

super visa