ਪੁਲਿਸ ਕਮਿਸ਼ਨਰੇਟ ਵਲੋਂ ‘ਮਿਸ਼ਨ ਫ਼ਤਿਹ’ ਤਹਿਤ 19588 ਲੋਕਾਂ ਨੂੰ ਮਾਸਕ ਨਾ ਪਾਉਣ ’ਤੇ 91.39 ਲੱਖ ਜੁਰਮਾਨਾ
ਜਲੰਧਰ 18 ਜੁਲਾਈ (ਚੰਦੜ੍ਹ) - ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਮਾਸਕ ਨਾ ਪਾਉਣ ਵਾਲਿਆਂ ਵਿਰੁੱਧ ਸ਼ਖਤੀ ਕਰਦਿਆਂ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵਲੋਂ ਸ਼ੁਰੂ ਕੀਤੇ ਗਏ ‘ਮਿਸ਼ਨ ਫ਼ਤਿਹ’ ਤਹਿਤ ਪੁਲਿਸ ਕਮਿਸ਼ਨਰੇਟ ਜਲੰਧਰ ਵਲੋਂ ਹੁਣ ਤੱਕ ਜਾਣਬੁੱਝ ਕੇ ਮਾਸਕ ਨਾ ਪਾਉਣ ਵਾਲੇ 19588 ਲੋਕਾਂ ਵਲੋਂ ਮਾਸਕ ਨਾ ਪਾਏ ਜਾਣ ’ਤੇ 91.39 ਲੱਖ ਰੁਪਏ ਦਾ ਜੁਰਮਾਨਾ ਵਸੂਲ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੁਲਿਸ ਕਮਿਸ਼ਨਰ ਸ੍ਰੀ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਇਸ ਤੋਂ ਇਲਾਵਾ ਹੋਮ ਕੁਆਰੰਟੀਨ ਦੀ ਉਲੰਘਣਾ ਕਰਨ ਵਾਲੇ ਵਿਅਕਤੀਆਂ ਨੂੰ 42 ਵਿਅਕਤੀਆਂ ਨੂੰ 75000 ਰੁਪਏ ਜੁਰਮਾਨਾ ਕੀਤਾ ਗਿਆ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਜਨਤਕ ਥਾਵਾਂ ’ਤੇ ਥੁੱਕਣ ਵਾਲੇ 374 ਵਿਅਕਤੀਆਂ ਨੂੰ 76600 ਰੁਪਏ ਦਾ ਜੁਰਮਾਨਾ ਲਗਾਇਆ ਗਿਆ ਹੈ।
ਸ੍ਰੀ ਭੁੱਲਰ ਨੇ ਅੱਗੇ ਦੱਸਿਆ ਕਿ ਹੁਣ ਤੱਕ 44790 ਟਰੈਫਿਕ ਚਲਾਨ ਕਰਕੇ 2161 ਵਾਹਨਾਂ ਨੂੰ ਜ਼ਬਤ ਕੀਤਾ ਜਾ ਚੁੱਕਾ ਹੈ। ਪੁਲਿਸ ਕਮਿਸ਼ਨਰ ਨੇ ਅੱਗੇ ਦੱਸਿਆ ਕਿ ਪੁਲਿਸ ਕਮਿਸ਼ਨਰੇਟ ਵਲੋਂ 69 ਚੋਪਹੀਆ ਵਾਹਨਾਂ ਨੂੰ ਓਵਰ ਲੋਡਿਡ ਹੋਣ ਕਰਕੇ 1.32 ਲੱਖ ਰੁਪਏ ਅਤੇ 34 ਆਟੋ ਰਿਕਸ਼ਾ ਨੂੰ ਓਵਰ ਲੋਡਿਡ ਹੋਣ ’ਤੇ 17000 ਰੁਪਏ ਦਾ ਜੁਰਮਾਨਾ ਕੀਤਾ ਗਿਆ ਹੈ । ਉਨ੍ਹਾਂ ਇਹ ਵੀ ਦੱਸਿਆ ਕਿ ਹੁਣ ਤੱਕ 179 ਲੋਕਾਂ ਨੂੰ ਸਮਾਜਿਕ ਦੂਰੀ ਦੇ ਨਿਯਮ ਦੀ ਉਲੰਘਣਾ ਕਰਨ ’ਤੇ 358000 ਰੁਪਏ ਦਾ ਜੁਰਮਾਨਾ ਲਗਾਇਆ ਗਿਆ ਹੈ।ਉਨ੍ਹਾਂ ਇਹ ਵੀ ਦੱਸਿਆ ਕਿ ਅੱਜ ਪੁਲਿਸ ਕਮਿਸ਼ਨਰੇਟ ਵਲੋਂ 209 ਟਰੈਫਿਕ ਚਲਾਨ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ 228 ਲੋਕਾਂ ਨੂੰ ਮਾਸਕ ਨਾ ਪਾਉਣ ’ਤੇ 114000 ਰੁਪਏ ਦਾ ਜੁਰਮਾਨਾ ਲਗਾਇਆ ਗਿਆ ਹੈ।
ਸ੍ਰੀ ਭੁੱਲਰ ਨੇ ਦੱਸਿਆ ਕਿ ਇਸ ਮੁਹਿੰਮ ਨੂੰ ਆਉਣ ਵਾਲੇ ਦਿਨਾਂ ਵਿੱਚ ਵੀ ਜਾਰੀ ਰੱਖਿਆ ਜਾਵੇਗਾ ਅਤੇ ਉਲੰਘਣਾ ਕਰਨ ਵਾਲਿਆਂ ਖਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਕੋਰੋਨਾ ਵਾਇਰਸ ਨੂੰ ਫੈਲਣ ਤੋਂ ਰੋਕਣ ਲਈ ਲੋਕਾਂ ਵਲੋਂ ਮਹੱਤਵਪੂਰਨ ਭੂਮਿਕਾ ਨਿਭਾਈ ਜਾਣੀ ਹੈ। ਉਨ੍ਹਾਂ ਕਿਹਾ ਕਿ ਲੋਕਾਂ ਦੀ ਇਹ ਨੈਤਿਕ ਜਿੰਮੇਵਾਰੀ ਬਣਦੀ ਹੈ ਕਿ ਕੋਵਿਡ-19 ਮਹਾਂਮਾਰੀ ਤੋਂ ਬਚਾਊ ਲਈ ਸੂਬਾ ਸਰਕਾਰ ਵਲੋਂ ਜਾਰੀ ਹਦਾਇਤਾਂ ਦੀ ਪੂਰੀ ਸਖ਼ਤੀ ਨਾਲ ਪਾਲਣਾ ਕੀਤੀ ਜਾਵੇ।
.jpg)








.jpg)
.jpeg)

.jpeg)

.jpeg)
