ਜ਼ਿਲ੍ਹਾ ਪ੍ਰਸ਼ਾਸਨ ਕੋਰੋਨਾ ਵਾਇਰਸ ਮਹਾਂਮਾਰੀ ਤੋਂ ਲੋਕਾਂ ਦੀਆਂ ਕੀਮਤੀ ਜਾਨਾਂ ਬਚਾਉਣ ਲਈ ਵਚਨਬੱਧ- ਡਿਪਟੀ ਕਮਿਸ਼ਨਰ

ਜ਼ਿਲ੍ਹਾ ਪ੍ਰਸ਼ਾਸਨ ਕੋਰੋਨਾ ਵਾਇਰਸ ਮਹਾਂਮਾਰੀ ਤੋਂ ਲੋਕਾਂ ਦੀਆਂ ਕੀਮਤੀ ਜਾਨਾਂ ਬਚਾਉਣ ਲਈ ਵਚਨਬੱਧ- ਡਿਪਟੀ ਕਮਿਸ਼ਨਰ

ਜਲੰਧਰ 18 ਜੁਲਾਈ (ਚੰਦੜ੍ਹ) - ਡਿਪਟੀ ਕਮਿਸ਼ਨਰ ਜਲੰਧਰ ਸ੍ਰੀ ਘਣਸ਼ਿਆਮ ਥੋਰੀ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਕੋਰੋਨਾ ਵਾਇਰਸ ਮਹਾਂਮਾਰੀ ਤੋਂ ਜ਼ਿਲ੍ਹੇ ਵਿੱਚ ਲੋਕਾਂ ਦੀਆਂ ਕੀਮਤੀ ਜਾਨਾਂ ਬਚਾਉਣ ਲਈ ਵਚਨਬੱਧ ਹੈ। ਕੋਵਿਡ ਦੀ ਮੌਜੂਦ ਸਥਿਤੀ ਅਤੇ ਤਿਆਰੀਆਂ ਦੀ ਜਾਇਜ਼ਾ ਲੈਣ ਲਈ ਸਿਵਲ, ਸਿਹਤ ਅਤੇ ਪੁਲਿਸ ਵਿਭਾਗ ਦੇ ਅਧਿਕਾਰੀਆਂ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸ੍ਰੀ ਥੋਰੀ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਕੋਰੋਨਾ ਵਾਇਰਸ ਕਰਕੇ ਹੋਣ ਵਾਲੀਆਂ ਮੌਤਾਂ( ਕੇਸ ਫੈਟੇਲਿਟੀ ਰੇਟ) ਨੂੰ ਘੱਟ ਕਰਨ ਲਈ ਜ਼ਿਲ੍ਹੇ ਵਿੱਚ ਪ੍ਰਭਾਵਸ਼ਾਲੀ ਕਲੀਨਿਕਲ ਪ੍ਰਬੰਧਨ ’ਤੇ ਖ਼ਾਸ ਧਿਆਨ ਦਿੱਤਾ ਜਾ ਰਿਹਾ ਹੈ। ਸ੍ਰੀ ਥੋਰੀ ਨੇ ਕਿਹਾ ਕਿ ਬਹੁਪੱਖੀ ਰਣਨੀਤੀ ਤਹਿਤ  ਜ਼ਿਲ੍ਹਾ ਪ੍ਰਸ਼ਾਸਨ ਵਲੋਂ ਕੰਟੇਨਮੈਂਟ ਅਤੇ ਮਾਈਕਰੋ ਕੰਟੇਨਮੈਂਟ ਜ਼ੋਨਾਂ  ਵਿੱਚ ਕੋਰੋਨਾ ਵਾਇਰਸ ਤੋਂ ਪ੍ਰਭਾਵਿਤ ਮਰੀਜ਼ਾਂ ਦਾ ਜਲਦੀ ਪਤਾ ਲਗਾਉਣ ਲਈ ਪੂਰੇ ਜ਼ੋਰਾਂ ਨਾਲ ਟੈਸਟ ਕੀਤੇ ਜਾ ਰਹੇ ਹਨ, ਗੰਭੀਰ ਕੇਸਾਂ ਲਈ ਪ੍ਰਭਾਵੀ ਢੰਗ ਨਾਲ ਕਲੀਨਿਕਲ ਪ੍ਰਬੰਧ ਨੂੰ ਯਕੀਨੀ ਬਣਾਕੇ ਉਨ੍ਹਾਂ ਨੂੰ ਸਮੇਂ ਸਿਰ ਇਲਾਜ ਲਈ ਹਸਪਤਾਲ ਦਾਖਲ ਕਰਵਾਇਆ ਜਾ ਰਿਹਾ ਹੈ।
ਸ੍ਰੀ ਥੋਰੀ ਨੇ ਕਿਹਾ ਕਿ ਜ਼ਿਲ੍ਹੇ ਵਿੱਚ ਅਤੇ ਕੋਵਿਡ ਕੇਅਰ ਸੇਂਟਰਾਂ (ਲੈਵਲ-1,2 ਅਤੇ 3) ਵਿੱਚ ਪਹਿਲਾਂ ਹੀ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕੀਤਾ ਜਾ ਚੁੱਕਾ ਹੈ ਅਤੇ ਮਰੀਜ਼ਾਂ ਲਈ ਸਾਰੀਆਂ ਮੈਡੀਕਲ ਸਹੂਲਤਾਂ ਸਮੇਤ ਮਿਆਰੀ ਇਲਾਜ ਨੂੰ ਯਕੀਨੀ ਬਣਾਇਆ ਗਿਆ ਹੈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਮੌਜੂਦਾ ਸਮੇਂ ਦੌਰਾਨ ਜਲੰਧਰ ਵਿਚ 500 ਪਾਜ਼ੀਟਿਵ ਮਰੀਜ਼ਾਂ ਵਾਲੇ ਜ਼ਿਲਿਆ ਨਾਲੋਂ ਵਾਇਰਸ ਕਰਕੇ ਹੋਣ ਵਾਲੇ ਮੌਤ ਦਰ ਬਹੁਤ ਘੱਟ ਹੈ ਅਤੇ ਇਹ ਸੂਬੇ ਵਿੱਚ 12ਵੇਂ ਨੰਬਰ ’ਤੇ ਆਉਂਦਾ ਹੈ। ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਕਿ ਜ਼ਿਲ੍ਹੇ ਵਿੱਚ ਜਿਥੇ ਕੇਸ ਜ਼ਿਆਦਾ ਆ ਰਹੇ ਹਨ ਉਨ੍ਹਾਂ ਖੇਤਰਾਂ ਦੀ ਬਾਰੀਕੀ ਨਾਲ ਪਹਿਚਾਣ ਕਰਨ ਲਈ ਉਚਿੱਤ ਪ੍ਰਬੰਧ ਕੀਤੇ ਜਾਣ। ਡਿਪਟੀ ਕਮਿਸ਼ਨਰ ਨੇ ਅੱਗੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਲੋਕਾਂ ਦੀਆਂ ਵਾਇਰਸ ਦੇ ਲਾਗ ਤੋਂ ਕੀਮਤੀ ਜਾਨਾਂ ਬਚਾਉਣ ਵੱਲ ਵਿਸ਼ੇਸ਼ ਤਵੱਜੋਂ ਦਿੱਤੀ ਜਾ ਰਹੀ ਹੈ ਇਸ ਲਈ ਸਾਨੂੰ ਸਭ ਨੂੰ ਮਿਲ ਕੇ ਕੰਮ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਕੀਤੇ ਗਏ ਮੁਲੰਕਣ ਅਨੁਸਾਰ ਜ਼ਿਲ੍ਹੇ ਵਿੱਚ ਕੋਵਿਡ ਕਰਕੇ ਜਿਨੀਆਂ ਮੌਤਾਂ ਹੋਈਆਂ ਹਨ ਉਨਾਂ ਸਾਰੀਆਂ ਮੌਤਾਂ ਵਿੱਚ ਦੂਜੀਆਂ ਬਿਮਾਰੀਆਂ ਜਾ ਹੋਰ ਕਾਰਨ ਮੌਜੂਦ ਸਨ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ਿਲ੍ਹੇ ਵਿੱਚ ਸਥਿਤੀ ਪੂਰੀ ਤਰ੍ਹਾਂ ਕਾਬੂ ਹੈ ਅਤੇ ਲੋਕਾਂ ਨੂੰ ਸਮੇਂ ਸਿਰ ਟੈਸਟ ਕਰਵਾਉਣ ਲਈ ਅਗੇ ਆਉਣਾ ਚਾਹੀਦਾ ਹੈ ਤਾਂ ਜੋ ਇਸ ਦਾ ਸਮੇਂ ਸਿਰ ਇਲਾਜ ਕਰਕੇ ਕੋਵਿਡ-19 ਮਹਾਂਮਾਰੀ ਨੂੰ ਫੈਲਣ ਤੋਂ ਰੋਕਿਆ ਜਾ ਸਕੇ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਕਿਸੇ ਵੀ ਸਥਿਤੀ ਦਾ ਸਾਹਮਣਾ ਕਰਨ ਲਈ ਪੂਰੀ ਤਰ੍ਹਾਂ ਤਿਆਰ ਹੈ।

super visa