ਲਾਰਵਾ ਵਿਰੋਧੀ ਸੈਲ ਵਲੋਂ ਨੌ ਥਾਵਾਂ ਤੋਂ ਡੇਂਗੂ ਲਾਰਵਾ ਦੀ ਪਹਿਚਾਣ
ਜਲੰਧਰ 20 ਜੁਲਾਈ (ਚੰਦੜ੍ਹ) - ਸੂਬਾ ਸਰਕਾਰ ਵਲੋਂ ਸ਼ੁਰੂ ਕੀਤੇ ਗਏ ‘ਮਿਸ਼ਨ ਫ਼ਤਿਹ’ ਤਹਿਤ ਲੋਕਾਂ ਨੂੰ ਪਾਣੀ ਇਕੱਤਰ ਵਾਲੇ ਸਥਾਨਾਂ, ਕੂਲਰਾਂ ਅਤੇ ਫਾਲਤੂ ਚੀਜਾਂ ਦੀ ਸਾਫ਼ ਸਫ਼ਾਈ ਅਤੇ ਪਾਣੀ ਤੋਂ ਪੈਦਾ ਹੋਣ ਵਾਲੀਆਂ ਬਿਮਾਰੀਆਂ ਪ੍ਰਤੀ ਜਾਗਰੂਕ ਕਰਨ ਲਈ ਸਿਹਤ ਵਿਭਾਗ ਵਲੋਂ ਸ਼ਹਿਰ ਦੇ ਵੱਖ-ਵੱਖ ਖੇਤਰਾਂ ਵਿੱਚ ਜਾਗਰੂਕਤਾ ਮੁਹਿੰਮ ਚਲਾਈ ਗਈ।
ਲਾਰਵਾ ਵਿਰੋਧੀ ਸੈਲ ਜਿਸ ਵਿੱਚ ਰਾਜ ਕੁਮਾਰ, ਡੇਵਿਡ ਮਸੀਹ, ਅਮਿਤ ਕੁਮਾਰ, ਜਸਵਿੰਦਰ ਸਿੰਘ, ਸੁਖਜਿੰਦਰ ਸਿੰਘ, ਵਿਨੋਦ ਕੁਮਾਰ, ਕਮਲਦੀਪ ਅਤੇ ਹੋਰ ਸ਼ਾਮਿਲ ਸਨ ਵਲੋਂ ਦੀਪ ਨਗਰ, ਸ਼ਹੀਦ ਭਗਤ ਸਿੰਘ ਕਲੋਨੀ, ਮਧੂਬਨ ਕਲੋਨੀ ਅਤੇ ਰੈਸਟ ਰਾਊਸ ਦੀ ਜਾਂਚ ਕੀਤੀ ਗਈ। ਇਸ ਮੌਕੇ ਟੀਮ ਵਲੋਂ ਦੀਪ ਨਗਰ ਵਿੱਚ ਚਾਰ, ਸ਼ਹੀਦ ਭਗਤ ਸਿੰਘ ਕਲੋਨੀ ਅਤੇ ਮਧੂਬਨ ਕਲੋਨੀ ਵਿੱਚ ਦੋ ਰੈਸਟ ਹਾਊਸ ਵਿਖੇ ਤਿੰਨ ਥਾਵਾਂ ’ਤੇ ਡੇਂਗੂ ਲਾਰਵਾ ਦੀ ਪਹਿਚਾਣ ਕੀਤੀ ਗਈ। ਗਿਆ। ਟੀਮ ਵਲੋਂ 157 ਘਰਾਂ ਦਾ ਦੌਰਾ ਕਰਕੇ 53 ਕੂਲਰਾਂ ਤੇ 121 ਫਾਲਤੂ ਚੀਜਾਂ ਦੀ ਜਾਂਚ ਕੀਤੀ ਗਈ। ਇਸ ਮੌਕੇ ਡਾ.ਸਤੀਸ਼ ਕੁਮਾਰ ਨੇ ਲੋਕਾਂ ਨਾਲ ਨੂੰ ਦੱਸਿਆਕਿ ਜਾਂਚ ਦੌਰਾਨ ਟੀਮਾਂ ਵਲੋੀ ਲੋਕਾਂ ਨੂੰ ਮੱਛਰਾਂ ਵਲੋਂ ਡੇਂਗੂ ਲਾਰਵਾ ਪੈਦਾ ਕਰਨ ਵਾਲੇ ਸਥਾਨਾਂ ਬਾਰੇ ਜਾਗਰੂਕ ਕੀਤਾ ਜਾ ਰਿਹਾ ਹੈ ਜਿਸ ਨਾਲ ਡੇਂਗੂ,ਮਲੇਰੀਆ ਆਦਿ ਵਰਗੀਆਂ ਕਈ ਬਿਮਾਰੀਆਂ ਪੈਦਾ ਹੁੰਦੀਆਂ ਹਨ।
.jpg)








.jpg)
.jpeg)

.jpeg)

.jpeg)
