ਪੁਲਿਸ ਕਮਿਸ਼ਨਰੇਟ ਵਲੋਂ 'ਮਿਸ਼ਨ ਫ਼ਤਿਹ' ਤਹਿਤ 20423 ਲੋਕਾਂ ਨੂੰ ਮਾਸਕ ਨਾ ਪਾਉਣ 'ਤੇ 95.57 ਲੱਖ ਜੁਰਮਾਨਾ
ਜਲੰਧਰ 20 ਜੁਲਾਈ - ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵਲੋਂ ਸ਼ੁਰੂ ਕੀਤੇ ਗਏ 'ਮਿਸ਼ਨ ਫ਼ਤਿਹ' ਤਹਿਤ ਪੁਲਿਸ ਕਮਿਸ਼ਨਰੇਟ ਜਲੰਧਰ ਵਲੋਂ ਜਾਣਬੁੱਝ ਕੇ ਮਾਸਕ ਨਾ ਪਾਉਣ ਵਾਲੇ 20423 ਲੋਕਾਂ ਨੂੰ 95.57 ਲੱਖ ਰੁਪਏ ਦਾ ਜੁਰਮਾਨਾ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੁਲਿਸ ਕਮਿਸ਼ਨਰ ਸ੍ਰੀ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਹੁਣ ਤੱਕ ਮਾਸਕ ਨਾ ਪਹਿਨਣ ਵਾਲੇ 20423 ਲੋਕਾਂ ਨੂੰ 95.57 ਲੱਖ ਰੁਪਏ ਦਾ ਜੁਰਮਾਨਾ ਲਗਾਇਆ ਜਾ ਚੁੱਕਿਆ ਹੈ। ਉਨਾਂ ਦੱਸਿਆ ਕਿ ਇਸ ਤੋਂ ਇਲਾਵਾ ਹੋਮ ਕੁਆਰੰਟੀਨ ਦੀ ਉਲੰਘਣਾ ਕਰਨ ਵਾਲੇ 42 ਵਿਅਕਤੀਆਂ ਨੂੰ 75000 ਰੁਪਏ ਜੁਰਮਾਨਾ ਕੀਤਾ ਗਿਆ ਹੈ। ਉਨਾਂ ਇਹ ਵੀ ਦੱਸਿਆ ਕਿ ਜਨਤਕ ਥਾਵਾਂ 'ਤੇ ਥੁੱਕਣ ਵਾਲੇ 384 ਵਿਅਕਤੀਆਂ ਨੂੰ 81600 ਰੁਪਏ ਦਾ ਜੁਰਮਾਨਾ ਲਗਾਇਆ ਗਿਆ ਹੈ। ਸ੍ਰੀ ਭੁੱਲਰ ਨੇ ਅੱਗੇ ਦੱਸਿਆ ਕਿ ਹੁਣ ਤੱਕ 45341 ਟਰੈਫਿਕ ਚਲਾਨ ਕਰਕੇ 2176 ਵਾਹਨਾਂ ਨੂੰ ਜ਼ਬਤ ਕੀਤਾ ਜਾ ਚੁੱਕਾ ਹੈ। ਪੁਲਿਸ ਕਮਿਸ਼ਨਰ ਨੇ ਅੱਗੇ ਦੱਸਿਆ ਕਿ ਪੁਲਿਸ ਕਮਿਸ਼ਨਰੇਟ ਵਲੋਂ 71 ਚੋਪਹੀਆ ਵਾਹਨਾਂ ਨੂੰ ਓਵਰ ਲੋਡਿਡ ਹੋਣ ਕਰਕੇ 137000 ਰੁਪਏ ਅਤੇ 34 ਆਟੋ ਰਿਕਸ਼ਾ ਨੂੰ ਓਵਰ ਲੋਡਿਡ ਹੋਣ 'ਤੇ 17000 ਰੁਪਏ ਦਾ ਜੁਰਮਾਨਾ ਕੀਤਾ ਗਿਆ ਹੈ । ਉਨਾਂ ਇਹ ਵੀ ਦੱਸਿਆ ਕਿ ਹੁਣ ਤੱਕ 184 ਲੋਕਾਂ ਨੂੰ ਸਮਾਜਿਕ ਦੂਰੀ ਦੇ ਨਿਯਮ ਦੀ ਉਲੰਘਣਾ ਕਰਨ 'ਤੇ 369000 ਰੁਪਏ ਦਾ ਜੁਰਮਾਨਾ ਲਗਾਇਆ ਗਿਆ ਹੈ।
ਉਨਾਂ ਇਹ ਵੀ ਦੱਸਿਆ ਕਿ ਅੱਜ ਪੁਲਿਸ ਕਮਿਸ਼ਨਰੇਟ ਵਲੋਂ 215 ਟਰੈਫਿਕ ਚਲਾਨ ਕੀਤੇ ਗਏ ਹਨ। ਉਨਾਂ ਦੱਸਿਆ ਕਿ 181 ਲੋਕਾਂ ਨੂੰ ਮਾਸਕ ਨਾ ਪਾਉਣ 'ਤੇ ਚਲਾਨ ਕਰਕੇ 90500 ਰੁਪਏ ਦਾ ਜੁਰਮਾਨਾ ਲਗਾਇਆ ਗਿਆ ਹੈ। ਸ੍ਰੀ ਭੁੱਲਰ ਨੇ ਦੱਸਿਆ ਕਿ ਇਸ ਮੁਹਿੰਮ ਨੂੰ ਆਉਣ ਵਾਲੇ ਦਿਨਾਂ ਵਿੱਚ ਵੀ ਜਾਰੀ ਰੱਖਿਆ ਜਾਵੇਗਾ ਅਤੇ ਉਲੰਘਣਾ ਕਰਨ ਵਾਲਿਆਂ ਖਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨਾਂ ਕਿਹਾ ਕਿ ਕੋਰੋਨਾ ਵਾਇਰਸ ਨੂੰ ਫੈਲਣ ਤੋਂ ਰੋਕਣ ਲਈ ਲੋਕਾਂ ਵਲੋਂ ਮਹੱਤਵਪੂਰਨ ਭੂਮਿਕਾ ਨਿਭਾਈ ਜਾਣੀ ਹੈ। ਉਨਾਂ ਕਿਹਾ ਕਿ ਲੋਕਾਂ ਦੀ ਇਹ ਨੈਤਿਕ ਜਿੰਮੇਵਾਰੀ ਬਣਦੀ ਹੈ ਕਿ ਕੋਵਿਡ-19 ਮਹਾਂਮਾਰੀ ਤੋਂ ਬਚਾਊ ਲਈ ਸੂਬਾ ਸਰਕਾਰ ਵਲੋਂ ਜਾਰੀ ਹਦਾਇਤਾਂ ਦੀ ਪੂਰੀ ਸਖ਼ਤੀ ਨਾਲ ਪਾਲਣਾ ਕੀਤੀ ਜਾਵੇ।
.jpg)



.jpg)




.jpg)
.jpeg)

.jpeg)

.jpeg)
