ਡਿਪਟੀ ਕਮਿਸ਼ਨਰ ਵਲੋਂ ਰੈਡ ਕਰਾਸ ਦੇ ਬਿਰਧ ਆਸ਼ਰਮ ਦੇ ਨਵੀਨੀਕਰਨ ਦੇ ਆਦੇਸ਼
ਜਲੰਧਰ 21 ਜੁਲਾਈ – (ਚੰਦੜ੍ਹ) - ਜਿਨ੍ਹਾਂ ਬਜ਼ੁਰਗਾਂ ਦੀ ਦੇਖਭਾਲ ਕਰਨ ਵਾਲਾ ਕੋਈ ਨਹੀਂ ਹੈ ਜਾਂ ਜਿਨ੍ਹਾਂ ਨੂੰ ਅਪਣਿਆਂ ਵਲੋਂ ਛੱਡ ਦਿੱਤਾ ਗਿਆ ਹੈ ਨੂੰ ਘਰ ਵਰਗਾ , ਸੁਰੱਖਿਅਤ ਤੇ ਸ਼ਾਜਗਾਰ ਮਾਹੌਲ ਯਕੀਨੀ ਬਣਾਉਣ ਲਈ ਡਿਪਟੀ ਕਮਿਸ਼ਨਰ ਜਲੰਧਰ ਸ੍ਰੀ ਘਣਸ਼ਿਆਮ ਥੋਰੀ ਵਲੋਂ ਮਕਸੂਦਾਂ ਵਿਖੇ ਸਥਿਤ ਰੈਡ ਕਰਾਸ ਦੇ ਬਿਰਧ ਆਸ਼ਰਮ ਦੇ ਮੁਕੰਮਲ ਨਵੀਨੀਕਰਨ ਦਾ ਐਲਾਨ ਕੀਤਾ ਗਿਆ। ਬਿਰਧ ਆਸ਼ਰਮ ਦੇ ਦੌਰੇ ਦੌਰਾਨ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਮਾਰਤ ਵਿੱਚ ਮੌਜੂਦ ਬੁਨਿਆਦੀ ਢਾਂਚੇ ਦੇ ਸੁਧਾਰ ਲਈ 12 ਲੱਖ ਰੁਪਏ ਖ਼ਰਚ ਕੀਤੇ ਜਾਣਗੇ। ਉਨ੍ਹਾਂ ਬੁਨਿਆਦੀ ਢਾਂਚੇ ਵਿੱਚ ਜਲਦੀ ਸੁਧਾਰ ਲਈ ਕਮੇਟੀ ਬਣਾਉਣ ਦੇ ਵੀ ਆਦੇਸ਼ ਕੀਤੇ। ਡਿਪਟੀ ਕਮਿਸ਼ਨਰ ਵਲੋਂ ਇਸ ਮੌਕੇ ਬਿਰਧ ਆਸ਼ਰਮ ਵਿਖੇ ਰਹਿ ਰਹੇ ਲੋਕਾਂ ਨਾਲ ਗੱਲਬਾਤ ਕਰਦਿਆਂ ਉਨਾਂ ਨੂੰ ਭਰੋਸਾ ਦੁਆਇਆ ਕਿ ਜ਼ਿਲ੍ਹਾ ਪ੍ਰਸ਼ਾਸਨ ਬਜ਼ੁਰਗਾਂ ਦੇ ਅਧਿਕਾਰਾਂ ਦੀ ਰਾਖੀ ਲਈ ਵਚਨਬੱਧ ਹੈ।
ਇਸ ਮੌਕੇ ਸ੍ਰੀ ਥੋਰੀ ਜੋ ਕਿ ਜ਼ਿਲ੍ਹਾ ਰੈਡ ਕਰਾਸ ਸੁਸਾਇਟੀ ਦੇ ਪ੍ਰਧਾਨ ਵੀ ਹਨ ਨੇ ਦੱਸਿਆ ਕਿ ਇਹ ਸਮੇਂ ਦੀ ਲੋੜ ਹੈ ਕਿ ਬਜੁਰਗਾਂ ਵਿੱਚ ਅਪਣੇ ਪਣ ਦੀ ਭਾਵਨਾ ਨੂੰ ਯਕੀਨੀ ਬਣਾਇਆ ਜਾਵੇ। ਉਨ੍ਹਾਂ ਕਿਹਾ ਕਿ ਇਹ ਸਾਡੇ ਸਭ ਦੀ ਨੈਤਿਕ ਜਿੰਮੇਵਾਰੀ ਹੈ ਕਿ ਅਸੀਂ ਬਜ਼ੁਰਗਾਂ ਦਾ ਸਨਮਾਨ ਕਰਦੇ ਹੋਏ ਉਨ੍ਹਾਂ ਦੀ ਚੰਗੀ ਤਰ੍ਹਾਂ ਦੇਖਭਾਲ ਕਰੀਏ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਰੈਡ ਕਰਾਸ ਸੁਸਾਇਟੀ ਸਮਾਜਿਕ ਸੁਧਾਰ ਲਹਿਰ ਹੈ ਜਿਸ ਦਾ ਮੁੱਖ ਮੰਤਵ ਸਮਾਜਿਕ ਬੁਰਾਈਆਂ ਦਾ ਖ਼ਾਤਮਾ ਕਰਨਾ ਹੈ। ਉਨ੍ਹਾਂ ਕਿਹਾ ਕਿ ਇਸ ਮੁਹਿੰਮ ਵਲੋਂ ਮਨੁੱਖਤਾ ਵਿੱਚ ਦਇਆ, ਸ਼ਾਂਤੀ, ਪਿਆਰ ਅਤੇ ਭਾਈਚਾਰਕ ਸਾਂਝ ਦੀ ਭਾਵਨਾ ਪੈਦਾ ਕਰਨ ਵਿੱਚ ਅਹਿਮ ਭੂਮਿਕਾ ਨਿਭਾਈ ਜਾ ਰਹੀ ਹੈ। ਸ੍ਰੀ ਥੋਰੀ ਨੇ ਕਿਹਾ ਕਿ ਲੋਕਾਂ ਅਤੇ ਖ਼ਾਸ ਕਰਕੇ ਨੌਜਵਾਨਾਂ ਨੂੰ ਇਸ ਸਮਾਜਿਕ ਲਹਿਰ ਤੋਂ ਸਿੱਖਿਆ ਲੈਣੀ ਚਾਹੀਦੀ ਹੈ ਕਿ ਅਸੀਂ ਕਿਸ ਤਰ੍ਹਾਂ ਅਸਰਦਾਰ ਢੰਗ ਨਾਲ ਮਾਨਵਤਾ ਦੀ ਸੇਵਾ ਕਰ ਸਕਦੇ ਹਾਂ। ਸ੍ਰੀ ਥੋਰੀ ਨੇ ਕਿਹਾ ਕਿ ਲੋਕਾਂ ਵਿੱਚ ਮਾਨਵਤਾ ਦੀ ਸੇਵਾ ਦਾ ਪ੍ਰਚਾਰ ਕਰਨ ਲਈ ਹਰ ਤਰ੍ਹਾਂ ਦੇ ਯਤਨ ਕੀਤੇ ਜਾਣੇ ਚਾਹੀਦੇ ਹਨ। ਇਸ ਤੋਂ ਪਹਿਲਾਂ ਉਨ੍ਹਾਂ ਰੈਡ ਕਰਾਸ ਸੁਸਾਇਟੀ ਦੇ ਅਧਿਕਾਰੀਆਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਲੋੜਵੰਦ ਲੋਕ ਜੋ ਉਨਾਂ ਪਾਸ ਆਉਂਦੇ ਹਨ ਉਨਾਂ ਦੀਆਂ ਸਮੱਸਿਆਂ ਦੇ ਹੱਲ ਨੂੰ ਯਕੀਨੀ ਬਣਾਇਆ ਜਾਵੇ। ਇਸ ਮੌਕੇ ਡਿਪਟੀ ਕਮਿਸ਼ਨਰ ਵਲੋਂ ਬਜ਼ੁਰਗਾਂ ਅਤੇ ਸਟਾਫ਼ ਨੂੰ ਕੋਰੋਨਾ ਵਾਇਰਸ ਤੋਂ ਬਚਾਅ ਲਈ ਅਪਣਾਈਆਂ ਜਾਣ ਵਾਲੀਆਂ ਸਾਵਧਾਨੀਆਂ ਬਾਰੇ ਜਾਗਰੂਕ ਕੀਤਾ ਗਿਆ। ਇਸ ਮੌਕੇ ਰੈਡ ਕਰਾਸ ਸੁਸਾਇਟੀ ਸਕੱਤਰ ਇੰਦਰਦੇਵ ਸਿੰਘ ਅਤੇ ਹੋਰ ਵੀ ਹਾਜ਼ਰ ਸਨ।
.jpg)



.jpg)




.jpg)
.jpeg)

.jpeg)

.jpeg)
