ਲਾਰਵਾ ਵਿਰੋਧੀ ਸੈਲ ਵਲੋਂ ਸੱਤ ਥਾਵਾਂ ਤੋਂ ਡੇਂਗੂ ਲਾਰਵਾ ਦੀ ਪਹਿਚਾਣ
ਜਲੰਧਰ 21 ਜੁਲਾਈ (ਚੰਦੜ੍ਹ) - ਸੂਬਾ ਸਰਕਾਰ ਵਲੋਂ ਸ਼ੁਰੂ ਕੀਤੇ ਗਏ ‘ਮਿਸ਼ਨ ਫ਼ਤਿਹ’ ਤਹਿਤ ਲੋਕਾਂ ਨੂੰ ਆਪਣੇ ਆਲੇ ਦੁਆਲੇ ਸਫਾਈ ਰੱਖਣ, ਪਾਣੀ ਇਕੱਤਰ ਨਾ ਹੋਣ ਦੇਣ, ਪਾਣੀ ਵਾਲੇ ਸਥਾਨਾਂ ਦੀ ਸਫ਼ਾਈ , ਕੂਲਰਾਂ ਅਤੇ ਫਾਲਤੂ ਚੀਜਾਂ ਦੀ ਸਾਫ਼ ਸਫ਼ਾਈ ਅਤੇ ਪਾਣੀ ਤੋਂ ਪੈਦਾ ਹੋਣ ਵਾਲੀਆਂ ਬਿਮਾਰੀਆਂ ਪ੍ਰਤੀ ਜਾਗਰੂਕ ਕਰਨ ਲਈ ਸਿਹਤ ਵਿਭਾਗ ਵਲੋਂ ਸ਼ਹਿਰ ਦੇ ਵੱਖ-ਵੱਖ ਖੇਤਰਾਂ ਵਿੱਚ ਜਾਗਰੂਕਤਾ ਮੁਹਿੰਮ ਚਲਾਈ ਗਈ।
ਲਾਰਵਾ ਵਿਰੋਧੀ ਸੈਲ ਜਿਸ ਵਿੱਚ ਅਮਿਤ ਕੁਮਾਰ, ਦਵਿੰਦਰ ਕੁਮਾਰ, ਵਰਿੰਦਰ ਕੁਮਾਰ, ਪ੍ਰਦੀਪ ਕੁਮਾਰ, ਅਮਰਜੀਤ, ਕਮਲਦੀਪ, ਤਿਲਕ ਰਾਜ, ਸ਼ੇਰ ਸਿੰਘ ਅਤੇ ਹੋਰ ਸ਼ਾਮਿਲ ਸਨ ਵਲੋਂ ਸ਼ਹੀਦ ਭਗਤ ਸਿੰਘ ਕਲੋਨੀ, ਅਵਤਾਰ ਨਗਰ, ਮਖਦੂਮਪੁਰਾ ਅਤੇ ਦੀਪ ਨਗਰ ਦੀ ਜਾਂਚ ਕੀਤੀ ਗਈ। ਇਸ ਮੌਕੇ ਟੀਮ ਵਲੋ ਸ਼ਹੀਦ ਭਗਤ ਸਿੰਘ ਕਲੋਨੀ ਵਿਖੇ ਤਿੰਨ ਅਤੇ ਅਵਤਾਰ ਨਗਰ ਤੇ ਮਖਦੂਮਪੁਰਾ ਮੁਹੱਲੇ ਦੀਆਂ ਦੋ-ਦੋੋ ਥਾਵਾਂ ’ਤੇ ਡੇਂਗੂ ਲਾਰਵਾ ਦੇ ਕੇਸਾਂ ਦੀ ਪਹਿਚਾਣ ਕੀਤੀ ਗਈ। ਟੀਮ ਵਲੋਂ 204 ਘਰਾਂ ਦਾ ਦੌਰਾ ਕਰਕੇ 47 ਕੂਲਰਾਂ ਤੇ 217 ਫਾਲਤੂ ਚੀਜਾਂ ਦੀ ਜਾਂਚ ਕੀਤੀ ਗਈ। ਇਸ ਮੌਕੇ ਡਾ.ਸਤੀਸ਼ ਕੁਮਾਰ ਨੇ ਲੋਕਾਂ ਨਾਲ ਨੂੰ ਦੱਸਿਆਕਿ ਜਾਂਚ ਦੌਰਾਨ ਟੀਮਾਂ ਵਲੋੀ ਲੋਕਾਂ ਨੂੰ ਮੱਛਰਾਂ ਵਲੋਂ ਡੇਂਗੂ ਲਾਰਵਾ ਪੈਦਾ ਕਰਨ ਵਾਲੇ ਸਥਾਨਾਂ ਬਾਰੇ ਜਾਗਰੂਕ ਕੀਤਾ ਜਾ ਰਿਹਾ ਹੈ ਜਿਸ ਨਾਲ ਡੇਂਗੂ,ਮਲੇਰੀਆ ਆਦਿ ਵਰਗੀਆਂ ਕਈ ਬਿਮਾਰੀਆਂ ਪੈਦਾ ਹੁੰਦੀਆਂ ਹਨ।
.jpg)



.jpg)




.jpg)
.jpeg)

.jpeg)

.jpeg)
