ਪੁਲਿਸ ਕਮਿਸ਼ਨਰੇਟ ਵਲੋਂ 'ਮਿਸ਼ਨ ਫ਼ਤਿਹ' ਤਹਿਤ 22041 ਲੋਕਾਂ ਨੂੰ ਮਾਸਕ ਨਾ ਪਾਉਣ 'ਤੇ 1.03 ਕਰੋੜ ਜੁਰਮਾਨਾ
ਜਲੰਧਰ 24 ਜੁਲਾਈ – ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਮਾਸਕ ਨਾ ਪਾਉਣ ਵਾਲਿਆਂ ਵਿਰੁੱਧ ਸ਼ਖਤੀ ਕਰਦਿਆਂ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵਲੋਂ ਸ਼ੁਰੂ ਕੀਤੇ ਗਏ 'ਮਿਸ਼ਨ ਫ਼ਤਿਹ' ਤਹਿਤ ਪੁਲਿਸ ਕਮਿਸ਼ਨਰੇਟ ਜਲੰਧਰ ਵਲੋਂ ਮਿਤੀ 23 ਤੱਕ ਜਾਣਬੁੱਝ ਕੇ ਮਾਸਕ ਨਾ ਪਾਉਣ ਵਾਲੇ 22041 ਲੋਕਾਂ ਵਲੋਂ ਮਾਸਕ ਨਾ ਪਾਏ ਜਾਣ 'ਤੇ 1.03 ਕਰੋੜ ਰੁਪਏ ਦਾ ਜੁਰਮਾਨਾ ਵਸੂਲ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੁਲਿਸ ਕਮਿਸ਼ਨਰ ਸ੍ਰੀ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਇਸ ਤੋਂ ਇਲਾਵਾ ਹੋਮ ਕੁਆਰੰਟੀਨ ਦੀ ਉਲੰਘਣਾ ਕਰਨ ਵਾਲੇ ਵਿਅਕਤੀਆਂ ਨੂੰ 42 ਵਿਅਕਤੀਆਂ ਨੂੰ 75000 ਰੁਪਏ ਜੁਰਮਾਨਾ ਕੀਤਾ ਗਿਆ ਹੈ। ਉਨਾਂ ਇਹ ਵੀ ਦੱਸਿਆ ਕਿ ਜਨਤਕ ਥਾਵਾਂ 'ਤੇ ਥੁੱਕਣ ਵਾਲੇ 409 ਵਿਅਕਤੀਆਂ ਨੂੰ 94100 ਰੁਪਏ ਦਾ ਜੁਰਮਾਨਾ ਲਗਾਇਆ ਗਿਆ ਹੈ। ਸ੍ਰੀ ਭੁੱਲਰ ਨੇ ਅੱਗੇ ਦੱਸਿਆ ਕਿ ਹੁਣ ਤੱਕ 46679 ਟਰੈਫਿਕ ਚਲਾਨ ਕਰਕੇ 2200 ਵਾਹਨਾਂ ਨੂੰ ਜ਼ਬਤ ਕੀਤਾ ਜਾ ਚੁੱਕਾ ਹੈ। ਪੁਲਿਸ ਕਮਿਸ਼ਨਰ ਨੇ ਅੱਗੇ ਦੱਸਿਆ ਕਿ ਪੁਲਿਸ ਕਮਿਸ਼ਨਰੇਟ ਵਲੋਂ 71 ਚੋਪਹੀਆ ਵਾਹਨਾਂ ਨੂੰ ਓਵਰ ਲੋਡਿਡ ਹੋਣ ਕਰਕੇ 1.37 ਲੱਖ ਰੁਪਏ ਅਤੇ 34 ਆਟੋ ਰਿਕਸ਼ਾ ਨੂੰ ਓਵਰ ਲੋਡਿਡ ਹੋਣ 'ਤੇ 17000 ਰੁਪਏ ਦਾ ਜੁਰਮਾਨਾ ਕੀਤਾ ਗਿਆ ਹੈ । ਉਨਾਂ ਇਹ ਵੀ ਦੱਸਿਆ ਕਿ ਹੁਣ ਤੱਕ 195 ਲੋਕਾਂ ਨੂੰ ਸਮਾਜਿਕ ਦੂਰੀ ਦੇ ਨਿਯਮ ਦੀ ਉਲੰਘਣਾ ਕਰਨ 'ਤੇ 394000 ਰੁਪਏ ਦਾ ਜੁਰਮਾਨਾ ਲਗਾਇਆ ਗਿਆ ਹੈ।
ਉਨਾਂ ਇਹ ਵੀ ਦੱਸਿਆ ਕਿ ਅੱਜ ਪੁਲਿਸ ਕਮਿਸ਼ਨਰੇਟ ਵਲੋਂ 219 ਟਰੈਫਿਕ ਚਲਾਨ ਕੀਤੇ ਗਏ ਹਨ। ਉਨਾਂ ਦੱਸਿਆ ਕਿ ਅੱਜ 237 ਲੋਕਾਂ ਨੂੰ ਮਾਸਕ ਨਾ ਪਾਉਣ 'ਤੇ 118500 ਰੁਪਏ ਦਾ ਜੁਰਮਾਨਾ ਲਗਾਇਆ ਗਿਆ ਹੈ। ਸ੍ਰੀ ਭੁੱਲਰ ਨੇ ਦੱਸਿਆ ਕਿ ਇਸ ਮੁਹਿੰਮ ਨੂੰ ਆਉਣ ਵਾਲੇ ਦਿਨਾਂ ਵਿੱਚ ਵੀ ਜਾਰੀ ਰੱਖਿਆ ਜਾਵੇਗਾ ਅਤੇ ਉਲੰਘਣਾ ਕਰਨ ਵਾਲਿਆਂ ਖਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨਾਂ ਕਿਹਾ ਕਿ ਕੋਰੋਨਾ ਵਾਇਰਸ ਨੂੰ ਫੈਲਣ ਤੋਂ ਰੋਕਣ ਲਈ ਲੋਕਾਂ ਵਲੋਂ ਮਹੱਤਵਪੂਰਨ ਭੂਮਿਕਾ ਨਿਭਾਈ ਜਾਣੀ ਹੈ। ਉਨਾਂ ਕਿਹਾ ਕਿ ਲੋਕਾਂ ਦੀ ਇਹ ਨੈਤਿਕ ਜਿੰਮੇਵਾਰੀ ਬਣਦੀ ਹੈ ਕਿ ਕੋਵਿਡ-19 ਮਹਾਂਮਾਰੀ ਤੋਂ ਬਚਾਊ ਲਈ ਸੂਬਾ ਸਰਕਾਰ ਵਲੋਂ ਜਾਰੀ ਹਦਾਇਤਾਂ ਦੀ ਪੂਰੀ ਸਖ਼ਤੀ ਨਾਲ ਪਾਲਣਾ ਕੀਤੀ ਜਾਵੇ।
.jpg)



.jpg)




.jpg)
.jpeg)

.jpeg)

.jpeg)
