ਡਿਪਟੀ ਕਮਿਸ਼ਨਰ ਵਲੋਂ ਵਿਰਸਾ ਵਿਹਾਰ ਦੇ ਨਵੀਨੀਕਰਨ ਦੇ ਆਦੇਸ਼
ਜਲੰਧਰ 24 ਜੁਲਾਈ (ਚੰਦੜ੍ਹ) - ਵਿਰਸਾ ਵਿਹਾਰ ਨੂੰ ਸੂਬੇ ਵਿੱਚ ਕਲਾ ਅਤੇ ਸਭਿਆਚਾਰਕ ਗਤੀਵਿਧੀਆਂ ਦਾ ਕੇਂਦਰ ਬਣਾਉਣ ਅਤੇ ਨੌਜਵਾਨ ਪੀੜ੍ਹੀ ਨੂੰ ਸੂਬੇ ਦੀ ਅਮੀਰ ਵਿਰਾਸਤ ਨਾਲ ਜੋੜਨ ਦੇ ਮੰਤਵ ਨਾਲ ਡਿਪਟੀ ਕਮਿਸ਼ਨਰ ਜਲੰਧਰ ਸ੍ਰੀ ਘਨਸ਼ਿਆਮ ਥੋਰੀ ਵਲੋਂ ਵਿਰਸਾ ਵਿਹਾਰ ਦੇ ਮੁਕੰਮਲ ਨਵੀਨੀਕਰਨ ਦੇ ਆਦੇਸ਼ ਦਿੱਤੇ ਗਏ ਅਤੇ ਤੁਰੰਤ ਵਿਰਸਾ ਵਿਹਾਰ ਦੀ ਇਮਾਰਤ ਦੇ ਨਵੀਨੀਕਰਨ ਲਈ ਇਕ ਲੱਖ ਰੁਪਏ ਦੀ ਪ੍ਰਵਾਨਗੀ ਦਿੱਤੀ ਗਈ। ਵਿਰਸਾ ਵਿਹਾਰ ਵਿਖੇ ਅਪਣੀ ਪਹਿਲੀ ਫੇਰੀ ਦੌਰਾਨ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਵਿਰਸਾ ਵਿਹਾਰ ਨੂੰ ਨਵੀਂ ਦਿੱਖ ਪ੍ਰਦਾਨ ਕਰਨ ਲਈ ਸੰਜੀਦਾ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਵਿਰਸਾ ਵਿਹਾਰ ਨੂੰ ਨਵੀਂ ਦਿੱਖ ਪ੍ਰਦਾਨ ਕਰਨ ਲਈ ਬਲਿਊ ਪ੍ਰਿੰਟ ਤਿਆਰ ਕੀਤਾ ਜਾ ਚੁੱਕਾ ਹੈ ਤਾਂ ਜੋ ਵਿਰਸਾ ਵਿਹਾਰ ਨੌਜਵਾਨਾਂ ਨੂੰ ਸੂਬੇ ਦੀ ਅਮੀਰ ਸਭਿਆਚਾਰਕ ਵਿਰਾਸਤ ਨਾਲ ਜੋੜੀ ਰੱਖਣ ਵਿੱਚ ਅਹਿਮ ਭੂਮਿਕਾ ਨਿਭਾ ਸਕੇ।
ਇਸ ਮੌਕੇ ਉਨ੍ਹਾਂ ਵਲੋਂ ਵਿਰਸਾ ਵਿਹਾਰ ਵਿਖੇ 10 ਲੱਖ ਰੁਪਏ ਦੀ ਲਾਗਤ ਨਾਲ ਉਸਾਰੇ ਜਾ ਰਹੇ ਓਪਨ ਏਅਰ ਥੀਏਟਰ ਦੇ ਨਿਰਮਾਣ ਕਾਰਜ ਦਾ ਜਾਇਜ਼ਾ ਲਿਆ ਗਿਆ। ਉਨ੍ਹਾਂ ਕਿਹਾ ਕਿ ਵਿਰਸਾ ਵਿਹਾਰ ਦੇ ਨਵੇਂ ਓਪਰ ਏਅਰ ਥੀਏਟਰ ਵਿਚ ਅਵਾਜ਼ ਅਤੇ ਰੌਸ਼ਨੀ ਦੇ ਪ੍ਰਬੰਧ ਲਈ ਕੰਟਰੋਲ ਰੂਮ ਅਤੇ ਦੋ ਗਰੀਨ ਰੂਮ ਤੋਂ ਇਲਾਵਾ 200 ਲੋਕਾਂ ਦੇ ਬੈਠਣ ਦੀ ਸਮਰੱਥਾ ਹੋਵੇਗੀ। ਉਨ੍ਹਾਂ ਵਲੋਂ ਗੈਲਰੀ ਸੈਕਸ਼ਨ ਅਤੇ ਜਨਰਲ ਪਰਪਸ ਹਾਲ ਤੇ ਆਡੀਟੋਰੀਅਮ ਦਾ ਵੀ ਦੌਰਾ ਕੀਤਾ ਗਿਆ। ਡਿਪਟੀ ਕਮਿਸ਼ਨਰ ਨੇ ਵਿਦਿਅਕ ਸੰਸਥਾਵਾਂ ਨੂੰ ਕਿਹਾ ਕਿ ਇਸ ਨੇਕ ਕਾਜ ਵਿੱਚ ਵੱਧ ਤੋਂ ਵੱਧ ਲੋਕਾਂ ਦੀ ਸ਼ਮੂਲੀਅਤ ਲਈ ਵਿਰਸਾ ਵਿਹਾਰ ਵਿਖੇ ਵੱਖ ਵੱਖ ਗਤੀਵਿਧੀਆਂ ਕਰਵਾਈਆਂ ਜਾਣ। ਸ੍ਰੀ ਥੋਰੀ ਨੇ ਕਿਹਾ ਕਿ ਇਸ ਸਥਾਨ ਨੂੰ ਸਮਾਜਿਕ-ਸਭਿਆਚਾਰਕ ਗਤੀਵਿਧੀਆਂ ਦੇ ਕੇਂਦਰ ਵਜੋਂ ਵਿਕਸਿਤ ਕਰਨ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਉਨ੍ਹਾਂ ਕਿਹਾ ਕਿ ਆਉਣ ਵਾਲੇ ਮਹੀਨਿਆਂ ਦੌਰਾਨ ਵਿਰਸਾ ਵਿਹਾਰ ਵਿਖੇ ਸਭਿਆਚਾਰਕ ਗਤੀਵਿਧੀਆਂ ਕਰਵਾਈਆਂ ਜਾਣਗੀਆਂ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਅਜਿਹੀਆਂ ਗਤੀਵਿਧੀਆਂ ਕਰਵਾਉਣ ਦਾ ਮੁੱਖ ਮੰਤਵ ਨੌਜਵਾਨ ਪੀੜ੍ਹੀ ਨੂੰ ਸੂਬੇ ਦੇ ਅਮੀਰ ਸਭਿਆਚਾਰਕ ਵਿਰਾਸਤ ਨਾਲ ਜੋੜਨਾ ਹੈ। ਇਸ ਮੌਕੇ ਜ਼ਿਲ੍ਹਾ ਜੀ.ਉ.ਜੀ.ਮੁੱਖੀ ਮੇਜਰ ਜਨਰਲ (ਰਿਟਾ.) ਬਲਵਿੰਦਰ ਸਿੰਘ, ਏ.ਪੀ.ਜੇ. ਕਾਲਜ ਪ੍ਰਿੰਸੀਪਲ ਸ੍ਰੀਮਤੀ ਸੁਚਾਰਿਤਾ , ਡਾ.ਅਨੂਪ ਵਤਸ ਅਤੇ ਹੋਰ ਵੀ ਹਾਜ਼ਰ ਸਨ।
.jpg)



.jpg)




.jpg)
.jpeg)

.jpeg)

.jpeg)
