ਲਾਰਵਾ ਵਿਰੋਧੀ ਸੈਲ ਵਲੋਂ ਨੌ ਥਾਵਾਂ ਤੋਂ ਡੇਂਗੂ ਲਾਰਵਾ ਦੀ ਪਹਿਚਾਣ
ਜਲੰਧਰ 29 ਜੁਲਾਈ (ਚੰਦੜ੍ਹ) - ਸੂਬਾ ਸਰਕਾਰ ਵਲੋਂ ਸ਼ੁਰੂ ਕੀਤੇ ਗਏ ‘ਮਿਸ਼ਨ ਫ਼ਤਿਹ’ ਤਹਿਤ ਲੋਕਾਂ ਨੂੰ ਪਾਣੀ ਇਕੱਤਰ ਵਾਲੇ ਸਥਾਨਾਂ, ਕੂਲਰਾਂ ਅਤੇ ਫਾਲਤੂ ਚੀਜਾਂ ਦੀ ਸਾਫ਼ ਸਫ਼ਾਈ ਅਤੇ ਪਾਣੀ ਤੋਂ ਪੈਦਾ ਹੋਣ ਵਾਲੀਆਂ ਬਿਮਾਰੀਆਂ ਪ੍ਰਤੀ ਜਾਗਰੂਕ ਕਰਨ ਲਈ ਸਿਹਤ ਵਿਭਾਗ ਵਲੋਂ ਸ਼ਹਿਰ ਦੇ ਵੱਖ-ਵੱਖ ਖੇਤਰਾਂ ਵਿੱਚ ਜਾਗਰੂਕਤਾ ਮੁਹਿੰਮ ਚਲਾਈ ਗਈ। ਲਾਰਵਾ ਵਿਰੋਧੀ ਸੈਲ ਜਿਸ ਵਿੱਚ ਰਾਜ ਕੁਮਾਰ, ਸੰਜੀਵ ਕੁਮਾਰ, ਡੇਵਿਡ ਮਸੀਹ, ਅਮਿਤ ਕੁਮਾਰ, ਵਰਿੰਦਰ, ਵਿਕਰਮ, ਗੁਰਵਿੰਦਰ ਸਿੰਘ, ਜਸਵਿੰਦਰ ਸਿੰਘ, ਵਿਨੋਦ ਕੁਮਾਰ, ਰਾਮ ਮਿਲਨ, ਸ਼ੇਰ ਸਿੰਘ ਅਤੇ ਹੋਰ ਸ਼ਾਮਿਲ ਸਨ ਵਲੋਂ ਦੀਪ ਨਗਰ, ਗਾਂਧੀ ਕੈਂਪ, ਸਾਈਪੁਰ, ਗੋਪਾਲ ਨਗਰ, ਭੀਮ ਨਗਰ ਅਤੇ ਬੂਟਾ ਮੰਡੀ ਦੀ ਜਾਂਚ ਕੀਤੀ ਗਈ।
ਇਸ ਮੌਕੇ ਟੀਮ ਵਲੋਂ ਦੀਪ ਨਗਰ ਅਤੇ ਗੋਪਾਲ ਨਗਰ ਵਿੱਚ ਤਿੰਨ-ਤਿੰਨ, ਸਾਈਪੁਰ ਵਿੱਚ ਦੋ ਅਤੇ ਗਾਂਧੀ ਕੈਂਪ ਵਿਖੇ ਇਕ ਥਾਂ ਤੋਂ ਡੇਂਗੂ ਲਾਰਵਾ ਦੀ ਪਹਿਚਾਣ ਕੀਤੀ ਗਈ। ਟੀਮ ਵਲੋਂ 283 ਘਰਾਂ ਦਾ ਦੌਰਾ ਕਰਕੇ 104 ਕੂਲਰਾਂ ਤੇ 325 ਫਾਲਤੂ ਚੀਜਾਂ ਦੀ ਜਾਂਚ ਕੀਤੀ ਗਈ। ਇਸ ਮੌਕੇ ਡਾ.ਸਤੀਸ਼ ਕੁਮਾਰ ਨੇ ਲੋਕਾਂ ਨਾਲ ਨੂੰ ਦੱਸਿਆਕਿ ਜਾਂਚ ਦੌਰਾਨ ਟੀਮਾਂ ਵਲੋਂ ਲੋਕਾਂ ਨੂੰ ਮੱਛਰਾਂ ਵਲੋਂ ਡੇਂਗੂ ਲਾਰਵਾ ਪੈਦਾ ਕਰਨ ਵਾਲੇ ਸਥਾਨਾਂ ਬਾਰੇ ਜਾਗਰੂਕ ਕੀਤਾ ਜਾ ਰਿਹਾ ਹੈ ਜਿਸ ਨਾਲ ਡੇਂਗੂ,ਮਲੇਰੀਆ ਆਦਿ ਵਰਗੀਆਂ ਕਈ ਬਿਮਾਰੀਆਂ ਪੈਦਾ ਹੁੰਦੀਆਂ ਹਨ।
.jpg)








.jpg)
.jpeg)

.jpeg)

.jpeg)
