ਬੀਡੀਪੀਓ ਦਫ਼ਤਰ, ਮਹਿਤਪੁਰ ਵਿਖੇ ਲੱਗੇ ਰੋਜ਼ਗਾਰ ਮੇਲੇ ਵਿੱਚ 205 ਨੌਜਵਾਨਾਂ ਨੂੰ ਮਿਲਿਆ ਰੋਜ਼ਗਾਰ
ਜਲੰਧਰ, 20 ਸਤੰਬਰ - ਬਲਾਕ ਵਿਕਾਸ ਅਤੇ ਪੰਚਾਇਤ ਅਫ਼ਸਰ, ਮਹਿਤਪੁਰ ਦੇ ਦਫ਼ਤਰ ਵਿਖੇ ਲੱਗੇ ਰੋਜ਼ਗਾਰ ਮੇਲੇ ਵਿੱਚ 205 ਬੇਰੋਜ਼ਗਾਰ ਨੌਜਵਾਨਾਂ ਨੇ ਰੋਜ਼ਗਾਰ ਹਾਸਲ ਕਰਨ ਵਿੱਚ ਸਫਲਤਾ ਪ੍ਰਾਪਤ ਕੀਤੀ ਹੈ। ਇਸ ਸਬੰਧੀ ਵਿਸਥਾਰ ਨਾਲ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਨੇ ਦੱਸਿਆ ਕਿ ਰੋਜ਼ਗਾਰ ਮੇਲੇ ਵਿੱਚ ਜਿਥੇ 272 ਬੇਰੋਜ਼ਗਾਰ ਨੌਜਵਾਨਾਂ ਨੇ ਭਾਗ ਲਿਆ ਉਥੇ ਪੁਖਰਾਜ ਹੈਲਥ ਕੇਅਰ, ਨਾਰਾਇਨੀ ਹਰਬਲਜ਼, ਲਾਈਫ ਇੰਸ਼ੋਰੈਂਸ ਕੰਪਨੀ ਅਤੇ ਸਟਾਰ ਹੈਲਥ ਕੇਅਰ ਵਰਗੀਆਂ ਨਾਮੀ ਕੰਪਨੀਆਂ ਨੇ ਸ਼ਿਰਕਤ ਕੀਤੀ ਅਤੇ 205 ਬੇਰੋਜ਼ਗਾਰ ਨੌਜਵਾਨਾਂ ਦੀ ਰੋਜ਼ਗਾਰ ਲਈ ਚੋਣ ਕੀਤੀ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਅਜਿਹੇ ਰੋਜ਼ਗਾਰ ਮੇਲੇ ਪੂਰੇ ਸਤੰਬਰ ਮਹੀਨੇ ਲਗਾਏ ਜਾਣਗੇ,ਜਿਨ੍ਹਾਂ ਵਿੱਚ ਭਾਗ ਲੈਣ ਵਾਲੇ ਨੌਜਾਵਾਨਾਂ ਨੂੰ ਰੋਜ਼ਗਾਰ ਦੇ ਮੌਕੇ ਪ੍ਰਦਾਨ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਅਸਲ ਵਿੱਚ ਰੋਜ਼ਗਾਰ ਮੇਲੇ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਬੇਰੁਜ਼ਗਾਰ ਨੌਜਵਾਨਾਂ ਨੂੰ ਰੋਜ਼ੀ-ਰੋਟੀ ਮੁਹੱਈਆ ਕਰਵਾਉਣ ਦੀ ਨਿਵੇਕਲੀ ਪਹਿਲਕਦਮੀ ਹਨ।
ਉਨ੍ਹਾਂ ਦੱਸਿਆ ਕਿ ਰੋਜ਼ਗਾਰ ਮੇਲਿਆਂ ਦੌਰਾਨ ਕੋਰੋਨਾ ਵਾਇਰਸ ਦੇ ਮੱਦੇਨਜ਼ਰ ਸਰਕਾਰ ਵੱਲੋਂ ਜਾਰੀ ਸੁਰੱਖਿਆ ਮਾਪਦੰਡਾ ਦਾ ਖਾਸ ਖਿਆਲ ਰੱਖਿਆ ਜਾ ਰਿਹਾ ਹੈ, ਜਿਸ ਤਹਿਤ ਸੋਸ਼ਲ ਡਿਸਟੈਂਸਿੰਗ, ਮਾਸਕ ਪਹਿਨਣਾ ਅਤੇ ਹੱਥ ਧੋਣ ਵਰਗੀਆਂ ਸਾਵਧਾਨੀਆਂ ਵਰਤੀਆਂ ਜਾ ਰਹੀਆਂ ਹਨ। ਉਨ੍ਹਾਂ ਅੱਗੇ ਕਿਹਾ ਕਿ ਨੌਕਰੀਆਂ ਲਈ ਨੌਜਵਾਨਾਂ ਦੀ ਚੋਣ ਨਿਰਪੱਖ ਅਤੇ ਪਾਰਦਰਸ਼ੀ ਪ੍ਰਣਾਲੀ ਰਾਹੀਂ ਪੂਰੀ ਤਰ੍ਹਾਂ ਮੈਰਿਟ 'ਤੇ ਕੀਤੀ ਜਾ ਰਹੀ ਹੈ। ਡਿਪਟੀ ਕਮਿਸ਼ਨਰ ਨੇ ਇਹ ਜਾਣਕਾਰੀ ਵੀ ਦਿੱਤੀ ਕਿ 24 ਸਤੰਬਰ ਨੂੰ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਦੇ ਦਫਤਰ ਵਿਖੇ ਰੋਜ਼ਗਾਰ ਮੇਲਾ ਲਗਾਇਆ ਜਾਵੇਗਾ, ਜਿਸ ਵਿੱਚ ਨਾਮੀ ਕੰਪਨੀਆਂ ਭਾਗ ਲੈਣਗੀਆਂ ਤੇ ਬੇਰੋਜ਼ਗਾਰ ਨੌਜਵਾਨਾਂ ਨੂੰ ਰੋਜ਼ਗਾਰ ਦੇਣਗੀਆਂ। ਉਨ੍ਹਾਂ ਨੌਜਵਾਨਾਂ ਨੂੰ www.pgrkam.com 'ਤੇ ਰਜਿਸਟਰ ਕਰਨ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਨੌਜਵਾਨ ਵਧੇਰੇ ਜਾਣਕਾਰੀ ਲਈ 90569-20100 ‘ਤੇ ਵੀ ਸੰਪਰਕ ਕਰ ਸਕਦੇ ਹਨ।
.jpg)



.jpg)




.jpg)
.jpeg)

.jpeg)

.jpeg)
