ਕਮਿਸ਼ਨਰੇਟ ਪੁਲਿਸ ਵੱਲੋਂ ਪੰਜਾਬ ਵਿੱਚ ਨਾਜਾਇਜ਼ ਹਥਿਆਰਾਂ ਅਤੇ ਅਸਲੇ ਦੀ ਸਪਲਾਈ ਕਰਨ ਵਾਲੇ ਅੰਤਰਰਾਜੀ ਗੈਂਗ ਦੇ 7 ਮੈਂਬਰ ਗ੍ਰਿਫਤਾਰ
ਜਲੰਧਰ, 20 ਸਤੰਬਰ - ਕਮਿਸ਼ਨਰੇਟ ਪੁਲਿਸ ਨੇ ਨਾਜਾਇਜ਼ ਹਥਿਆਰਾਂ ਦੀ ਸਪਲਾਈ ਕਰਨ ਵਾਲੇ ਇਕ ਅੰਤਰਰਾਜੀ ਗੈਂਗ ਦਾ ਪਰਦਾਫਾਸ਼ ਕਰਦਿਆਂ ਸੱਤ ਮੈਂਬਰਾਂ ਨੂੰ ਗ੍ਰਿਫਤਾਰ ਕੀਤਾ ਹੈ, ਜਿਨ੍ਹਾਂ ਤੋਂ .32 ਬੋਰ ਦੀਆਂ 12 ਨਾਜਾਇਜ਼ ਪਿਸਤੌਲਾਂ ਅਤੇ 15 ਜ਼ਿੰਦਾ ਕਾਰਤੂਸ ਬਰਾਮਦ ਕੀਤੇ ਹਨ। ਇਹ ਸਾਰੇ ਮੈਂਬਰ ਪੰਜਾਬ ਦੇ ਵੱਖ-ਵੱਖ ਸ਼ਹਿਰਾਂ ਤੋਂ ਨਾਜਾਇਜ਼ ਹਥਿਆਰਾਂ ਦੀ ਸਪਲਾਈ ਦਾ ਕਾਰੋਬਾਰ ਚਲਾ ਰਹੇ ਸਨ। ਗ੍ਰਿਫਤਾਰ ਮੁਲਜ਼ਮਾਂ ਦੀ ਪਛਾਣ ਸੂਰਜ, ਵਿਜੇ ਕੁਮਾਰ, ਜੋਬਨਜੀਤ ਸਿੰਘ, ਸਾਹਿਲ ਸੈਣੀ, ਅੰਮ੍ਰਿਤਪਾਲ ਸਿੰਘ, ਕੇਸ਼ਨ ਖੇੜਾ ਅਤੇ ਹਰਮਨਦੀਪ ਸਿੰਘ ਵਜੋਂ ਹੋਈ ਹੈ। ਗੈਂਗ ਸਬੰਧੀ ਵਿਸਥਾਰ ਨਾਲ ਜਾਣਕਾਰੀ ਦਿੰਦਿਆਂ ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ 9 ਸਤੰਬਰ ਨੂੰ ਪੁਲਿਸ ਵਿਭਾਗ ਨੂੰ ਸਥਾਨਕ ਗਲੋਬਲ ਹਸਪਤਾਲ ਤੋਂ ਪੀਲੀਭੀਤ ਉਤਰ ਪ੍ਰਦੇਸ਼ ਦੇ ਰਹਿਣ ਵਾਲੇ ਅਭਿਨਵ ਮਿਸ਼ਰਾ ਦੇ ਗੋਲੀ ਲੱਗਣ ਨਾਲ ਜ਼ਖਮੀ ਹੋਣ ਦੀ ਸੂਚਨਾ ਪ੍ਰਾਪਤ ਹੋਈ ਸੀ, ਜਿਸ 'ਤੇ ਬਸਤੀ ਬਾਵਾ ਖੇਲ ਦੀ ਪੁਲਿਸ ਨੇ ਮੌਕੇ 'ਤੇ ਪਹੁੰਚ ਤੇ ਜਾਂਚ ਸ਼ੁਰੂ ਕੀਤੀ। ਪੁਲਿਸ ਕਮਿਸ਼ਨਰ ਨੇ ਦੱਸਿਆ ਕਿ ਜਾਂਚ ਵਿੱਚ ਇਹ ਸਾਹਮਣੇ ਆਇਆ ਕਿ ਸੂਰਜ ਨੇ ਨਾਜਾਇਜ਼ ਹਥਿਆਰਾਂ ਦੀ ਵਰਤੋਂ ਕਰਦਿਆਂ ਅਭਿਨਵ 'ਤੇ ਗੋਲੀਆਂ ਚਲਾਈਆਂ ਸਨ ਕਿਉਂਕਿ ਉਸ ਨੂੰ ਸੂਰਜ 'ਤੇ ਪਰਿਵਾਰ ਦੀਆਂ ਔਰਤਾਂ 'ਤੇ ਮਾੜੀ ਨਜ਼ਰ ਰੱਖਣ ਦਾ ਸ਼ੱਕ ਸੀ।
ਉਨ੍ਹਾਂ ਦੱਸਿਆ ਕਿ ਇਸ ਸੁਰਾਗ ਦਾ ਪਿੱਛਾ ਕਰਦਿਆਂ ਪੁਲਿਸ ਨੇ ਸੂਰਜ ਨੂੰ ਕਾਬੂ ਕੀਤਾ ਅਤੇ ਪੁੱਛਗਿੱਛ ਸ਼ੁਰੂ ਕੀਤੀ। ਇਸ ਤੋਂ ਬਾਅਦ ਉਸ ਤੋਂ ਨਾਜਾਇਜ਼ ਹਥਿਆਰਾਂ ਬਾਰੇ ਪੁੱਛ-ਪੜਤਾਲ ਕੀਤੀ, ਜਿਸ ਵਿੱਚ ਪਤਾ ਲੱਗਿਆ ਕਿ ਉਹ ਅਭਿਨਵ ਨਾਲ ਮਿਲ ਕੇ ਪੰਜਾਬ ਵਿੱਚ ਨਾਜਾਇਜ਼ ਹਥਿਆਰਾਂ ਤੇ ਅਸਲੇ ਦੀ ਸਪਲਾਈ ਦਾ ਕੰਮ ਕਰਦਾ ਹੈ। ਇਹ ਹਥਿਆਰ ਉਹ ਮੱਧ ਪ੍ਰਦੇਸ਼ ਦੇ ਇੰਦੌਰ ਤੋਂ ਲੈ ਕੇ ਪੰਜਾਬ ਵਿੱਚ ਪਿਛਲੇ ਕੁਝ ਸਮੇਂ ਤੋਂ ਸਪਲਾਈ ਕਰ ਰਿਹਾ ਸੀ। ਉਹ ਹੁਣ ਤੱਕ ਕਈ ਲੋਕਾਂ ਨੂੰ ਹਥਿਆਰ ਮੁਹੱਈਆ ਕਰਵਾ ਚੁੱਕਾ ਹੈ।
ਉਨ੍ਹਾਂ ਦੱਸਿਆ ਕਿ ਸੂਰਜ ਹਿਰਾਸਤ ਵਿੱਚ ਹੈ ਅਭਿਨਵ ਦਾ ਇਲਾਜ ਚੱਲ ਰਿਹਾ ਹੈ ਹਾਲਾਂਕਿ ਬਾਕੀ ਮੁਲਜ਼ਮਾਂ ਨੂੰ ਜੁਡੀਸ਼ੀਅਲ ਹਿਰਾਸਤ ਵਿੱਚ ਭੇਜ ਦਿੱਤਾ ਗਿਆ ਹੈ। ਸੀਨੀਅਰ ਅਧਿਕਾਰੀਆਂ ਵੱਲੋਂ ਸੂਰਜ ਤੋਂ ਹੋਰ ਪੱਛਗਿੱਛ ਜਾਰੀ ਹੈ, ਜਿਸ ਵੱਚ ਹੋਰ ਖੁਲਾਸੇ ਹੋਣ ਦੀ ਸੰਭਾਵਨਾ ਹੈ। ਪੁਲਿਸ ਕਮਿਸ਼ਨਰ ਨੇ ਦੱਸਿਆ ਕਿ ਅਭਿਨਵ ਦੀ ਹਾਲਤ ਸੁਧਰਨ ਤੋਂ ਬਾਅਦ ਉਸ ਨੂੰ ਗ੍ਰਿਫਤਾਰ ਕੀਤਾ ਜਾਵੇਗਾ ਅਤੇ ਪੁੱਛ-ਪੜਤਾਲ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਇਸ ਮਾਮਲੇ ਵਿੱਚ ਸ਼ਾਨਦਾਰ ਕਾਰਗੁਜ਼ਾਰੀ ਦਾ ਪ੍ਰਦਰਸ਼ਨ ਕਰਨ ਵਾਲੀ ਸੀਆਈਏ ਟੀਮ ਅਤੇ ਉਨ੍ਹਾਂ ਦੇ ਇੰਚਾਰਜ ਦੇ ਨਾਮ ਦੀ ਸਿਫਾਰਸ਼ ਡੀਜੀਪੀ ਸਪੈਸ਼ਲ ਡਿਸਕ ਲਈ ਲਈ ਕੀਤੀ ਜਾਵੇਗੀ। ਪੁਲਿਸ ਨੇ ਇਸ ਮਾਮਲੇ ਵਿੱਚ ਆਈਪੀਸੀ ਦੀ ਧਾਰਾ 307, 188 ਅਤੇ 25-54-59 ਆਰਮਜ਼ ਐਕਟ, ਐਪੀਡੈਮਿਕ ਡਿਸੀਜ਼ ਐਕਟ ਦੀ ਧਾਰਾ 3 ਤੇ ਡਿਜ਼ਾਸਟਰ ਮੈਨੇਜਮੈਂਟ ਐਕਟ ਦੀ ਧਾਰਾ 51 ਤਹਿਤ ਕੇਸ ਦਰਜ ਲਿਆ ਹੈ।
.jpg)








.jpg)
.jpeg)

.jpeg)

.jpeg)
