12 ਕੰਨਟੇਨਮੈਂਟ ਜ਼ੋਨਾਂ ਅਤੇ ਇਸ ਦੇ ਨਾਲ ਲੱਗਦੇ ਖੇਤਰਾਂ ’ਚ ਕੋਈ ਗਤੀਵਿਧੀ ਨਹੀਂ ਹੋਵੇਗੀ- ਡਿਪਟੀ ਕਮਿਸ਼ਨਰ ਅਤੇ ਪੁਲਿਸ ਕਮਿਸ਼ਨਰ

12 ਕੰਨਟੇਨਮੈਂਟ ਜ਼ੋਨਾਂ ਅਤੇ ਇਸ ਦੇ ਨਾਲ ਲੱਗਦੇ ਖੇਤਰਾਂ ’ਚ ਕੋਈ ਗਤੀਵਿਧੀ ਨਹੀਂ ਹੋਵੇਗੀ- ਡਿਪਟੀ ਕਮਿਸ਼ਨਰ ਅਤੇ ਪੁਲਿਸ ਕਮਿਸ਼ਨਰ

ਜਲੰਧਰ, 21 ਅਪ੍ਰੈਲ (ਸੰਦੀਪ) - ਡਿਪਟੀ ਕਮਿਸ਼ਨਰ ਜਲੰਧਰ ਸ੍ਰੀ ਵਰਿੰਦਰ ਕੁਮਾਰ ਸ਼ਰਮਾ ਅਤੇ ਪੁਲਿਸ ਕਮਿਸ਼ਨਰ ਸ੍ਰੀ ਗੁਰਪ੍ਰੀਤ ਸਿੰਘ ਭੁੱਲਰ ਨੇ ਕਿਹਾ ਕਿ ਜਲੰਘਰ ਦੇ ਕੰਨਟੇਨਮੈਂਟ ਖੇਤਰਾਂ ਨੂੰ ਪੂਰੀ ਤਰ੍ਹਾਂ ਸੀਲ ਕਰ ਦਿੱਤਾ ਗਿਆ ਹੈ ਅਤੇ ਕਿਸੇ ਵੀ ਬਾਹਰੀ ਵਿਅਕਤੀ ਨੂੰ ਇਨਾਂ ਖੇਤਰਾਂ ਵਿੱਚ ਆਉਣ ਦੀ ਆਗਿਆ ਨਹੀਂ ਦਿੱਤੀ ਜਾਵੇਗੀ।
                             ਡਿਪਟੀ ਕਮਿਸ਼ਨਰ ਅਤੇ ਪੁਲਿਸ ਕਮਿਸ਼ਨਰ ਜਿਨਾਂ ਵਲੋਂ ਸੁਰੱਖਿਆ ਬਲਾਂ ਨਾਲ ਸ਼ਹਿਰਦੇ ਵੱਖ ਵੱਖ ਖੇਤਰਾਂ ਵਿੱਚ ਫਲੈਗ ਮਾਰਚ ਕੱਢਿਆ ਗਿਆ ਨੇ ਦੱਸਿਆ ਕਿ ਸ਼ਹਿਰ ਦੇ ਕੰਨਟੈਨਮੈਂਟ ਜੋਨਾਂ ਆਨੰਦ ਨਗਰ, ਰਾਜਾ ਗਾਰਡਨ, ਰਵਿਦਾਸ ਨਗਰ, ਮਿੱਠਾ ਬਜ਼ਾਰ, ਨੀਲਾ ਮਹਿਲ, ਪੁਰਾਣੀ ਸਬਜ਼ੀ ਮੰਡੀ, ਨਰਾਇਣ ਨਗਰ, ਜੱਟ ਪੁਰਾ, ਬਸਤੀ ਸ਼ੇਖ, ਬਾਲਮੀਕਿ ਮੁਹੱਲਾ,ਮਖਦੂਮਪੁਰਾ ਅਤੇ ਨਿਜ਼ਾਤਮ ਨਗਰ ਅਤੇ ਇਸ ਦੇ ਕੁਝ ਨਾਲ ਲੱਗਦੇ ਖੇਤਰਾਂ ਨੂੰ ਪੂਰੀ ਤਰ੍ਹਾਂ ਸੀਲ ਕਰ ਦਿੱਤਾ ਗਿਆ ਹੈ।
                             ਉਨ੍ਹਾਂ ਕਿਹਾ ਕਿ ਕੋਰੋਨਾ ਵਾਇਰਸ ਨੂੰ ਫੈਲਣ ਤੋਂ ਰੋਕਣ ਲਈ ਇਹ ਕਦਮ ਉਠਾਇਆ ਗਿਆ ਹੈ। ਦੋਵਾਂ ਅਧਿਕਾਰੀਆਂ ਨੇ ਕਿਹਾ ਕਿ ਇਨਾਂ ਕੰਨਟੇਨਮੈਂਟ ਜੋਨਾਂ ਵਿੱਚ ਕਿਸੇ ਨੂੰ ਵੀ ਜਾਣ ਤੋਂ ਰੋਕਣ ਲਈ ਪੂਰੀ ਚੌਕਸੀ ਵਰਤੀ ਜਾ ਰਹੀ ਹੈ।
                             ਇਸ ਤੋਂ ਇਲਾਵਾ ਡਿਪਟੀ ਕਮਿਸ਼ਨਰ ਅਤੇ ਪੁਲਿਸ ਕਮਿਸ਼ਨਰ ਵਲੋਂ ਬੀ.ਐਮ.ਸੀ.ਚੌਕ, ਗੁਰੂ ਨਾਨਕ ਮਿਸ਼ਨ ਚੌਕ, ਡਾ.ਬੀ.ਆਰ.ਅੰਬੇਦਕਰ ਚੌਕ, ਗੁਰੂ ਰਵਿਦਾਸ ਚੌਕ, ਮਾਡਲ ਹਾਊਸ, ਬਸਤੀ ਸ਼ੇਖ, ਵੀਰ ਬਬਰੀਕ ਚੌਕ, ਬਾਬੂ ਜਗਜੀਵਨ ਰਾਮ ਚੌਕ, ਸ਼ਾਸ਼ਤਰੀ ਨਗਰ ਚੌਕ, ਬਸਤੀ ਬਾਵਾ ਖੇਲ ਕੈਨਾਲ ਬ੍ਰਿਜ, ਕਪੂਰਥਲਾ ਚੌਕ, ਚਿਕ-ਚਿਕ ਚੌਕ, ਫੁੱਟਬਾਲ ਚੌਕ ਅਤੇ ਹੋਰਨਾਂ ਖੇਤਰਾਂ ਵਿੱਚ ਫਲੈਗ ਮਾਰਚ ਕੱਢਿਆ ਗਿਆ।
                                      ਡਿਪਟੀ ਕਮਿਸ਼ਨਰ ਅਤੇ ਪੁਲਿਸ ਕਮਿਸ਼ਨਰ ਨੇ ਦੱਸਿਆ ਕਿ ਫਲੈਗ ਮਾਰਚ ਕੱਢਣ ਦਾ ਮੰਤਵ ਸ਼ਹਿਰ ਵਾਸੀਆਂ ਵਿੱਚ ਸੁਰੱਖਿਆਂ ਦੀ ਭਾਵਨਾ ਨੂੰ ਮਜ਼ਬੂਤ ਕਰਨ ਦੇ ਨਾਲ-ਨਾਲ ਨਾਕਿਆਂ ਉਪਰ 24&7 ਸੇਵਾਵਾਂ ਨਿਭਾ ਰਹੇ ਪੁਲਿਸ ਕਰਮੀਆਂ ਦੇ ਮਨੋਬਲ ਨੂੰ ਉਚੱਾ ਚੁੱਕਣਾ ਹੈ।  ਉਨ੍ਹਾਂ ਕਿਹਾ ਕਿ ਕਰਫ਼ਿਊ ਕੋਰੋਨਾ ਵਾਇਰਸ ਮਹਾਂਮਾਰੀ ਨੂੰ ਫੈਲਣ ਤੋਂ ਰੋਕਣ ਲਈ ਲਗਾਇਆ ਗਿਆ ਹੈ ਅਤੇ ਜ਼ਿਲ੍ਹਾ ਪ੍ਰਸ਼ਾਸਨ ਕਰਫ਼ਿਊ ਦੀ ਸਹੀ ਢੰਗ ਨਾਲ ਪਾਲਣਾ ਕਰਵਾਉਣ ਲਈ ਪਾਬੰਦ ਹੈ।
                             ਉਨ੍ਹਾਂ ਕਰਫ਼ਿਊ ਦੌਰਾਨ ਬਿਨਾਂ ਵਜ੍ਹਾ ਇੱਧਰ-ਉੱਧਰ ਘੁੰਮਣ ਵਾਲੇ ਲੋਕਾਂ ਨੂੰ ਤਾੜਨਾ ਕਰਦੇ ਕਿਹਾ ਕਿ ਉਨ੍ਹਾਂ ਨਾਲ ਸ਼ਖਤੀ ਨਾਲ ਨਜਿੱਠਿਆ ਜਾਵੇਗਾ। ਉਨ੍ਹਾਂ ਲੋਕਾਂ ਨੂੰ ਇਹ ਵੀ ਅਪੀਲ ਕੀਤੀ ਕਿ ਅਪਣੀ ਅਤੇ ਪਰਿਵਾਰ ਦੀ ਸੁਰੱਖਿਆ ਲਈ ਘਰਾਂ ਵਿੱਚ ਰਿਹਾ ਜਾਵੇ।

super visa