2400 ਪ੍ਰਵਾਸੀਆਂ ਦੋ ਸ਼੍ਰਮਿਕ ਰੇਲ ਗੱਡੀਆਂ ਰਾਹੀਂ ਅਪਣੇ ਘਰਾਂ ਨੂੰ ਵਾਪਿਸ ਗਏ
ਜਲੰਧਰ, 12 ਮਈ (ਸੰਦੀਪ) – ਦੋ ਹੋਰ ਸ਼੍ਰਮਿਕ ਰੇਲ ਗੱਡੀਆਂ ਅੱਜ 2400 ਪ੍ਰਵਾਸੀਆਂ ਨੂੰ ਲੈ ਕੇ ਗਾਇਆ (ਬਿਹਾਰ ਅਤੇ ਗੋਰਖਪੁਰ) ਮੱਧ ਪ੍ਰਦੇਸ਼ ਲਈ ਜਲੰਧਰ ਸ਼ਹਿਰ ਦੇ ਰੇਲਵੇ ਸਟੇਸ਼ਨ ਤੋਂ ਰਵਾਨਾ ਹੋਈਆਂ ਅਤੇ ਇਨ੍ਹਾਂ ਰੇਲ ਗੱਡੀਆਂ ਰਾਹੀਂ ਪ੍ਰਵਾਸੀਆਂ ਲਈ ਮੁਫ਼ਤ ਸਫ਼ਰ ਦੀ ਸਹੂਲਤ ਨੂੰ ਯਕੀਨੀ ਬਣਾਉਣ ਲਈ ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਪੰਜਾਬ ਦੀ ਅਗਵਾਈ ਵਾਲੀ ਸੂਬਾ ਸਰਕਾਰ ਵਲੋਂ 7.26 ਲੱਖ ਰੁਪਏ ਅਤੇ 6.24 ਲੱਖ ਰੁਪਏ ਖ਼ਰਚ ਕੀਤੇ ਗਏ।
ਡਿਪਟੀ ਕਮਿਸ਼ਨਰ ਪੁਲਿਸ ਜਲੰਧਰ ਸ੍ਰੀ ਬਲਕਾਰ ਸਿੰਘ ਅਤੇ ਉਪ ਮੰਡਲ ਮੈਜਿਸਟਰੇਟ ਸ੍ਰੀ ਰਾਹੁਲ ਸਿੰਧੂ ਦੀ ਦੇਖ ਰੇਖ ਵਿੱਚ 22ਵੀਂ ਸ਼੍ਰਮਿਕ ਐਕਸਪ੍ਰੈਸ ਰੇਲ ਗੱਡੀ ਸਵੇਰੇ 8 ਵਜੇ ਗਾਇਆ (ਬਿਹਾਰ) ਅਤੇ 23ਵੀਂ ਸ਼੍ਰਮਿਕ ਐਕਸਪ੍ਰੈਸ ਰੇਲ ਗੱਡੀ ਗੋਰਖਪੁਰ (ਮੱਧ ਪ੍ਰਦੇਸ਼) ਲਈ ਸਵੇਰੇ 10 ਜਲੰਧਰ ਸ਼ਹਿਰ ਦੇ ਰੇਲਵੇ ਸਟੇਸ਼ਨ ਤੋਂ ਰਵਾਨਾਂ ਹੋਈਆਂ ਅਤੇ ਇਨ੍ਹਾਂ ਰੇਲ ਗੱਡੀਆਂ ਰਾਹੀਂ ਕੈਪਟਨ ਸਰਕਾਰ ਵਲੋਂ ਪ੍ਰਵਾਸੀਆਂ ਲਈ ਮੁਫ਼ਤ ਸਫ਼ਰ ਨੂੰ ਯਕੀਨੀ ਬਣਾਉਣ ਲਈ 13.50 ਲੱਖ ਰੁਪਏ ਖ਼ਰਚ ਕੀਤੇ ਗਏ। ਡਿਪਟੀ ਕਮਿਸ਼ਨਰ ਪੁਲਿਸ ਅਤੇ ਉਪ ਮੰਡਲ ਮੈਜਿਸਟਰੇਟ ਨੇ ਦੱਸਿਆ ਕਿ ਕੇਵਲ ਉਹੀ ਹੀ ਪ੍ਰਵਾਸੀ ਜਿਨਾਂ ਨੇ ਪੰਜਾਬ ਸਰਕਾਰ ਦੇ ਪੋਰਟਲ ’ਤੇ ਰਜਿਸਟਰੇਸ਼ਨ ਕਰਵਾਈ ਹੈ ਨੂੰ ਰੇਲ ਗੱਡੀਆਂ ਰਾਹੀਂ ਅਪਣੀ ਮੰਜ਼ਿਲ ਵੱਲ ਜਾਣ ਲਈ ਮੁਫ਼ਤ ਸਫ਼ਰ ਦੀ ਸਹੂਲਤ ਮੁਹੱਈਆ ਕਰਵਾਈ ਜਾ ਰਹੀ ਹੈ।
ਇਸ ਨੇਕ ਕਾਜ ਦੇ ਹਿੱਸੇ ਵਜੋਂ ਪ੍ਰਵਾਸੀਆਂ ਨੂੰ ਜਿਨ੍ਹਾਂ ਨੇ ਰੇਲ ਗੱਡੀਆਂ ਰਾਹੀਂ ਵਾਪਿਸ ਜਾਣਾ ਹੈ ਨੂੰ ਵੱਖ-ਵੱਖ ਸਥਾਨਾਂ ਤੋਂ ਪੰਜਾਬ ਰੋਡਵੇਜ਼ ਦੀਆਂ ਬੱਸਾਂ ਰਾਹੀਂ ਸ਼ਹਿਰ ਦੇ ਰੇਲਵੇ ਸਟੇਸ਼ਨ ’ਤੇ ਮੁਫ਼ਤ ਲਿਆਂਦਾ ਗਿਆ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਡਿਪਟੀ ਕਮਿਸ਼ਨਰ ਜਲੰਧਰ ਸ੍ਰੀ ਵਰਿੰਦਰ ਕੁਮਾਰ ਸ਼ਰਮਾ ਅਤੇ ਪੁਲਿਸ ਕਮਿਸ਼ਨਰ ਸ੍ਰੀ ਗੁਰਪੀ੍ਰਤ ਸਿੰਘ ਭੁੱਲਰ ਦੀ ਅਗਵਾਈ ਵਿੱਚ ਪ੍ਰਵਾਸੀਆਂ ਨੂੰ ਰੇਲ ਗੱਡੀਆਂ ਵਿੱਚ ਚੜ੍ਹਾਉਣ ਲਈ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਰੇਲ ਗੱਡੀਆਂ ਵਿੱਚ ਚੜ੍ਹਨ ਤੋਂ ਪਹਿਲਾਂ ਪ੍ਰਵਾਸੀਆਂ ਦੀ ਸਿਹਤ ਵਿਭਾਗ ਵਲੋਂ ਸਿਹਤ ਜਾਂਚ ਕੀਤੀ ਜਾਰਹੀ ਹੈ।
ਡਿਪਟੀ ਕਮਿਸ਼ਨਰ ਪੁਲਿਸ ਅਤੇ ਉਪ ਮੰਡਲ ਮੈਜਿਸਟਰੇਟ ਨੇ ਅੱਗੇ ਦੱਸਿਆ ਕਿ ਰੇਲ ਗੱਡੀਆਂ ਵਿੱਚ ਪ੍ਰਵਾਸੀ ਕਾਮਿਆਂ ਨੂੰ ਚੜਾਉਣ ਤੋਂ ਪਹਿਲਾਂ ਸਮਾਜਿਕ ਦੂਰੀ ਦੇ ਨਿਯਮ ਦੀ ਵੀ ਸ਼ਖਤੀ ਨਾਲ ਪਾਲਣਾ ਕੀਤੀ ਜਾ ਰਹੀ ਹੈ ਅਤੇ ਉਨਾਂ ਨੂੰ ਜ਼ਿਲ੍ਹਾ ਪ੍ਰਸ਼ਾਸਨ ਦੇ ਵਲੰਟੀਅਰਾਂ ਵਲੋਂ ਭੋਜਨ, ਪਾਣੀ ਅਤੇ ਹੋਰ ਜਰੂਰੀ ਚੀਜ਼ਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਜ਼ਿਕਰਯੋਗ ਹੈ ਕਿ ਇਹ ਨੇਕ ਉਪਰਾਲਾ ਸੂਬਾ ਸਰਕਾਰ ਵਲੋਂ ਜੋ ਪ੍ਰਵਾਸੀ ਕਾਮੇ ਅਪਣੇ ਘਰਾਂ ਨੂੰ ਜਾਣ ਦੇ ਚਾਹਵਾਨ ਹਨ ਨੂੰ ਬਿਨਾਂ ਕਿਸੇ ਪਰੇਸ਼ਾਨੀ ਦੇ ਮੁਫ਼ਤ ਸਫ਼ਰ ਰਾਹੀਂ ਭੇਜਣ ਲਈ ਕੀਤਾ ਗਿਆ ਹੈ।
.jpg)








.jpg)
.jpeg)

.jpeg)

.jpeg)
