ਮਾਸਕ ਨਾ ਪਹਿਨਣ ਵਾਲੇ 2266 ਲੋਕਾਂ ਪਾਸੋਂ 5.08 ਲੱਖ ਜੁਰਮਾਨਾ ਵਸੂਲਿਆ

ਮਾਸਕ ਨਾ ਪਹਿਨਣ ਵਾਲੇ 2266 ਲੋਕਾਂ ਪਾਸੋਂ 5.08 ਲੱਖ ਜੁਰਮਾਨਾ ਵਸੂਲਿਆ

ਜਲੰਧਰ 31 ਮਈ (ਇੰਦਰਜੀਤ ਚੰਦੜ੍ਹ) - ਜ਼ਿਲ੍ਹੇ ਮਾਸਕ ਨਾ ਪਹਿਨਣ ਵਾਲਿਆਂ ਖਿਲਾਫ਼ ਮੁਹਿੰਮ ਨੂੰ ਜਾਰੀ ਰੱਖਦਿਆਂ ਜਲੰਧਰ ਕਮਿਸ਼ਨਰੇਟ ਪੁਲਿਸ ਵਲੋਂ ਹੁਣ ਤੱਕ 2266 ਲੋਕਾਂ ਦੇ ਚਲਾਨ ਕਰਕੇ ਉਨਾਂ ਪਾਸੋਂ 5.08 ਲੱਖ ਰੁਪਏ ਦਾ ਜ਼ੁਰਮਾਨਾ ਵਸੂਲਿਆ ਗਿਆ ਹੈ।
                             ਇਸ ਸਬੰਧੀ ਪੁਲਿਸ ਕਮਿਸ਼ਨਰ ਜਲੰਧਰ ਸ੍ਰੀ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਹੋਮ ਕੁਆਰੰਟੀਨ ਦੇ ਨਿਯਮਾਂ ਦੀ ਉਲੰਘਣਾ ਕਰਨ ’ਤੇ 1000 ਰੁਪਏ ਜੁਰਮਾਨਾ ਲਗਾਇਆ ਜਾਵੇਗਾ । ਉਨ੍ਹਾਂ ਦੱਸਿਆ ਕਿ ਜਨਤਕ ਥਾਵਾਂ ’ਤੇ ਥੁੱਕਣ ਬਦਲੇ 229 ਵਿਅਕਤੀਆਂ ਨੂੰ 23300 ਰੁਪਏ ਜਾ ਜੁਰਮਾਨਾ ਕੀਤਾ ਗਿਆ ਹੈ।
                             ਉਨ੍ਹਾਂ ਦੱਸਿਆ ਕਿ ਇਸੇ ਤਰ੍ਹਾਂ ਕਮਿਸ਼ਨਰੇਟ ਪੁਲਿਸ ਵਲੋਂ ਅੱਜ ਐਤਵਾਰ ਨੂੰ 265 ਟਰੈਫਿਕ ਚਲਾਨ ਕਰਕੇ 9 ਵਾਹਨਾਂ ਨੂੰ ਜਬਤ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਸੇ ਤਰ੍ਹਾਂ ਅੱਜ ਮਾਸਕ ਨਾ ਪਹਿਨਣ ਵਾਲੇ 161 ਲੋਕਾਂ ਨੂੰ 63700 ਰੁਪਏ ਦਾ ਜੁਰਮਾਨਾ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਮੁਹਿੰਮ ਨੂੰ ਆਉਣ ਵਾਲੇ ਦਿਨਾਂ ਵਿੱਚ ਵੀ ਜਾਰੀ ਰੱਖਿਆ ਜਾਵੇਗਾ ਤੇ ਉਲੰਘਣਾ ਕਰਨ ਵਾਲਿਆਂ ਖਿਲਾਫ਼ ਸ਼ਖਤ ਕਾਰਵਾਈ ਕੀਤੀ ਜਾਵੇਗੀ।
                             ਉਨ੍ਹਾਂ ਅੱਗੇ ਦੱਸਿਆ ਕਿ ਜਲੰਧਰ ਕਮਿਸ਼ਨਰੇਟ ਪੁਲਿਸ ਵਲੋਂ 23 ਮਾਰਚ ਤੋਂ ਲੈ ਕੇ ਹੁਣ ਤੱਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਦੇ 27281 ਟਰੈਫਿਕ ਚਲਾਨ ਕਰਕੇ 1853 ਵਾਹਨਾਂ ਨੂੰ ਜਬਤ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਹੁਣ ਤੱਕ 986 ਐਫ.ਆਈ.ਆਰ.ਦਰਜ ਕਰਕੇ 1228 ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।
                             ਉਨ੍ਹਾਂ ਕਿਹਾ ਕਿ ਲੋਕਾਂ ਨੂੰ ਕੋਰੋਨਾ ਵਾਇਰਸ ਮਹਾਂਮਾਰੀ ਨੂੰ ਫੈਲਣ ਤੋਂ ਰੋਕਣ ਲਈ ਮਹੱਤਵਪੂਰਨ ਭੂਮਿਕਾ ਨਿਭਾਉਣੀ ਹੋੇਵੇਗੀ। ਉਨ੍ਹਾਂ ਕਿਹਾ ਕਿ ਇਹ ਲੋਕਾਂ ਦੀ ਸਮਾਜਿਕ ਜਿੰਮੇਵਾਰੀ ਬਣਦੀ ਹੈ ਕਿ ਸੂਬਾ ਸਰਕਾਰ ਵਲੋਂ ਕੋਵਿਡ-19 ਸਬੰਧੀ ਜਾਰੀ ਹਦਾਇਤਾਂ ਦੀ ਪਾਲਣਾ ਨੂੰ ਯਕੀਨੀ ਬਣਾਉਣ।

super visa