ਪ੍ਰਧਾਨ ਮੰਤਰੀ ਗਰੀਬ ਕਲਿਆਣ ਅੰਨ ਯੋਜਨਾ ਤਹਿਤ 2871.75 ਕੁਇੰਟਲ ਕਣਕ ਅਤੇ 168.48 ਕੁਇੰਟਲ ਦਾਲ ਮੁਫ਼ਤ ਤਕਸੀਮ

ਪ੍ਰਧਾਨ ਮੰਤਰੀ ਗਰੀਬ ਕਲਿਆਣ ਅੰਨ ਯੋਜਨਾ ਤਹਿਤ 2871.75 ਕੁਇੰਟਲ ਕਣਕ ਅਤੇ 168.48 ਕੁਇੰਟਲ ਦਾਲ ਮੁਫ਼ਤ ਤਕਸੀਮ

ਜਲੰਧਰ 31 ਮਈ (ਇੰਦਰਜੀਤ ਚੰਦੜ੍ਹ) - ਲੋੜਵੰਦ ਲੋਕਾਂ ਨੂੰ ਮੁਫ਼ਤ ਕਣਕ ਅਤੇ ਦਾਲ ਮੁਹੱਈਆ ਕਰਵਾਉਣ ਦੀ ਵਚਨਬੱਧਤਾ ਤਹਿਤ ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਪੰਜਾਬ ਦੀ ਅਗਵਾਈ ਵਾਲੀ ਸੂਬਾ ਸਰਕਰ ਵਲੋਂ ਲੋੜਵੰਦ ਲੋਕਾਂ ਨੂੰ ਮੁਫ਼ਤ 2871.75 ਕੁਇੰਟਲ ਕਣਕ ਅਤੇ 168.48 ਕੁਇੰਟਲ ਦਾਲ ਪ੍ਰਧਾਨ ਮੰਤਰੀ ਗਰੀਬ ਕਲਿਆਣ ਅੰਨ ਯੋਜਨਾ ਤਹਿਤ ਮੁਹੱਈਆ ਕਰਵਾਈ ਗਈ।
                        ਜ਼ਿਲ੍ਹਾ ਖ਼ੁਰਾਕ ਤੇ ਸਪਲਾਈ ਕੰਟਰੋਲਰ ਸ੍ਰੀ ਨਰਿੰਦਰ ਸਿੰਘ ਨੇ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਅਤੇ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਪੰਜਾਬ ਦੀਆਂ ਹਦਾਇਤਾਂ ’ਤੇ ਅੱਜ ਪ੍ਰਧਾਨ ਮੰਤਰੀ ਗਰੀਬ ਕਲਿਆਣ ਅੰਨ ਯੋਜਨਾ ਤਹਿਤ ਜ਼ਿਲ੍ਹੇ ਦੇ ਵੱਖ ਵੱਖ ਖੇਤਰਾਂ ਵਿੱਚ 19145 ਯੋਗ ਲਾਭਪਾਤਰੀਆਂ ਨੂੰ ਮੁਫ਼ਤ ਕਣਕ ਅਤੇ ਦਾਲ ਵੰਡੀ ਗਈ।
                        ਉਨ੍ਹਾਂ ਕਿਹਾ ਕਿ ਸੂਬੇ ਵਿੱਚ ਕੋਵਿਡ-19 ਦੇ ਮੱਦੇਨਜ਼ਰ ਰਾਜ ਸਰਕਾਰ ਵਲੋਂ ਪ੍ਰਧਾਨ ਮੰਤਰੀ ਗਰੀਬ ਕਲਿਆਣ ਅੰਨ ਯੋਜਨਾ ਤਹਿਤ ਮੁਫ਼ਤ ਕਣਕ ਅਤੇ ਦਾਲ ਯੋਗ ਲਾਭਪਾਤਰੀਆਂ ਨੂੰ ਵੰਡੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਸਰਕਾਰ ਵਲੋਂ ਹਰ ਯੋਗ ਲਾਭਪਾਤਰੀ ਨੂੰ 5 ਕਿਲੋ ਮੁਫ਼ਤ ਕਣਕ ਅਤੇ 1 ਕਿਲੋ ਮੁਫ਼ਤ ਦਾਲ ਇਕ ਮਹੀਨੇ ਦੇ ਹਿਸਾਬ ਨਾਲ ਤਿੰਨ ਮਹੀਨੇ ਲਈ ਮੁਹੱਈਆ ਕਰਵਾਉਣ ਦਾ ਫ਼ੈਸਲਾ ਲਿਆ ਗਿਆ ਹੈ। 
                             ਉਨ੍ਹਾਂ ਦੱਸਿਆ ਕਿ ਇਸੇ ਤਰ੍ਹਾਂ ਜ਼ਿਲ੍ਹਾ ਖ਼ੁਰਾਕ ਅਤੇ ਸਪਲਾਈ ਕੰਟਰੋਲਰ ਨੇ ਅੱਗੇ ਦੰਸਿਆ ਕਿ 15 ਕਿਲੋ ਕਣਕ ਅਤੇ 3 ਕਿਲੋ ਦਾਲ (ਪਰਿਵਾਰ ਦੇ ਮੈਂਬਰਾਂ ਦੀ ਗਿਣਤੀ ਤੋਂ ਬਗੈਰ )ਸਮਾਰਟ ਕਾਰਡ ਧਾਰਕ ਪ੍ਰਤੀ ਲਾਭਪਾਤਰੀ ਨੂੰ ਡਿਪੂ ਹੋਲਡਰਾਂ ਰਾਹੀਂ ਦੇਣ ਨੂੰ ਯਕੀਨੀ ਬਣਾਇਆ ਗਿਆ ਹੈ। ਉਨ੍ਹਾ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਪੰਜਾਬ ਦੀ ਅਗਵਾਈ ਵਾਲੀ ਸੂਬਾ ਸਰਕਾਰ ਲਾਕਡਾਊਨ ਦੌਰਾਨ ਹਰ ਲਾਭਪਾਤਰੀ ਖਾਸ ਕਰਕੇ ਗਰੀਬ ਪਰਿਵਾਰਾਂ ਨੂੰ ਲਾਭ ਪਹੁੰਚਾਉਣ ਲਈ ਵਚਨਬੱਧ ਹੈ ਤਾਂ ਕਿ ਕਿਸੇ ਵਿਕਅਤੀ ਖਾਸ ਕਰਕੇ ਗਰੀਬ ਪਰਿਵਾਰਾਂ ਨੂੰ ਅਨਾਜ ਉਪਲਬੱਧ ਨਾ ਹੋਣ ਕਰਕੇ ਕਿਸੇ ਪਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਦੱਸਿਆ ਕਿ ਇਸ ਔਖੀ ਘੜੀ ਦੌਰਾਨ ਲੋੜਵੰਦ ਲੋਕਾਂ ਤੱਕ ਮਦਦ ਪਹੁੰਚਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।

super visa