ਕਮਿਸ਼ਨਰੇਟ ਪੁਲਿਸ ਵਲੋਂ ਮਾਸਕ ਨਾ ਪਹਿਨਣ ਸਮੇਤ ਚਾਰ ਐਫ.ਆਈ.ਆਰ ਦਰਜ਼
ਜਲੰਧਰ 25 ਅਪ੍ਰੈਲ (ਸੰਦੀਪ) - ਸ਼ਹਿਰ ਵਿੱਚ ਕੋਰੋਨਾ ਵਾਇਰਸ ਦੀ ਰੋਕਥਾਮ ਲਈ ਲਗਾਏ ਗਏ ਕਰਫ਼ਿਊ ਦੌਰਾਨ ਸ਼ਖਤੀ ਵਰਤਿਆਂ ਜਲੰਧਰ ਕਮਿਸ਼ਨਰੇਟ ਪੁਲਿਸ ਵਲੋਂ ਕਰਫ਼ਿਊ ਨਿਯਮਾਂ ਦੀ ਉਲੰਘਣਾ ਕਰਨ ’ਤੇ ਚਾਰ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਪੁਲਿਸ ਕਮਿਸ਼ਨਰ ਜਲੰਧਰ ਸ੍ਰੀ ਵਰਿੰਦਰ ਕੁਮਾਰ ਸ਼ਰਮਾ ਨੇ ਦੱਸਿਆ ਕਿ ਕਮਿਸ਼ਨਰੇਟ ਪੁਲਿਸ ਵਲੋਂ ਸਮੁੱਚੀ ਸਥਿਤੀ ’ਤੇ ਪੂਰੀ ਚੌਕਸੀ ਰੱਖੀ ਜਾ ਰਹੀ ਹੈ।
ਪੁਲਿਸ ਕਮਿਸ਼ਨਰ ਸ੍ਰੀ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਰਾਜ ਵਿੱਚ ਕੋਰੋਨਾ ਵਾਇਰਸ ਮਹਾਂਮਾਰੀ ਨੁੂੰ ਫੈਲਣ ਤੋਂ ਰੋਕਣ ਲਈ ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਪੰਜਾਬ ਦੀ ਅਗਵਾਈ ਵਾਲੀ ਸੂਬਾ ਸਰਕਾਰ ਵਲੋਂ ਜੇ ਕਿਸੇ ਐਮਰਜੰਸੀ ਹਲਾਤਾਂ ਵਿੱਚ ਘਰੋਂ ਬਾਹਰ ਜਾਣਾ ਪੈਂਦਾ ਹੈ ਤਾਂ ਮਾਸਕ ਪਹਿਨਣਾ ਲਾਜ਼ਮੀ ਕੀਤਾ ਗਿਆ ਹੈ।
ਉਨ੍ਹਾਂ ਦੱਸਿਆ ਕਿ ਪੁਲਿਸ ਵਲੋਂ ਅੱਜ ਕਰਫ਼ਿਊ ਨਿਯਮਾਂ ਦੀ ਉਲੰਘਣਾ ਕਰਨ ’ਤੇ ਪਾਏ ਜਾਣ ’ਤੇ 230 ਚਲਾਨ ਕੀਤੇ ਗਏ ਹਨ ਅਤੇ 14 ਵਾਹਨਾਂ ਨੂੰ ਜਬਤ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਹੁਣ ਤੱਕ 365 ਐਫ.ਆਈ.ਆਰ.ਦਰਜ ਕਰਕੇ 472 ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ। ਉਨ੍ਹਾਂ ਦੱਸਿਆ ਕਿ ਹੁਣ ਤੱਕ 8260 ਟਰੈਫਿਕ ਚਲਾਨ ਕੀਤੇ ਜਾ ਚੁੱਕੇ ਹਨ।
.jpg)



.jpg)




.jpg)
.jpeg)

.jpeg)

.jpeg)
