ਕਮਿਸ਼ਨਰੇਟ ਪੁਲਿਸ ਨਾਲ ਕਰਫ਼ਿਊ ਨੂੰ ਸਖ਼ਤੀ ਨਾਲ ਲਾਗੂ ਕਰਨ ’ਚ 1000 ਵਲੰਟੀਅਰ ਵਲੋਂ ਕੀਤਾ ਜਾ ਰਿਹਾ ਸਹਿਯੋਗ

ਕਮਿਸ਼ਨਰੇਟ ਪੁਲਿਸ ਨਾਲ ਕਰਫ਼ਿਊ ਨੂੰ ਸਖ਼ਤੀ ਨਾਲ ਲਾਗੂ ਕਰਨ ’ਚ 1000 ਵਲੰਟੀਅਰ ਵਲੋਂ ਕੀਤਾ ਜਾ ਰਿਹਾ ਸਹਿਯੋਗ

ਜਲੰਧਰ, 11 ਮਈ (ਸੰਦੀਪ) – ਕਮਿਸ਼ਨਰੇਟ ਪੁਲਿਸ ਨੂੰ ਕੋਰੋਨਾ ਵਾਇਰਸ ਕਰਕੇ ਲਗਾਏ ਗਏ ਕਰਫ਼ਿਊ ਨੂੰ ਸਖ਼ਤੀ ਨਾਲ ਲਾਗੂ ਕਰਨ ਵਿੰਚ 1000 ਵਲੰਟੀਅਰਾਂ ਵਲੋਂ ਸਹਿਯੋਗ ਦਿੱਤਾ ਜਾ ਰਿਹਾ ਹੈ ਜਿਨਾਂ ਨੂੰ ਅੱਜ ਵਿਸ਼ੇਸ਼ ਤੌਰ ’ਤੇ ਤਿਆਰ ਕੀਤੀਆਂ ਗਈਆਂ ਟੀ-ਸ਼ਰਟਾ ਮੁਹੱਈਆ ਕਰਵਾਈਆਂ ਗਈਆਂ।
                             ਡਿਪਟੀ ਕਮਿਸ਼ਨਰ ਸ੍ਰੀ ਵਰਿੰਦਰ ਕੁਮਾਰ ਸ਼ਰਮਾ ਅਤੇ ਪੁਲਿਸ ਕਮਿਸ਼ਨਰ ਸ੍ਰੀ ਗੁਰਪ੍ਰੀਤ ਸਿੰਘ ਭੁੱਲਰ ਨੇ ਫਲੈਗ ਮਾਰਚ ਦੌਰਾਨ ਗੱਲਬਾਤ ਕਰਦਿਆਂ ਦੱਸਿਆ ਕਿ ਇਨਾਂ ਨੌਜਵਾਨਾਂ ਨੂੰ ਕਮਿਸ਼ਨਰੇਟ ਪੁਲਿਸ ਨੂੰ ਸਖ਼ਤੀ ਨਾਲ ਕਰਫ਼ਿਊ ਨੂੰ ਲਾਗੂ ਕਰਨ ਅਤੇ ਆਮ ਲੋਕਾਂ ਦੀ ਸਹੂਲਤ ਲਈ ਲਗਾਇਆ ਗਿਆ ਹੈ।
                             ਉਨ੍ਹਾਂ ਦੱਸਿਆ ਕਿ ਇਨ੍ਹਾਂ ਨੌਜਵਾਨਾਂ ਨੂੰ ਅੱਜ ਵਲੰਟੀਅਰ ਲੋਗੋ ਅਤੇ ਪੰਜਾਬ ਪੁਲਿਸ ਦੇ ਗੋਲੋ ਵਾਲੀਆਂ ਵਿਸ਼ੇਸ਼ ਤੌਰ ’ਤੇ ਬਣਾਈਆਂ ਗਈ ਟੀ-ਸ਼ਰਟਾਂ ਦਿੱਤੀਆਂ ਗਈਆਂ ਜੋ ਇਨਾਂ ਨੂੰ ਪੰਜਾਬ ਪੁਲਿਸ ਅਤੇ ਆਮ ਜਨਤਾ ਤੋਂ ਅਲੱਗ ਦਿੱਖ ਪ੍ਰਦਾਨ ਕਰਦੀਆਂ ਹਨ।  ਉਨ੍ਹਾਂ ਦੱਸਿਆ ਕਿ ਇਨਾਂ ਨੌਜਵਾਨਾਂ ਨੂੰ 1600 ਪੁਲਿਸ ਕਰਮੀਆਂ ਦੇ ਨਾਲ ਮੁੱਖ ਪੁਆਇੰਟਾਂ ’ਤੇ ਲਗਾਇਆ ਗਿਆ ਹੈ।
                             ਉਨ੍ਹਾਂ ਕਿਹਾ ਕਿ ਇਨ੍ਹਾਂ ਨੌਜਵਾਨਾਂ ਨੂੰ ਪੁਲਿਸ ਲਾਈਨ ਵਿਖੇ ਮੁੱਢਲੀ ਸਿਖਲਾਈ ਦੇਣ ਉਪਰੰਤ ਕਰਫ਼ਿਊ ਦੌਰਾਨ 24&7 ਘੰਟੇ ਲਗਾਤਾਰ ਡਿਊਟੀ ’ਤੇ ਤਾਇਨਾਤ ਪੁਲਿਸ ਕਰਮੀਆਂ ਨੂੰ ਰਾਹਤ ਪ੍ਰਦਾਨ ਕਰਨ ਲਈ ਲਗਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਵਲੰਟੀਅਰਾਂ ਦੀ ਸਕਰੀਨਿੰਗ ਅਤੇ ਪੁਲਿਸ ਸਟੇਸ਼ਨ ਪੱਧਰ ’ਤੇ ਤਸਦੀਕ ਕਰਨ ਉਪਰੰਤ ਹੀ ਪੂਰੀ ਸਾਵਧਾਨੀ ਨਾਲ ਚੋਣ ਕੀਤੀ ਗਈ ਹੈ।
                             ਡਿਪਟੀ ਕਮਿਸ਼ਨਰ ਅਤੇ ਪੁਲਿਸ ਕਮਿਸ਼ਨਰ ਨੇ ਦਸਿਆ ਕਿ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਵਲੋਂ ਕੋਰੋਨਾ ਵਾਇਰਸ ਨੂੰ ਫੈਲਣ ਤੋਂ ਰੋਕਣ ਲਈ ਕਰਫ਼ਿਊ ਨੂੰ ਸਖ਼ਤੀ ਨਾਲ ਲਾਗੂ ਕਰਨ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾ ਰਹੀ।
                             ਇਸ ਮੌਕੇ ਡਿਪਟੀ ਕਮਿਸ਼ਨਰ ਅਤੇ ਪੁਲਿਸ ਕਮਿਸ਼ਨਰ ਵਲੋਂ ਬੀ.ਐਮ.ਸੀ.ਚੌਕ, ਗੁਰੂ ਨਾਨਕ ਮਿਸ਼ਨ ਚੌਕ, ਡਾ.ਬੀ.ਆਰ.ਅੰਬੇਦਕਰ ਚੌਕ, ਗੁਰੂ ਰਵੀਦਾਸ ਚੌਕ, ਮਾਡਲ ਹਾਊਸ, ਘਾਹ ਮੰਡੀ ਚੌਕ, ਕਾਲਾ ਸੰਘਿਆ ਰੋਡ, ਬਸਤੀ ਸੇਖ਼, ਬਾਬੂ ਜਗਜੀਵਨ ਰਾਮ ਚੌਕ, ਦਿਲਬਾਗ਼ ਨਗਰ, ਬਸਤੀ ਗੁਜਾਂ, ਬਸਤੀ ਨੌ, ਫੁੱਟਬਾਲ ਚੌਕ, ਬਸਤੀ ਅੱਡਾ ਚੌਕ, ਜੋਤੀ ਚੌਕ, ਅਤੇ ਸਰਕਟ ਹਾਊਸ ਵਿਖੇ ਫਲੈਗ ਮਾਰਚ ਦੀ ਅਗਵਾਈ ਕੀਤੀ ਗਈ।

super visa