ਕਮਿਸ਼ਨਰੇਟ ਪੁਲਿਸ ਵਲੋਂ 23 ਮਾਰਚ ਤੋਂ ਲੈ ਕੇ ਹੁਣ ਤੱਕ ਕਰਫ਼ਿਊ ਨਿਯਮਾਂ ਦੀ ਉਲੰਘਣਾ ਕਰਨ ’ਤੇ 343 ਵਿਅਕਤੀ ਗ੍ਰਿਫ਼ਤਾਰ
ਜਲੰਧਰ 15 ਅਪ੍ਰੈਲ (ਨਿਊਜ85ਪੰਜਾਬ) - ਜ਼ਿਲ੍ਹੇ ਵਿੱਚ ਕੋਰੋਨਾ ਵਾਇਰਸ ਨੂੰ ਫੈਲਣ ਤੋਂ ਰੋਕਣ ਲਈ ਲਗਾਏ ਗਏ ਕਰਫ਼ਿਊ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਕਰਦਿਆਂ 23 ਮਾਰਚ ਤੋਂ ਲੈ ਕੇ ਹੁਣ ਤੱਕ 343 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ। ਪੁਲਿਸ ਕਮਿਸ਼ਨਰ ਜਲੰਧਰ ਸ੍ਰੀ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਕਰਫ਼ਿਊ ਦੌਰਾਨ ਲਗਾਏ ਗਏ ਨਾਕਿਆਂ ਤੋਂ ਇਲਾਵਾ ਮਨੁੱਖ ਰਹਿਤ ਹਵਾਈ ਵਾਹਨ (ਯੂ.ਏ.ਵੀ.) ਰਾਹੀਂ ਵੀ ਕਰਫ਼ਿਊ੍ਹ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ’ਤੇ ਨਜ਼ਰ ਰੱਖੀ ਜਾ ਰਹੀ ਹੈ।
ਉਨ੍ਹਾਂ ਕਿਹਾ ਕਿ ਕਮਿਸ਼ਨਰੇਟ ਪੁਲਿਸ ਵਲੋਂ 23 ਮਾਰਚ ਤੋਂ ਲੈ ਕੇ ਹੁਣ ਤੱਕ ਵੱਖ-ਵੱਖ ਥਾਣਿਆਂ ਵਿੱਚ 256 ਐਫ.ਆਈ.ਆਰ. ਜਿਨਾਂ ਵਿੱਚ 38 ਬਿਨਾਂ ਮਾਸਕ ਨਾ ਪਾਉਣ ਵਾਲਿਆਂ ਵਿਰੁੱਧ ਕੀਤੀਆਂ ਵੀ ਸ਼ਾਮਿਲ ਹਨ ਦਰਜ਼ ਕੀਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਕਮਿਸ਼ਨਰੇਟ ਪੁਲਿਸ ਵਲੋਂ 5433 ਚਲਾਨ ਕਰਨ ਤੋਂ ਇਲਾਵਾ 447 ਵਾਹਨ ਜ਼ਬਤ ਕੀਤੇ ਗਏ ਹਨ।
ਉਨ੍ਹਾਂ ਦੱਸਿਆ ਕਿ ਕਰਫ਼ਿਊ ਲੋਕਾਂ ਦੀ ਭਲਾਈ ਲਈ ਲਗਾਇਆ ਗਿਆ ਹੈ ਤਾਂ ਕਿ ਜ਼ਿਲ੍ਹੇ ਵਿੱਚ ਕੋਰੋਨਾ ਵਾਇਰਸ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਫੈਲਣ ਤੋਂ ਰੋਕਿਆ ਜਾ ਸਕੇ। ਉਨ੍ਹਾਂ ਦੱਸਿਆ ਕਿ ਅਜਿਹੀ ਕਾਰਵਾਈ ਨੂੰ ਆਉਣ ਵਾਲੇ ਦਿਨ ਵਿੱਚ ਵੀ ਜਾਰੀ ਰੱਖਿਆ ਜਾਵੇਗਾ ਅਤੇ ਕਰਫ਼ਿਊ ਨਿਯਮਾਂ ਦੀ ਉਲੰਘਣਾ ਕਰਨ ਵਾਲਿਆ ਵਿਰੁੱਧ ਸ਼ਖਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਕਿਸੇ ਨੂੰ ਵੀ ਕਾਨੂੰਨ ਦੀ ਉਲੰਘਣਾ ਕਰਨ ਦੀ ਇਜ਼ਾਜਤ ਨਹੀਂ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸ਼ਹਿਰ ਵਿੱਚ ਅਮਨ ਕਾਨੂੰਨ ਦੀ ਸਥਿਤੀ ਨੂੰ ਬਹਾਲ ਰੱਖਣ ਲਈ ਹਰ ਤਰ੍ਹਾਂ ਦੇ ਉਪਰਾਲੇ ਕੀਤੇ ਜਾਣਗੇ।
.jpg)








.jpg)
.jpeg)

.jpeg)

.jpeg)
