ਕਮਿਸ਼ਨਰੇਟ ਪੁਲਿਸ ਵਲੋਂ 23 ਮਾਰਚ ਤੋਂ ਹੁਣ ਤੱਕ 19946 ਟਰੈਫਿਕ ਚਲਾਨ ਕੀਤੇ ਗਏ
ਜਲੰਧਰ, 18 ਮਈ (ਸੰਦੀਪ) – ਜਲੰਧਰ ਕਮਿਸ਼ਨਰੇਟ ਪੁਲਿਸ ਵਲੋਂ 23 ਮਾਰਚ ਤੋਂ ਹੁਣ ਤੱਕ 19946 ਟਰੈਫਿਕ ਚਲਾਨ ਕੀਤੇ ਗਏ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੁਲਿਸ ਕਮਿਸ਼ਨਰ ਜਲੰਧਰ ਸ੍ਰੀ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਕਮਿਸ਼ਨਰੇਟ ਪੁਲਿਸ ਵਲੋਂ 19946 ਟਰੈਫਿਕ ਚਲਾਨ ਕੱਟਣ ਦੇ ਨਾਲ 1546 ਵਾਹਨਾਂ ਨੂੰ ਜਬਤ ਕੀਤਾ ਗਿਆ ਹੈ। ਉਨ੍ਹਾਂ ਅੱਗੇ ਦੱਸਿਆ ਕਿ ਪੁਲਿਸ ਵਲੋਂ ਹੁਣ ਤੱਕ 833 ਐਫ.ਆਈ.ਆਰ.ਜਿਨਾਂ ਵਿੱਚ 290 ਮਾਸਕ ਨਾ ਪਹਿਨਣ ਵਾਲੀਆਂ ਵੀ ਸ਼ਾਮਿਲ ਹਨ ਦਰਜ ਕਰਕੇ 1023 ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਇਸ ਮੁਹਿੰਮ ਨੂੰ ਜਾਰੀ ਰੱਖਿਆ ਜਾਵੇਗਾ ਅਤੇ ਨਿਯਮਾਂ ਦੀ ਉਲੰਘਣਾ ਨੂੰ ਕਿਸੇ ਕੀਮਤ ’ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ।
ਪੁਲਿਸ ਕਮਿਸ਼ਨਰ ਨੇ ਅੱਗੇ ਦੱਸਿਆ ਕਿ ਕਮਿਸ਼ਨਰੇਟ ਪੁਲਿਸ ਵਲੋਂ ਅੱਜ ਨਿਯਮਾਂ ਦੀ ਉਲੰਘਣਾ ਕਰਨ ’ਤੇ ਇਕ ਐਫ.ਆਈ.ਆਰ. ਦਰਜ ਕਰਕੇ ਤਿੰਨ ਲੋਕਾਂ ਨੂੰ ਫੜਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਅੱਜ ਪੁਲਿਸ ਵਲੋਂ 317 ਟਰੈਫਿਕ ਚਲਾਨ ਕਰਕੇ 11 ਵਾਹਨਾਂ ਨੂੰ ਜ਼ਬਤ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਬਿਨਾਂ ਵਜਾਂ ਇੱਧਰ-ਉਧੱਰ ਘੁੰਮਦੇ ਲੋਕਾਂ ’ਤੇ ਸਖ਼ਤ ਕਾਰਵਾਈ ਕੀਤੀ ਜਾਵੇਗੀ।
.jpg)



.jpg)




.jpg)
.jpeg)

.jpeg)

.jpeg)
