ਕਮਿਸ਼ਨਰੇਟ ਪੁਲਿਸ ਵਲੋਂ ਅੱਠ ਮਾਸਕ ਨਾ ਪਹਿਨਣ ਵਾਲਿਆਂ ਸਮੇਤ 15 ਐਫ.ਆਈ.ਆਰ ਦਰਜ

ਕਮਿਸ਼ਨਰੇਟ ਪੁਲਿਸ ਵਲੋਂ ਅੱਠ ਮਾਸਕ ਨਾ ਪਹਿਨਣ ਵਾਲਿਆਂ ਸਮੇਤ 15 ਐਫ.ਆਈ.ਆਰ ਦਰਜ

ਜਲੰਧਰ, 7 ਮਈ (ਸੰਦੀਪ) – ਜਲੰਧਰ ਕਮਿਸ਼ਨਰੇਟ ਪੁਲਿਸ ਵਲੋਂ ਮਾਸਕ ਨਾ ਪਹਿਨਣ ਕਰਕੇ 8 ਲੋਕਾਂ ਸਮੇਤ 15 ਐਫ.ਆਈ.ਆਰ ਦਰਜ਼ ਕਰਕੇ 14 ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।
                             ਇਸ ਸਬੰਧੀ ਜਾਣਕਾਰੀ ਦਿੰਦਿਆਂ ਪੁਲਿਸ ਕਮਿਸ਼ਨਰ ਸ੍ਰੀ ਗੁਰਪ੍ਰੀਤ ਸਿੰਘ ਭੁੱਲਰ ਨੇ ਦਸਿਆ ਕ ਕੋਰੋਨਾ ਵਾਇਰਸ ਨੂੰ ਫੈਲਣ ਤੋਂ ਰੋਕਣ ਲਈ ਲਗਾਏ ਗਏ ਕਰਫ਼ਿਊ ਦੌਰਾਨ ਕਮਿਸ਼ਨਰ ਪੁਲਿਸ ਵਲੋਂ ਕਰਫ਼ਿਊ ਨਿਯਮਾਂ ਦੀ ਉਲੰਘਣਾ ਕਰਨ ’ਤੇ 15 ਐਫ.ਆਈ.ਆਰ ਦਰਜ ਕਰਕੇ 14 ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਇਨ੍ਹਾਂ ਵਿੱਚ ਅੱਠ ਮਾਸਕ ਨਾ ਪਹਿਨਣ ਵਾਲਿਆਂ ਖਿਲਾਫ਼ ਵੀ ਸ਼ਾਮਿਲ ਹਨ। ਉਨ੍ਹਾਂ ਅੱਗੇ ਦੱਸਿਆ ਕਿ ਅੱਜ 410 ਲੋਕਾਂ ਦੇ ਚਲਾਨ ਕਰਕੇ 17 ਵਾਹਨਾਂ ਨੂੰ ਜ਼ਬਤ ਕੀਤਾ ਗਿਆ ਹੈ।
                             ਪੁਲਿਸ ਕਮਿਸ਼ਨਰ ਨੇ ਅੱਗੇ ਦੱਸਿਆ ਕਿ ਜਦੋਂ ਤੋਂ ਕਰਫਿਊ ਲਗਾਇਆ ਗਿਆ ਹੈ ਹੁਣ ਤੱਕ ਮਾਸਕ ਨਾਲ ਪਹਿਨਣ ਵਾਲਿਆਂ ਖਿਲਾਫ਼ 192 ਸਮੇਤ ਕੁੱਲ 625 ਐਫ.ਆਰ.ਆਰ ਦਰਜ਼ ਕੀਤੀਆਂ ਗਈਆਂ ਹਨ। ਉਨ੍ਹਾਂ ਦੱਸਿਆ ਕਿ ਕਰਫ਼ਿਊ ਨਿਯਮਾਂ ਦੀ ਉਲੰਘਣਾ ਕਰਨ ’ਤੇ 791 ਲੋਕਾਂ ਨੁੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਕਮਿਸ਼ਨਰੇਟ ਪੁਲਿਸ ਵਲੋਂ ਹੁਣ ਤੱਕ 14058 ਟਰੈਫਿਕ ਚਲਾਨ ਕੱਟਣ ਦੇ ਨਾਲ-ਨਾਲ 1246 ਵਾਹਨ ਜ਼ਬਤ ਕੀਤੇ ਗਏ ਹਨ।

super visa