ਕਮਿਸ਼ਨਰੇਟ ਪੁਲਿਸ ਵਲੋਂ ਕਰਫ਼ਿਊ ਦੌਰਾਨ ਹੁਣ ਤੱਕ 10,000 ਤੋਂ ਜ਼ਿਆਦਾ ਚਲਾਨ
ਜਲੰਧਰ , 2 ਮਈ (ਸੰਦੀਪ) – ਜਲੰਧਰ ਕਮਿਸ਼ਨਰੇਟ ਪੁਲਿਸ ਵਲੋਂ ਕੋਰੋਨਾ ਵਾਇਰਸ ਮਹਾਂਮਾਰੀ ਨੂੰ ਫੈਲਣ ਤੋਂ ਰੋਕਣ ਲਈ 23 ਮਾਰਚ ਤੋਂ ਲਗਾਏ ਗਏ ਕਰਫ਼ਿਊ ਦੌਰਾਨ ਹੁਣ ਤੱਕ 10000 ਚਲਾਨ ਕੀਤੇ ਗਏ ਹਨ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਪੁਲਿਸ ਕਮਿਸ਼ਨਰ ਜਲੰਧਰ ਸ੍ਰੀ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਜਦੋਂ ਤੋਂ ਸ਼ਹਿਰ ਵਿੱਚ ਕਰਫ਼ਿਊ ਲਗਾਇਆ ਗਿਆ ਹੈ ਉਦੋਂ ਤੋਂ ਲੈ ਕੇ ਹੁਣ ਤੱਕ ਕਰਫ਼ਿਊ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਦੇ 10058 ਚਲਾਨ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ 719 ਵਾਹਨ ਪੁਲਿਸ ਵਲੋਂ ਜ਼ਬਤ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਜਿਹੜੇ ਲੋਕ ਕਰਫ਼ਿਊ ਦੌਰਾਨ ਬਿਨਾਂ ਵਜ੍ਹਾ ਘੁੰਮਦੇ ਪਾਏ ਜਾਂਦੇ ਹਨ ਉਨਾਂ ਖਿਲਾਫ਼ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ।
ਪੁਲਿਸ ਕਮਿਸ਼ਨਰ ਨੇ ਅੱਗੇ ਦੱਸਿਆ ਕਿ ਕਰਫ਼ਿਊ ਦੌਰਾਨ ਹੁਣ ਤੱਕ ਮਾਸਕ ਨਾ ਪਹਿਨਣ ਵਾਲਿਆਂ ਖਿਲਾਫ਼ 110 ਐਫ.ਆਈ.ਆਰ ਦਰਜ ਕੀਤੀਆਂ ਜਾ ਚੁੱਕੀਆਂ ਹਨ। ਉਨ੍ਹਾਂ ਕਿਹਾ ਕਿ ਹੁਣ ਤੱਕ ਕਰਫ਼ਿਊ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਕੁੱਲ 443 ਐਫ.ਆਈ.ਆਰ.ਦਰਜ਼ ਕਰਕੇ 585 ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ। ਉਨ੍ਹਾਂ ਕਿਹਾ ਕਿ ਕਰਫ਼ਿਊ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਕਾਰਵਾਈ ਆਉਣ ਵਾਲੇ ਦਿਨਾਂ ਵਿੱਚ ਵੀ ਜਾਰੀ ਰੱਖੀ ਜਾਵੇਗੀ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਕੋਵਿਡ-19 ਮਹਾਂਮਾਰੀ ਤੋਂ ਬਚਾਉਣ ਅਤੇ ਉਨ੍ਹਾਂ ਦੀ ਸੁਰੱਖਿਆ ਅਤੇ ਭਲਾਈ ਲਈ ਕਰਫ਼ਿਊ ਨੂੰ ਯਕੀਨੀ ਬਣਾਇਆ ਜਾਵੇਗਾ।
.jpg)



.jpg)




.jpg)
.jpeg)

.jpeg)

.jpeg)
