ਕਮਿਸ਼ਨਰੇਟ ਪੁਲਿਸ ਵਲੋਂ ਕਰਫ਼ਿਊ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ’ਤੇ ਬਾਜ਼ ਅੱਖ ਰੱਖਣ ਲਈ ਮਨੁੱਖ ਰਹਿਤ ਹਵਾਈ (ਯੂ.ਏ.ਵੀਜ਼) ਵਾਹਨ ਤਾਇਨਾਤ

ਕਮਿਸ਼ਨਰੇਟ ਪੁਲਿਸ ਵਲੋਂ ਕਰਫ਼ਿਊ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ’ਤੇ ਬਾਜ਼ ਅੱਖ ਰੱਖਣ ਲਈ ਮਨੁੱਖ ਰਹਿਤ ਹਵਾਈ (ਯੂ.ਏ.ਵੀਜ਼) ਵਾਹਨ ਤਾਇਨਾਤ

ਜਲੰਧਰ 4 ਅਪ੍ਰੈਲ (ਨਿਊਜ85ਪੰਜਬ) –  ਕਮਿਸ਼ਨਰੇਟ ਪੁਲਿਸ ਵਲੋਂ ਵਿਸ਼ੇਸ਼ ਉਪਰਾਲਾ ਕਰਦਿਆਂ ਸ਼ਹਿਰ ਵਿੱਚ ਕਰਫ਼ਿਊ ਦੇ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ’ਤੇ ਬਾਜ਼ ਅੱਖ ਰੱਖਣ ਲਈ ਮਨੁੱਖ ਰਹਿਤ ਹਵਾਈ (ਯੂ.ਏ.ਵੀਜ਼) ਤਾਇਨਾਤ ਕੀਤੇ ਗਏ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਜਲੰਧਰ ਸ੍ਰੀ ਵਰਿੰਦਰ ਕੁਮਾਰ ਸ਼ਰਮਾ ਅਤੇ ਪੁਲਿਸ ਕਮਿਸ਼ਨਰ ਸ੍ਰੀ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਇਨਾਂ ਵਾਹਨਾਂ ਰਾਹੀਂ ਕਰਫ਼ਿਊ ਦੇ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ’ਤੇ ਬਾਰੀਕੀ ਨਾਲ ਚੌਕਸੀ ਰੱਖੀ ਜਾ ਸਕੇਗੀ ਜੋ ਕਰਫ਼ਿਊ ਦੇ ਨਿਯਮਾਂ ਦੀ ਉਲੰਘਣਾ ਕਰਨ ਦੀ ਕੋਸ਼ਿਸ਼ ਕਰਨਗੇ। ਉਨ੍ਹਾਂ ਦੱਸਿਆ ਕਿ ਇਨਾਂ ਵਾਹਨਾਂ ਨੂੰ ਸ਼ਹਿਰ ਦੀਆਂ ਨਾਜ਼ੁਕ ਥਾਵਾਂ ਅਤੇ ਹੋਰ ਖਾਸ ਥਾਵਾਂ ’ਤੇ ਪੂਰੀ ਸਥਿਤੀ ’ਤੇ ਨਜ਼ਰ ਰੱਖਣ ਲਈ ਤਾਇਨਾਤ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਵਾਹਨ ਰਾਹੀਂ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਕਾਨੂੰਨ ਅਨੁਸਾਰ ਕਾਰਵਾਈ ਕੀਤੀ ਜਾਵੇਗੀ।
 ਡਿਪਟੀ ਕਮਿਸ਼ਨਰ ਅਤੇ ਪੁਲਿਸ ਕਮਿਸ਼ਨਰ ਨੇ ਕਿਹਾ ਕਿ ਜ਼ਿਲ੍ਹੇ ਵਿੱਚ ਕੋਰੋਨਾ ਵਾਇਰਸ  ਨੂੰ ਫੈਲਣ ਤੋਂ ਰੋਕਣ ਲਈ ਲਗਾਏ ਗਏ ਕਰਫ਼ਿਊ ਨੂੰ ਸ਼ਖਤੀ ਨਾਲ ਲਾਗੂ ਕੀਤਾ ਜਾ ਰਿਹਾ ਹੈ । ਉਨ੍ਹਾਂ ਕਿਹਾ ਕਿ ਇਸ ਮਹਾਂਮਾਰੀ ਨੂੰ ਫੈਲਣ ਤੋਂ ਰੋਕਣ ਲਈ ਹਰ ਸੰਭਵ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਇਸ ਆਧੁਨਿਕ ਤਕਨੀਕ ਨਾਲ 2 ਕਿਲੋਮੀਟਰ ਦੇ ਦਾਇਰੇ ਨੂੰ ਕਵਰ ਕੀਤਾ ਜਾ ਸਕਦਾ ਹੈ ਅਤੇ ਇਹ 200 ਮੀਟਰ ਦੀ ਉਚਾਈ ’ਤੇ ਜਾ ਸਕਦਾ ਹੈ। ਇਸੇ ਤਰ੍ਹਾਂ ਡਿਪਟੀ ਕਮਿਸ਼ਨਰ ਅਤੇ ਪੁਲਿਸ ਕਮਿਸ਼ਨਰ ਵਲੋਂ ਬੀ.ਐਮ.ਸੀ.ਚੌਕ, ਨਾਮਦੇਵ ਚੌਕ, ਪ੍ਰੈਸ ਕਲੱਬ ਚੌਕ, ਸ੍ਰੀ ਰਾਮ (ਨਹਿਰੂ ਗਾਰਡਨ) ਚੌਕ, ਲਵ ਕੁਸ਼ (ਮਿਲਾਪ) ਚੌਕ, ਫਗਵਾੜਾ ਗੇਟ, ਮਦਨ ਫਲੌਰ ਮਿਲ ਚੌਕ, ਰੇਲਵੇ ਸਟੇਸ਼ਨ, ਦੋਮੋਰੀਆ ਪੁਲ, ਕਿਸ਼ਨਪੁਰਾ ਅਤੇ ਦੋਆਬਾ ਚੌਕ ਦਾ ਦੌਰਾ ਕਰਕੇ ਪੂਰੀ ਸਥਿਤੀ ਦਾ ਜਾਇਜ਼ਾ ਲਿਆ ਗਿਆ। ਇਸ ਮੌਕੇ ਪੁਲਿਸ ਕਮਿਸ਼ਨਰ ਨੇ ਦੱਸਿਆ ਕਿ ਕਰਫ਼ਿਊ ਲੱਗਣ ਤੋਂ ਲੈ ਕੇ ਹੁਣ ਤੱਕ 119 ਐਫ.ਆਈ.ਆਰ.ਦਰਜ ਕਰਕੇ 152 ਵਿਅਕਤੀਆਂ ਨੁੂੰ ਗ੍ਰਿਫ਼ਤਾਰ ਅਤੇ 151 ਵਾਹਨਾਂ ਨੂੰ ਜਬਤ ਕਰਨ ਤੋਂ ਇਲਾਵਾ 1651 ਚਲਾਨ ਕੱਟੇ ਗਏ ਹਨ।

super visa