ਕਮਿਸ਼ਨਰੇਟ ਪੁਲਿਸ ਵਲੋਂ ਦੋ ਮਾਸਕ ਨਾਲ ਪਾਉਣ ਵਾਲਿਆਂ ਸਮੇਤ 4 ਐਫ.ਆਈ.ਆਰ.ਦਰਜ

ਕਮਿਸ਼ਨਰੇਟ ਪੁਲਿਸ ਵਲੋਂ ਦੋ ਮਾਸਕ ਨਾਲ ਪਾਉਣ ਵਾਲਿਆਂ ਸਮੇਤ 4 ਐਫ.ਆਈ.ਆਰ.ਦਰਜ

ਜਲੰਧਰ 19 ਅਪ੍ਰੈਲ (ਸੰਦੀਪ) – ਜਲੰਧਰ ਕਮਿਸ਼ਨਰੇਟ ਪੁਲਿਸ ਵਲੋਂ ਜ਼ਿਲ੍ਹੇ ਵਿੱਚ ਕੋਰੋਨਾ ਵਾਇਰਸ ਨੂੰ ਫੈਲਣ ਤੋਂ ਰੋਕਣ ਲਈ ਮਨੁੱਖ ਰਹਿਤ ਹਵਾਈ ਵਾਹਨ (ਯੁ.ਏ.ਵ.) ਅਤੇ ਪੈਟਰੋÇਲੰਗ ਪਾਰਟੀਆਂ ਰਾਹੀਂ ਪੂਰੀ ਚੌਕਸੀ ਵਰਤਦਿਆਂ ਕਰਫਿਊ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਪੰਜ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ।
                             ਇਸ ਸਬੰਧੀ ਜਾਣਕਾਰੀ ਦਿੰਦਿਆਂ ਪੁਲਿਸ ਕਮਿਸ਼ਨਰ ਜਲੰਧਰ ਸ੍ਰੀ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਕਮਿਸ਼ਨਰੇਟ ਪੁਲਿਸ ਵਲੋਂ ਪੂਰੀ ਸਥਿਤੀ ’ਤੇ ਬਾਜ਼ ਅੱਖ ਰੱਖੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਵਧੀਕ ਡਿਪਟੀ ਕਮਿਸ਼ਨਰ ਪੁਲਿਸ ਡੀ ਸੁਧਰਵਿਜ਼ੀ ਦੀ ਅਗਵਾਈ ਵਾਲੀ ਟੀਮ ਵਲੋਂ ਮਨੁੱਖ ਰਹਿਤ ਹਵਾਈ ਵਾਹਨ (ਯੁ.ਏ.ਵੀ.) ਰਾਹੀਂ ਦੁਆਬਾ ਚੌਕ, ਸੋਢਲ ਨਗਰ, ਕਿਸ਼ਨਪੁਰਾ ਚੌਕ ਅਤੇ ਹੋਰਨਾਂ ਖੇਤਰਾਂ ਦਾ ਨਿਰੀਖਣ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਇਸ ਜਾਂਚ ਦਾ ਮੁੱਖ ਮੰਤਵ ਨਾਜ਼ੁਕ ਥਾਵਾਂ ’ਤੇ ਬਾਰੀਕੀ ਨਾਲ ਨਜ਼ਰਸਾਨੀ ਕਰਨਾ ਹੈ।
                             ਉਨ੍ਹਾਂ ਦੱਸਿਆ ਕਿ ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਪੰਜਾਬ ਦੀ ਅਗਵਾਈ ਵਾਲੀ ਸੂਬਾ ਸਰਕਾਰ ਵਲੋਂ ਰਾਜ ਵਿੱਚ ਕੋਰੋਨਾ ਵਾਇਰਸ ਨੂੰ ਫੈਲਣ ਤੋਂ ਰੋਕਣ ਦੇ ਮੱਦੇ ਨਜ਼ਰ ਜੇ ਕਿਸੇ ਐਮਰਜੰਸੀ ਹਲਾਤਾਂ ਵਿੱਚ ਬਾਹਰ ਜਾਣਾ ਪੈਂਦਾ ਹੈ ਤਾਂ ਮਾਸਕ ਪਹਿਨਣਾ ਲਾਜ਼ਮੀ ਕੀਤਾ ਗਿਆ ਹੈ। 
                             ਸ੍ਰੀ ਭੁੱਲਰ ਨੇ ਅੱਗੇ ਦੱਸਿਆ ਕਿ ਕਮਿਸ਼ਨਰੇਟ ਪੁਲਿਸ ਵਲੋਂ ਅੱਜ 248 ਚਲਾਨ ਕਰਕੇ 12 ਵਾਹਨਾਂ ਨੂੰ ਜਬਤ ਕੀਤਾ ਗਿਆ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਅੱਜ ਤੱਕ 304 ਐਫ.ਆਈ.ਆਰ.ਦਰਜ ਕਰਕੇ ਕਰਫ਼ਿਊ ਨਿਯਮਾਂ ਦੀ ਉਲੰਘਣਾ ਕਰਨ ਵਾਲੇ 398 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਹੁਣ ਤੱਕ 6415 ਚਲਾਨ ਕੀਤੇ ਜਾ ਚੁੱਕੇ ਹਨ।

super visa