ਕਮਿਸ਼ਨਰੇਟ ਪੁਲਿਸ ਵਲੋਂ ਪੰਜ ਐਫ.ਆਈ.ਆਰ. ਜਿਨਾਂ ’ਚ ਦੋ ਮਾਸਕ ਨਾ ਕਰਕੇ ਸ਼ਾਮਿਲ ਹਨ ਦਰਜ
ਜਲੰਧਰ, 17 ਅਪ੍ਰੈਲ (ਸੰਦੀਪ) - ਜ਼ਿਲ੍ਹੇ ਵਿੱਚ ਕਰਫ਼ਿਊ ਦੌਰਾਨ ਮਾਸਕ ਨਾ ਪਹਿਨਣ ਅਤੇ ਬਿਨਾਂ ਯੋਗ ਪਾਸ ਦੇ ਇੱਧਰ ਉੱਧਰ ਘੁੰਮ ਕੇ ਕਰਫ਼ਿਊ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਕਾਰਵਾਈ ਕਰਦਿਆਂ ਕਮਿਸ਼ਨਰੇਟ ਪੁਲਿਸ ਜਲੰਧਰ ਵਲੋਂ 7 ਵਿਅਕਤੀਆਂ ਨੁੂੰ ਗ੍ਰਿਫ਼ਤਾਰ ਕਰਕੇ 5 ਐਫ.ਆਈ.ਆਰ ਦਰਜ਼ ਕੀਤੀਆਂ ਗਈਆਂ ਹਨ।
ਇਸ ਸਬੰਧੀ ਜਾਣਕਾਰੀ ਦਿੰਦਿਆ ਪੁਲਿਸ ਕਮਿਸ਼ਨਰ ਸ੍ਰੀ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਪੰਜਾਬ ਦੀ ਅਗਵਾਈ ਵਾਲੀ ਸੂਬਾ ਸਰਕਾਰ ਵਲੋਂ ਰਾਜ ਵਿੱਚ ਕੋਰੋਨਾ ਵਾਇਰਸ ਨੂੰ ਫੈਲਣ ਤੋਂ ਰੋਕਣ ਦੇ ਮੱਦੇ ਨਜ਼ਰ ਜੇ ਕਿਸੇ ਐਮਰਜੰਸੀ ਹਲਾਤਾਂ ਵਿੱਚ ਬਾਹਰ ਜਾਣਾ ਪੈਂਦਾ ਹੈ ਤਾਂ ਮਾਸਕ ਪਹਿਨਣਾ ਲਾਜ਼ਮੀ ਕੀਤਾ ਗਿਆ ਹੈ।
ਉਨ੍ਹਾਂ ਦੱਸਿਆ ਕਿ ਇਸੇ ਤਹਿਤ ਕਮਿਸ਼ਨਰੇਟ ਪੁਲਿਸ ਵਲੋਂ ਕਰਫ਼ਿਊ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ 5 ਐਫ.ਆਈ.ਆਰ. ਜਿਨਾਂ ਵਿੱਚ ਦੋ ਮਾਸਕ ਨਾ ਪਹਿਨਣ ਕਰਕੇ ਸ਼ਾਮਿਲ ਹਨ ਦਰਜ ਕਰਕੇ 7 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਪੁਲਿਸ ਕਮਿਸ਼ਨਰ ਨੇ ਦੱਸਿਆ ਕਿ ਅੱਜ ਕਰਫ਼ਿਊ ਨਿਯਮਾਂ ਦੀ ਉਲੰਘਣਾ ਕਰਨ ’ਤੇ 222 ਚਲਾਨ ਕਰਨ ਤੋਂ ਇਲਾਵਾ 8 ਵਾਹਨਾਂ ਨੂੰ ਜਬਤ ਕੀਤਾ ਗਿਆ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਕਰਫ਼ਿਊ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਅੱਜ ਤੱਕ 284 ਐਫ.ਆਈ.ਆਰ.ਦਰਜ਼ ਕਰਕੇ 375 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਸ੍ਰੀ ਭੁੱਲਰ ਨੇ ਦੱਸਿਆ ਕਿ ਹੁਣ ਤੱਕ ਜਲੰਧਰ ਵਿੱਚ 5924 ਅਵਾਜਾਈ ਚਲਾਨ ਕੀਤੇ ਗਏ ਹਨ।
.jpg)



.jpg)




.jpg)
.jpeg)

.jpeg)

.jpeg)
