ਕਮਿਸ਼ਨਰੇਟ ਪੁਲਿਸ ਵਲੋਂ ਪੰਜ ਮਾਸਕ ਨਾ ਪਹਿਨਣ ਸਮੇਤ 16 ਐਫ.ਆਈ.ਆਰ.ਦਰਜ਼

ਕਮਿਸ਼ਨਰੇਟ ਪੁਲਿਸ ਵਲੋਂ ਪੰਜ ਮਾਸਕ ਨਾ ਪਹਿਨਣ ਸਮੇਤ 16 ਐਫ.ਆਈ.ਆਰ.ਦਰਜ਼

ਜਲੰਧਰ , 4 ਮਈ (ਸੰਦੀਪ) - ਕਮਿਸ਼ਨਰੇਟ ਪੁਲਿਸ ਜਲੰਧਰ ਵਲੋਂ ਪੰਜ ਮਾਸਕ ਨਾਲ ਪਹਿਨਣ ਸਮੇਤ ਕਰਫ਼ਿਊ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ 16 ਐਫ.ਆਈ.ਆਰ.ਦਰਜ ਕਰਕੇ 19 ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ।
                             ਇਸ ਸਬੰਧੀ ਜਾਣਕਾਰੀ ਦਿੰਦਿਆਂ ਪੁਲਿਸ ਕਮਿਸ਼ਨਰ ਸ੍ਰੀ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਕੋਰੋਨਾ ਵਾਇਰਸ ਨੂੰ ਫੈਲਣ ਤੋਂ ਰੋਕਣ ਲਈ ਲਗਾਏ ਗਏ ਕਰਫ਼ਿਊ ਦੌਰਾਨ ਕਮਿਸ਼ਨਰੇਟ ਪੁਲਿਸ ਵਲੋਂ 16 ਐਫ.ਆਰ.ਆਈ.ਦਰਜ ਕਰਕੇ 19 ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਇਨਾਂ ਵਿੱਚ ਪੰਜ ਮਾਸਕ ਨਾ ਪਹਿਨਣ ਵਾਲੇ ਵੀ ਸ਼ਾਮਿਲ ਹਨ। ਉਨ੍ਹਾਂ ਦੱਸਿਆ ਕਿ ਅੱਜ ਕਰਫ਼ਿਊ ਨਿਯਮਾਂ ਦੀ ਉਲੰਘਣਾ ਕਰਨ ’ਤੇ 398 ਚਲਾਨ ਕੱਟੇ ਗਏ ਅਤੇ 41 ਵਾਹਨਾਂ ਨੂੰ ਜਬਤ ਕੀਤਾ ਗਿਆ।
                             ਪੁਲਿਸ ਕਮਿਸ਼ਨਰ ਨੇ ਦੱਸਿਆ ਕਿ ਜਦੋਂ ਤੋਂ ਕਰਫ਼ਿਊ ਲਗਾਇਆ ਗਿਆ ਹੈ 535 ਐਫ.ਆਰ.ਆਰ. ਜਿਨਾਂ ਵਿੱਚ 140 ਮਾਸਕ ਨਾ ਪਹਿਨਣ ਕਰਕੇ ਸ਼ਾਮਿਲ ਹਨ ਦਰਜ ਕੀਤੀਆਂ ਗਈਆਂ ਹਨ। ਉਨ੍ਹਾ ਦੱਸਿਆ ਕਿ ਹੁਣ ਤੱਕ ਕਰਫ਼ਿਊ ਨਿਯਮਾਂ ਦੀ ਉਲੰਘਣਾ ਕਰਨ ’ਤੇ 693 ਲੋਕਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ । ਸ੍ਰੀ ਭੁੱਲਰ ਨੇ ਅੱਗੇ ਦੱਸਿਆ ਕਿ ਹੁਣ ਤੱਕ 11725 ਟਰੈਫਿਕ ਚਲਾਨ ਕੱਟਣ ਤੋਂ ਇਲਾਵਾ 1023 ਵਾਨਾਂ ਨੂੰ ਕਮਿਸ਼ਨਰੇਟ ਪੁਲਿਸ ਵਲੋਂ ਜਬਤ ਕੀਤਾ ਗਿਆ ਹੈ।

super visa