ਕਮਿਸ਼ਨਰੇਟ ਪੁਲਿਸ ਵਲੋਂ ਮਾਸਕ ਨਾ ਪਹਿਨਣ ਕਰਕੇ 105 ਅਤੇ ਜਨਤਕ ਥਾਵਾਂ ’ਤੇ ਥੁੱਕਣ ਲਈ ਛੇ ਲੋਕਾਂ ਦੇ ਚਲਾਨ

ਕਮਿਸ਼ਨਰੇਟ ਪੁਲਿਸ ਵਲੋਂ ਮਾਸਕ ਨਾ ਪਹਿਨਣ ਕਰਕੇ 105 ਅਤੇ ਜਨਤਕ ਥਾਵਾਂ ’ਤੇ ਥੁੱਕਣ ਲਈ ਛੇ ਲੋਕਾਂ ਦੇ ਚਲਾਨ

ਜਲੰਧਰ 27 ਮਈ (ਚੰਦੜ੍ਹ) - ਪੰਜਾਬ ਸਰਕਾਰ ਵਲੋਂ ਮਾਸਕ ਪਾਉਣ ਅਤੇ ਜਨਤਕ ਥਾਵਾਂ ’ਤੇ ਨਾ ਥੁੱਕਣ ਸਬੰਧੀ ਜਾਰੀ ਆਦੇਸ਼ਾਂ ਦੀ ਪਾਲਣਾ ਨਾ ਕਰਨ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਦੀ ਮੁਹਿੰਮ ਨੂੰ ਜਾਰੀ ਰੱਖਦਿਆਂ ਜਲੰਧਰ ਕਮਿਸ਼ਨਰੇਟ ਪੁਲਿਸ ਵਲੋਂ ਅੱਜ ਮਾਸਕ ਨਾ ਪਾਉਣ ਵਾਲੇ 105 ਅਤੇ ਜਨਤਕ ਥਾਵਾਂ ’ਤੇ ਥੁੱਕਣ ਵਾਲੇ ਛੇ ਲੋਕਾਂ ਦੇ ਚਲਾਨ ਕਰਕੇ 21600 ਰੁਪਏ ਦਾ ਜੁਰਮਾਨਾ ਲਗਾਇਆ ਗਿਆ।
                             ਇਸ ਸਬੰਧੀ ਜਾਣਕਾਰੀ ਦਿੰਦਿਆਂ ਪੁਲਿਸ ਕਮਿਸ਼ਨਰ ਸ੍ਰੀ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਸੂਬੇ ਵਿਚੋਂ ਕੋਰੋਨਾ ਵਾਇਰਸ ਨੂੰ ਫੈਲਣ ਤੋਂ ਰੋਕਣ ਲਈ ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਪੰਜਾਬ ਦੀ ਅਗਵਾਈ ਵਾਲੀ ਸੂਬਾ ਸਰਕਾਰ ਵਲੋਂ ਘਰ ਤੋਂ ਬਾਹਰ ਨਿਕਲਣ ਸਮੇਂ ਮਾਸਕ ਪਾਉਣਾ ਲਾਜ਼ਮੀ ਕੀਤਾ ਗਿਆ ਹੈ ਅਤੇ ਜਨਤਕ ਥਾਵਾਂ ’ਤੇ ਕੋਰੋਨਾ ਵਾਇਰਸ ਮਹਾਂਮਾਰੀ ਕਰਕੇ ਥੁੱਕਣ ’ਤੇ ਪਾਬੰਦੀ ਲਗਾਈ ਗਈ ਹੈ।
                             ਉਨ੍ਹਾਂ ਦੱਸਿਆ ਕਿ ਇਸੇ ਮੁਹਿੰਮ ਨੂੰ ਜਾਰੀ ਰੱਖਦਿਆਂ ਅੱਜ ਮਾਸਕ ਨਾਲ ਪਾਉਣ ਵਾਲੇ 105 ਅਤੇ ਜਨਤਕ ਥਾਵਾਂ ’ਤੇ ਥੁੱਕਣ ਵਾਲੇ ਛੇ ਲੋਕਾਂ ਦੇ ਚਲਾਨ ਕੀਤੇ ਗਏ। ਉਨ੍ਹਾਂ ਦੱਸਿਆ ਕਿ ਬਿਨਾਂ ਮਾਸਕ ਦੇ 200 ਰੁਪਏ ਅਤੇ ਜਨਤਕ ਥਾਵਾਂ ’ਤੇ ਥੁੱਕਣ ਲਈ 100 ਰੁਪਏ ਜੁਰਮਾਨਾ ਕੀਤਾ ਜਾਂਦਾ ਹੈ ਜਿਸ ਤਹਿਤ ਇਨਾਂ ਵਿਅਕਤੀਆਂ ਤੋਂ 21600 ਰੁਪਏ ਦਾ ਜੁਰਮਾਨਾ ਇਕੱਠਾ ਕੀਤਾ ਗਿਆ।
                             ਉਨ੍ਹਾਂ ਦੱਸਿਆ ਕਿ ਇਹ ਮੁਹਿੰਮ ਆਉਣ ਵਾਲੇ ਦਿਨਾਂ ਦੌਰਾਨ ਵੀ ਜਾਰੀ ਰਹੇਗੀ ਅਤੇ ਉਲੰਘਣਾ ਕਰਨ ਵਾਲਿਆਂ ਖਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।
                             ਇਸੇ ਤਰ੍ਹਾਂ ਉਨ੍ਹਾ ਦੱਸਿਆ ਕਿ ਜਲੰਧਰ ਕਮਿਸ਼ਨਰੇਟ ਪੁਲਿਸ ਵਲੋਂ 23 ਮਾਰਚ ਤੋਂ ਹੁਣ ਤੱਕ 25054 ਲੋਕਾਂ ਦੇ ਟਰੈਫਿਕ ਚਲਾਨ ਕਰਕੇ 1649 ਵਾਹਨਾਂ ਨੂੰ ਜਬਤ ਕੀਤਾ ਗਿਆ ਹੈ ਅਤੇ 979 ਐਫ.ਆਈ.ਆਰ.ਦਰਜ ਕਰਨ ਤੋਂ ਇਲਾਵਾ 1211 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।
                             ਸ੍ਰੀ ਭੁੱਲਰ ਨੇ ਦੱਸਿਆ ਕਿ ਲੋਕਾਂ ਵਲੋਂ ਕੋਰੋਨਾ ਵਾਇਰਸ ਨੂੰ ਫੈਲਣ ਤੋਂ ਰੋਕਣ ਲਈ ਅਗਾਊਂ ਮਹੱਤਵਪੂਰਨ ਭੂਮਿਕਾ ਨਿਭਾਈ ਜਾਣੀ ਹੈ। ਉਨ੍ਹਾਂ ਕਿਹਾ ਕਿ ਹਰ ਨਾਗਰਿਕ ਦੀ ਇਹ ਸਮਾਜਿਕ ਜਿੰਮੇਵਾਰੀ ਬਣਦੀ ਹੈ ਕਿ ਸਰਕਾਰ ਵਲੋਂ ਕੋਰੋਨਾ ਵਾਇਰਸ ਨੂੰ ਫੈਲਣ ਤੋਂ ਰੋਕਣ ਲਈ ਜਾਰੀ ਹਦਾਇਤਾਂ ਦੀ ਪਾਲਣਾ ਨੂੰ ਯਕੀਨੀ ਬਣਾਇਆ ਜਾਵੇ।

super visa