ਕਮਿਸ਼ਨਰੇਟ ਪੁਲਿਸ ਵਲੋਂ ਮਾਸਕ ਨਾ ਪਹਿਨਣ ਸਮੇਤ 10 ਐਫ.ਆਈ.ਆਰ ਦਰਜ਼
ਜਲੰਧਰ , 27 ਅਪ੍ਰੈਲ (ਸੰਦੀਪ) – ਸ਼ਹਿਰ ਵਿੱਚ ਕੋਰੋਨਾ ਵਾਇਰਸ ਦੀ ਰੋਕਥਾਮ ਲਈ ਲਗਾਏ ਗਏ ਕਰਫ਼ਿਊ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਮੁਹਿੰਮ ਨੂੰ ਜਾਰੀ ਰੱਖਦਿਆਂ ਮਾਸਕ ਨਾ ਪਹਿਨਣ ਅਤੇ ਬਿਨਾਂ ਯੋਗ ਕਰਫ਼ਿਊ ਪਾਸ ਦੇ ਬਾਹਰ ਜਾਣ ਕਮਿਸ਼ਨਰੇਟ ਪੁਲਿਸ ਵਲੋਂ 12 ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਕੇ 10 ਐਫ.ਆਈ.ਆਰ.ਦਰਜ਼ ਕੀਤੀਆਂ ਗਈਆਂ ਹਨ।ਇਸ ਸਬੰਧੀ ਜਾਣਕਾਰੀ ਦਿੰਦਿਆਂ ਪੁਲਿਸ ਕਮਿਸ਼ਨਰ ਸ੍ਰੀ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਰਾਜ ਵਿੱਚ ਕੋਰੋਨਾ ਵਾਇਰਸ ਮਹਾਂਮਾਰੀ ਨੁੂੰ ਫੈਲਣ ਤੋਂ ਰੋਕਣ ਲਈ ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਪੰਜਾਬ ਦੀ ਅਗਵਾਈ ਵਾਲੀ ਸੂਬਾ ਸਰਕਾਰ ਵਲੋਂ ਜੇ ਕਿਸੇ ਐਮਰਜੰਸੀ ਹਲਾਤਾਂ ਵਿੱਚ ਯੋਗ ਪਾਸ ਨਾਲ ਘਰੋਂ ਬਾਹਰ ਜਾਣਾ ਪੈਂਦਾ ਹੈ ਤਾਂ ਮਾਸਕ ਪਹਿਨਣਾ ਲਾਜ਼ਮੀ ਕੀਤਾ ਗਿਆ ਹੈ।
ਉਨ੍ਹਾਂ ਦੱਸਿਆ ਕਿ ਪੁਲਿਸ ਵਲੋਂ ਅੱਜ ਕਰਫ਼ਿਊ ਨਿਯਮਾਂ ਦੀ ਉਲੰਘਣਾ ਕਰਨ ਇਕ ਮਾਸਕ ਨਾ ਪਾਉਣ ਸਮੇਤ 10 ਐਫ.ਆਈ.ਆਰ ਦਰਜ ਕਰਕੇ 12 ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਅੱਜ ਕਮਿਸ਼ਨਰੇਟ ਪੁਲਿਸ ਵਲੋਂ 200 ਚਲਾਨ ਕਰਕੇ ਪੰਜ ਵਾਹਨਾਂ ਨੂੰ ਜਬਤ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਹੁਣ ਤੱਕ 399 ਐਫ.ਆਈ.ਆਰ.ਦਰਜ ਕਰਕੇ 522 ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ। ਉਨ੍ਹਾਂ ਦੱਸਿਆ ਕਿ ਜਲੰਧਰ ’ਚ ਹੁਣ ਤੱਕ 8896 ਚਲਾਨ ਕੀਤੇ ਜਾ ਚੁੱਕੇ ਹਨ।
.jpg)



.jpg)




.jpg)
.jpeg)

.jpeg)

.jpeg)
