ਕਮਿਸ਼ਨਰੇਟ ਪੁਲਿਸ ਵਲੋਂ ਮਾਸਕ ਨਾ ਪਹਿਨਣ ’ਤੇ ਇਕ ਸਮੇਤ 6 ਐਫ.ਆਰ.ਆਈ.ਦਰਜ
ਜਲੰਧਰ 20 ਅਪ੍ਰੈਲ (ਸੰਦੀਪ) - ਜ਼ਿਲ੍ਹੇ ਵਿੱਚ ਕੋਰੋਨਾ ਵਾਇਰਸ ਨੂੰ ਫੈਲਣ ਤੋਂ ਰੋਕਣ ਲਈ ਲਗਾਏ ਗਏ ਕਰਫ਼ਿਊ ਦੌਰਾਨ ਸ਼ਹਿਰੀ ਪੁਲਿਸ ਵਲੋਂ ਸਖ਼ਤ ਚੌਕਸੀ ਵਰਤਦਿਆਂ ਕਰਫ਼ਿਊ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਛੇ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਪੁਲਿਸ ਕਮਿਸ਼ਨਰ ਸ੍ਰੀ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਕਮਿਸ਼ਨਰੇਟ ਪੁਲਿਸ ਵਲੋਂ ਸਾਰੀ ਸਥਿਤੀ ’ਤੇ ਬਾਜ਼ ਅੱਖ ਰੱਖੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਪੰਜਾਬ ਦੀ ਅਗਵਾਈ ਵਾਲੀ ਸੂਬਾ ਸਰਕਾਰ ਵਲੋਂ ਰਾਜ ਵਿੱਚ ਕੋਰੋਨਾ ਵਾਇਰਸ ਨੂੰ ਫੈਲਣ ਤੋਂ ਰੋਕਣ ਦੇ ਮੱਦੇ ਨਜ਼ਰ ਜੇ ਕਿਸੇ ਐਮਰਜੰਸੀ ਹਲਾਤਾਂ ਵਿੱਚ ਬਾਹਰ ਜਾਣਾ ਪੈਂਦਾ ਹੈ ਤਾਂ ਮਾਸਕ ਪਹਿਨਣਾ ਲਾਜ਼ਮੀ ਕੀਤਾ ਗਿਆ ਹੈ।
ਪੁਲਿਸ ਕਮਿਸ਼ਨਰ ਨੇ ਅੱਗੇ ਦੱਸਿਆ ਕਿ ਅੱਜ ਕਰਫ਼ਿਊ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਦੇ 197 ਚਲਾਨ ਕਰਕੇ 10 ਵਾਹਨਾਂ ਨੂੰ ਜਬਤ ਕੀਤਾ ਗਿਆ ਹੈ।
ਉਨ੍ਹਾਂ ਦੱਸਿਆ ਕਿ ਅੱਜ ਤੱਕ ਜਲੰਧਰ ਵਿੱਚ ਕਰਫ਼ਿਊ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ 315 ਐਫ.ਆਈ.ਆਰ.ਦਰਜ਼ ਕਰਕੇ 412 ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਅੱਗੇ ਦੱਸਿਆ ਕ ਹੁਣ ਤੱਕ ਜਲੰਧਰ ਵਿੱਚ 6612 ਚਲਾਨ ਕੀਤੇ ਜਾ ਚੁੱਕੇ ਹਨ।
.jpg)



.jpg)




.jpg)
.jpeg)

.jpeg)

.jpeg)
