ਕਮਿਸ਼ਨਰੇਟ ਪੁਲਿਸ ਵਲੋਂ ਮਾਸਕ ਨਾ ਪਹਿਨਣ ’ਤੇ ਇਕ ਸਮੇਤ ਤਿੰਨ ਐਫ.ਆਰ.ਆਈ.ਦਰਜ
ਜਲੰਧਰ 21 ਅਪ੍ਰੈਲ (ਸੰਦੀਪ) - ਜ਼ਿਲ੍ਹੇ ਵਿੱਚ ਕੋਰੋਨਾ ਵਾਇਰਸ ਨੂੰ ਫੈਲਣ ਤੋਂ ਰੋਕਣ ਲਈ ਲਗਾਏ ਗਏ ਕਰਫ਼ਿਊ ਦੌਰਾਨ ਸ਼ਹਿਰੀ ਪੁਲਿਸ ਵਲੋਂ ਕਰਫ਼ਿਊ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਸ਼ਖਤੀ ਕਰਦਿਆਂ ਮਾਸਕ ਨਾ ਪਹਿਨਣ ਅਤੇ ਬਿਨਾਂ ਯੋਗ ਕਰਫ਼ਿਊ ਪਾਸ ਦੇ ਬਾਹਰ ਆਉਣ ਵਾਲੇ ਤਿੰਨ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਕੇ ਤਿੰਨ ਐਫ.ਆਈ.ਆਰ ਦਰਜ਼ ਕੀਤੀਆਂ ਗਈਆਂ ਹਨ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਪੁਲਿਸ ਕਮਿਸ਼ਨਰ ਸ੍ਰੀ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਰਾਜ ਵਿੱਚ ਕੋਰੋਨਾ ਵਾਇਰਸ ਮਹਾਂਮਾਰੀ ਨੁੂੰ ਫੈਲਣ ਤੋਂ ਰੋਕਣ ਲਈ ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਪੰਜਾਬ ਦੀ ਅਗਵਾਈ ਵਾਲੀ ਸੂਬਾ ਸਰਕਾਰ ਵਲੋਂ ਜੇ ਕਿਸੇ ਐਮਰਜੰਸੀ ਹਲਾਤਾਂ ਵਿੱਚ ਘਰੋਂ ਬਾਹਰ ਜਾਣਾ ਪੈਂਦਾ ਹੈ ਤਾਂ ਮਾਸਕ ਪਹਿਨਣਾ ਲਾਜ਼ਮੀ ਕੀਤਾ ਗਿਆ ਹੈ।
ਸ੍ਰੀ ਭੁੱਲਰ ਨੇ ਦੱਸਿਆ ਕਿ ਕਮਿਸ਼ਨਰੇਟ ਪੁਲਿਸ ਵਲੋਂ ਅੱਜ ਮਾਸਕ ਨਾਲ ਪਹਿਨਣ ਸਮੇਤ ਕਰਫ਼ਿਊ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਤਿੰਨ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਕੇ ਤਿੰਨ ਐਫ.ਆਈ.ਆਰ.ਦਰਜ਼ ਕੀਤੀਆਂ ਗਈਆਂ ਹਨ।
ਪੁਲਿਸ ਕਮਿਸ਼ਨਰ ਨੇ ਅੱਗੇ ਦੱਸਿਆ ਕਿ ਅੱਜ ਕਰਫ਼ਿਊ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਦੇ 225 ਚਲਾਨ ਕਰਕੇ 22 ਵਾਹਨਾਂ ਨੂੰ ਜਬਤ ਕੀਤਾ ਗਿਆ ਹੈ।
ਉਨ੍ਹਾਂ ਦੱਸਿਆ ਕਿ ਅੱਜ ਤੱਕ ਜਲੰਧਰ ਵਿੱਚ ਕਰਫ਼ਿਊ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ 322 ਐਫ.ਆਈ.ਆਰ.ਦਰਜ਼ ਕਰਕੇ 420 ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਅੱਗੇ ਦੱਸਿਆ ਕਿ ਹੁਣ ਤੱਕ ਜਲੰਧਰ ਵਿੱਚ 6837 ਚਲਾਨ ਕੀਤੇ ਜਾ ਚੁੱਕੇ ਹਨ।
.jpg)



.jpg)




.jpg)
.jpeg)

.jpeg)

.jpeg)
