ਕਮਿਸ਼ਨਰੇਟ ਪੁਲਿਸ ਵਲੋਂ ਮਾਸਕ ਨਾਲ ਪਹਿਨਣ ਅਤੇ ਕਰਫ਼ਿਊ ਨਿਯਮਾਂ ਦੀ ਉਲੰਘਣਾ ਕਰਨ ’ਤੇ ਅੱਠ ਐਫ.ਆਰ.ਆਈ.ਦਰਜ
ਜਲੰਧਰ, 16 ਅਪ੍ਰੈਲ (ਨਿਊਜ85ਪੰਜਾਬ) – ਜ਼ਿਲ੍ਹੇ ਵਿੱਚ ਕੋਰੋਨਾ ਵਾਇਰਸ ਦੀ ਰੋਕਥਾਮ ਲਈ ਮਾਸਕ ਨਾ ਪਾਉਣ ਅਤੇ ਕਰਫ਼ਿਊ ਪਾਸਾਂ ਤੋਂ ਬਗੈਰ ਬਿਨਾਂ ਵਜਾਂ ਘੁੰਮਣ ਵਾਲੇ 9 ਵਿਅਕਤੀਆਂ ਨੂੰ ਕਮਿਸ਼ਨਰੇਟ ਪੁਲਿਸ ਵਲੋਂ ਗ੍ਰਿਫ਼ਤਾਰ ਕਰਕੇ 8 ਐਫ.ਆਈ.ਆਰ.ਦਰਜ਼ ਕੀਤੀਆਂ ਗਈਆ ਹਨ ਜਿਨ੍ਹਾਂ ਵਿੱਚ 6 ਐਫ.ਆਈ.ਆਰ.ਮਾਸਕ ਨਾ ਪਾਉਣ ਵਾਲਿਆਂ ਦੀਆਂ ਸ਼ਾਮਿਲ ਹਨ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਪੁਲਿਸ ਕਮਿਸ਼ਨਰ ਜਲੰਧਰ ਸ੍ਰੀ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਕੋਰੋਨਾ ਵਾਇਰਸ ਨੂੰ ਪੰਜਾਬ ਵਿੱਚ ਫੈਲਣ ਤੋਂ ਰੋਕਣ ਲਈ ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਪੰਜਾਬ ਦੀ ਅਗਵਾਈ ਵਾਲੀ ਸੂਬਾ ਸਰਕਾਰ ਵਲੋਂ ਜੇਕਰ ਕਿਸੇ ਐਮਰਜੈਂਸੀ ਹਲਾਤਾਂ ਵਿੱਚ ਘਰੋਂ ਬਾਹਰ ਜਾਣਾ ਪਵੇ ਤਾਂ ਮਾਸਕ ਪਹਿਣਨਾ ਲਾਜ਼ਮੀ ਕੀਤਾ ਗਿਆ ਹੈ।
ਉਨ੍ਹਾਂ ਦੱਸਿਆ ਕਿ ਕਮਿਸ਼ਨਰੇਟ ਪੁਲਿਸ ਵਲੋਂ 8 ਐਫ.ਆਰ.ਆਈ.ਜਿਨਾਂ ਵਿੱਚ 6 ਐਫ.ਆਰ.ਆਈਜ਼ ਮਾਸਕ ਨਾ ਪਹਿਨਣ ਕਰਕੇ ਸ਼ਾਮਿਲ ਹਨ ਦਰਜ਼ ਕਰਕੇ 9 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾ ਦੱਸਿਆ ਕਿ ਅੱਜ ਕਰਫ਼ਿਊ ਨਿਯਮਾਂ ਦੀ ਉਲੰਘਣਾ ਕਰਨ ’ਤੇ 269 ਚਲਾਨ ਕਰਕੇ 12 ਵਾਹਨਾਂ ਨੂੰ ਜਬਤ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਹੁਣ ਤੱਕ ਕਰਫ਼ਿਊ ਨਿਯਮਾਂ ਦੀ ਉਲੰਘਣਾ ਕਰਨ ’ਤੇ 274 ਐਫ.ਆਈ.ਆਰ.ਦਰਜ ਕਰਕੇ 362 ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਹੁਣ ਤੱਕ 5702 ਚਲਾਨ ਕੱਟਣ ਤੋਂ ਇਲਾਵਾ 459 ਵਾਹਨਾਂ ਨੂੰ ਜਬਤ ਕੀਤਾ ਗਿਆ ਹੈ।
.jpg)



.jpg)




.jpg)
.jpeg)

.jpeg)

.jpeg)
