ਕਰਫ਼ਿਊ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਨੂੰ ਕਾਬੂ ਕਰਨ ਲਈ ਲਗਾਏ ਡਰੋਨ

ਕਰਫ਼ਿਊ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਨੂੰ ਕਾਬੂ ਕਰਨ ਲਈ ਲਗਾਏ ਡਰੋਨ

ਜਲੰਧਰ 4 ਅਪ੍ਰੈਲ (ਨਿਊਜ85ਪੰਜਾਬ) - ਜ਼ਿਲ੍ਹੇ ਵਿੱਚ ਕੋਰੋਨਾ ਵਾਇਰਸ ਨੂੰ ਫੈਲਣ ਤੋਂ ਰੋਕਣ ਲਈ ਲਗਾਏ ਗਏ ਕਰਫ਼ਿਊ ਦੇ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਨੂੰ ਅਤਿ ਆਧੁਨਿਕ ਤਕਨੀਕ ਡਰੋਨ ਰਾਹੀਂ ਕਾਬੂ ਕਰਕੇ ਤਿੰਨ ਵਿਅਕਤੀਆਂ ਦੇ ਖਿਲਾਫ਼ ਐਫ.ਆਈ.ਆਰ.ਦਰਜ ਕੀਤੀ ਗਈ।ਵਇਸ ਸਬੰਧੀ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਡਰੋਨ ਰਾਹੀਂ 2 ਵਿਅਕਤੀ ਕਰਤਾਰਪੁਰ ਅਤੇ ਇਕ ਵਿਅਕਤੀ ਨਕੋਦਰ ਵਿਖੇ ਨਿਯਮਾਂ ਦੀ ਉਲੰਘਣਾ ਕਰਦੇ ਪਾਏ ਗਏ। ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਹੋਰ ਜ਼ਿਆਦਾ ਡਰੋਨ ਲਗਾ ਕੇ ਚੌਕਸੀ ਨੂੰ ਵਧਾਇਆ ਜਾਵੇਗਾ। ਉਨ੍ਹਾਂ ਦੱਸਿਆ ਕਿ ਡਰੋਨ ਨੂੰ ਕਰਫ਼ਿਊ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ’ਤੇ ਸਖ਼ਤ ਚੌਕਰੀ ਰੱਖਣ ਲਈ ਵਰਤੇ ਜਾਣਗੇ। ਉਨ੍ਹਾਂ ਕਿਹਾ ਕਿ ਡਰੋਨ ਨੂੰ ਕਰਤਾਰਪੁਰ, ਸ਼ਾਹਕੋਟ, ਨਕੋਦਰ, ਫਿਲੌਰ ,ਨੂਰਮਹਿਲ ਅਤੇ ਹੋਰਨਾਂ ਥਾਵਾਂ ’ਤੇ ਸਥਾਪਿਤ ਕੀਤਾ ਜਾਵੇਗਾ ਤਾਂ ਜੋ ਸਾਰੀ ਸਥਿਤੀ ’ਤੇ ਨਜ਼ਰ ਰੱਖੀ ਜਾ ਸਕੇ। ਉਨ੍ਹਾਂ ਕਿਹਾ ਕਿ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਨਾਲ ਕਾਨੂੰਨ ਅਨੁਸਾਰ ਨਿਪਟਿਆ ਜਾਵੇਗਾ।
ਉਨ੍ਹਾਂ ਕਿਹਾ ਜ਼ਿਲ੍ਹੇ ਵਿੱਚ ਕੋਰੋਨਾ ਵਾਇਰਸ  ਨੂੰ ਫੈਲਣ ਤੋਂ ਰੋਕਣ ਲਈ ਲਗਾੲ ਗਏ ਕਰਫ਼ਿਊ ਨੂੰ ਸ਼ਖਤੀ ਨਾਲ ਲਾਗੂ ਕੀਤਾ ਜਾ ਰਿਹਾ ਹੈ । ਉਨ੍ਹਾਂ ਕਿਹਾ ਕਿ ਇਸ ਮਹਾਂਮਾਰੀ ਨੂੰ ਫੈਲਣ ਤੋਂ ਰੋਕਣ ਲਈ ਹਰ ਸੰਭਵ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਇਸ ਆਧੁਨਿਕ ਤਕਨੀਕ ਨਾਲ 2 ਕਿਲੋਮੀਟਰ ਦੇ ਦਾਇਰੇ ਨੂੰ ਕਵਰ ਕੀਤਾ ਜਾ ਸਕਦਾ ਹੈ ਅਤੇ ਇਹ 200 ਮੀਟਰ ਦੀ ਉਚਾਈ ’ਤੇ ਜਾ ਸਕਦਾ ਹੈ। ਸ੍ਰੀ ਮਾਹਲ ਨੇ ਅੱਗੇ ਦੱਸਿਆ ਕਿ ਜਲੰਧਰ ਦਿਹਾਤੀ ਪੁਲਿਸ ਵਲੋਂ ਕਰਫ਼ਿਊ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ 167 ਐਫ.ਆਈ.ਆਰ.ਦਰਜ ਕਰਕੇ 259 ਲੋਕਾਂ ਨੁੂੰ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ।

super visa