ਕਰਫ਼ਿਊ ਨਿਯਮਾਂ ਦੀ ਉਲੰਘਣਾ ਕਰਨ ’ਤੇ 15 ਗ੍ਰਿਫ਼ਤਾਰ, 9 ਐਫ.ਆਈ.ਆਰ.ਦਰਜ
ਜਲੰਧਰ 7 ਅਪ੍ਰੈਲ (ਨਿਊਜ85ਪੰਜਾਬ) - ਅਤਿ ਆਧੁਨਿਕ ਮਨੁੱਖ ਰਹਿਤ ਹਵਾਈ ਵਾਹਨ (ਯੂ.ਏ.ਵੀ.) ਦੀ ਮਦਦ ਰਾਹੀਂ ਕਮਿਸ਼ਨਰੇਟ ਪੁਲਿਸ ਵਲੋਂ ਕਰਫ਼ਿਊ ਨਿਯਮਾਂ ਦੀ ਉਲੰਘਣਾ ਕਰਦੇ 15 ਲੋਕਾਂ ਨੁੂੰ ਗਿਫ਼ਤਾਰ ਕਰਕੇ 9 ਐਫ.ਆਈ.ਆਰ.ਦਰਜ ਕੀਤੀਆਂ ਗਈਆਂ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੁਲਿਸ ਕਮਿਸ਼ਨਰ ਜਲੰਧਰ ਸ੍ਰੀ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਯੂ.ਏ.ਵੀ.ਰਾਹੀਂ ਭੀੜ ਵਾਲੀਆਂ ਅਤੇ ਖਾਸ ਥਾਵਾਂ ’ਤੇ ਨਿਗਰਾਨੀ ਕਰਕੇ 15 ਵਿਅਕਤੀਆਂ ਜਿਨਾਂ ਵਿੱਚ ਸੁਨੀਲ ਕੁਮਾਰ, ਰਜਤ , ਸੁਖਵਿੰਦਰਕੁਮਾਰ, ਕੁਲਵਿੰਦਰ ਉਰਫ਼ ਬਿੱਲਾ, ਹੁਲੀਮ ਮਹਿਤੋ, ਸੁਰਿੰਦਰ ਸਿੰਘ, ਪਰਮਜੀਤ ਸਿੰਘ, ਰਮਨਦੀਪ , ਦਵਿੰਦਰ ਪਾਲ, ਕੁਲਵਿੰਦਰ ਸਿੰਘ ਉਰਫ਼ ਸੋਨੂੰ, ਰਾਮ ਚੰਦ, ਰਣਜੀਤ ਸਿੰਘ, ਨਸੀਬ ਚੰਦ, ਸੋਨੀ , ਅਵਿਨਾਸ ਗਿੰਲ ਅਤੇ ਕੁਲਵੰਤ ਨੂੰ ਕਰਫ਼ਿਊ ਨਿਯਮਾਂ ਦੀ ਉਲੰਘਣਾ ਕਰਦੇ ਪਾਇਆ ਗਿਆ। ਉਨ੍ਹਾਂ ਦੱਸਿਆ ਕਿ ਇਸੇ ਤਹਿਤ 9 ਐਫ.ਆਈ.ਆਰ.ਦਰਜ ਕੀਤੀਆਂ ਗਈਆਂ।
ਸ੍ਰੀ ਗੁਰਪ੍ਰੀਤ ਸਿੰਘ ਭੁੱਲਰ ਪੁਲਿਸ ਕਮਿਸ਼ਨਰ ਨੇ ਦੱਸਿਆ ਕਿ ਇਸ ਅਤਿ ਆਧੁਨਿਕ ਤਕਨੀਕੀ ਨੂੰ ਸ਼ਹਿਰ ਦੀਆਂ ਅਹਿਮ ਅਤੇ ਨਾਜ਼ੁਕ ਥਾਵਾਂ ’ਤੇ ਬਾਰੀਕੀ ਨਾਲ ਨਜ਼ਰਸਾਨੀ ਕਰਕੇ ਕਰਫ਼ਿਊ ਨੂੰ ਸਖ਼ਤੀ ਨਾਲ ਲਾਗੂ ਕਰਨ ਨੂੰ ਯਕੀਨੀ ਬਣਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਕਰਫ਼ਿਊ ਲੋਕਾਂ ਦੀ ਭਲਾਈ ਲਈ ਲਗਾਇਆ ਗਿਆ ਹੈ ਤਾਂ ਕਿ ਜ਼ਿਲ੍ਹੇ ਵਿੱਚ ਕੋਰੋਨਾ ਵਾਇਰਸ ਨਾ ਫੈਲ ਸਕੇ।ਇਸੇ ਤਰ੍ਹਾਂ ਪੁਲਿਸ ਕਮਿਸ਼ਨਰ ਨੇ ਦੱਸਿਆ ਕਿ 449 ਚਲਾਨ ਕਰਕੇ 21 ਵਾਹਨਾਂ ਨੂੰ ਜਬਤ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਕੋਰੋਨਾ ਵਾਇਰਸ ਮਹਾਂਮਾਰੀ ਨੂੰ ਫੈਲਣ ਤੋਂ ਰੋਕਣ ਲਈ ਹਰ ਸੰਭਵ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਸੁਰੱਖਿਆ ਬਲਾਂ ਨੂੰ 24 ਘੰਟੇ ਪੂਰੀ ਸਥਿਤੀ ’ਤੇ ਨਜ਼ਰ ਰੱਖਣ ਲਈ ਡਿਊਟੀ ’ਤੇ ਤਾਇਨਾਤ ਕੀਤਾ ਗਿਆ ਹੈ ਅਤੇ ਇਸ ਦੇ ਨਾਲ ਹੀ ਮਨੁੱਖ ਰਹਿਤ ਹਵਾਈ ਵਾਹਨ ਵੀ ਬਹੁਤ ਮਦਦਗਾਰ ਸਾਬਿਤ ਹੋ ਰਹੇ ਹਨ। ਉਨ੍ਹਾਂ ਦੱਸਿਆ ਕਿ ਇਹ ਹਵਾਈ ਵਾਹਨ 200 ਮੀਟਰ ਉਚਾਈ ’ਤੇ ਜਾ ਕੇ 2 ਕਿਲੋਮੀਟਰ ਤੱਕ ਹੋਣ ਵਾਲੀ ਹਰ ਗਤੀਵਿਧੀ ’ਤੇ ਨਜ਼ਰ ਰੱਖ ਸਕਦੇ ਹਨ।
.jpg)



.jpg)




.jpg)
.jpeg)

.jpeg)

.jpeg)
